ਮੋਹਾਲੀ ‘ਚ ਪੰਜਾਬ ਪੁਲਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਏ ਧਮਾਕੇ ਦੇ ਮਾਮਲੇ ‘ਚ ਨਿਸ਼ਾਨ ਸਿੰਘ ਨਾਂ ਦੇ ਮੁਲਜ਼ਮ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਨਿਸ਼ਾਨ ਸਿੰਘ ਪੁੱਤਰ ਪ੍ਰਗਟ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਭਿੱਖੀਵਿੰਡ ਦੇ ਪਿੰਡ ਕੁੱਲਾ ਦਾ ਰਹਿਣ ਵਾਲਾ ਹੈ।ਉਹ ਫਰੀਦਕੋਟ ਜੇਲ੍ਹ ਵਿੱਚ ਬੰਦ ਹੈ। ਉਸ ਖ਼ਿਲਾਫ਼ ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਕਈ ਕੇਸ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਨੂੰ ਫਰੀਦਕੋਟ ਦੀ ਪੁਲਸ ਟੀਮ ਨੇ ਫੜਿਆ ਹੈ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਪੁਲਸ ਵੱਲੋਂ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
