RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਨੈਸ਼ਨਲ ਹੈਰਾਲਡ ਮਾਮਲਾ : ਈ.ਡੀ. ਵਲੋਂ ਸੋਨੀਆ ਤੇ ਰਾਹੁਲ ਨੂੰ ਸੰਮਨ |

Jass Grewal by Jass Grewal
June 2, 2022
in ਦੇਸ਼, ਰਾਜਨੀਤੀ
Reading Time: 1 min read
0 0
0

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਹੈ | ਇਹ ਸੰਮਨ ਨੈਸ਼ਨਲ ਹੈਰਾਲਡ ਨਾਲ ਸੰਬੰਧਿਤ ਮਨੀ ਲਾਂਡਰਿੰਗ ਦੇ ਇਕ ਪੁਰਾਣੇ ਮਾਮਲੇ ‘ਚ ਭੇਜਿਆ ਗਿਆ ਹੈ | ਜਿਸ ਨੂੰ ਏਜੰਸੀ ਨੇ 2015 ‘ਚ ਬੰਦ ਕਰ ਦਿੱਤਾ ਗਿਆ ਸੀ ਅਤੇ ਮੁੜ ਤੋਂ ਖੋਲ੍ਹਦੇ ਹੋਏ ਹੁਣ ਇਸ ਮਾਮਲੇ ‘ਚ ਕਾਂਗਰਸ ਦੇ ਦੋਵੇਂ ਵੱਡੇ ਆਗੂਆਂ ਨੂੰ ਮੁੜ ਸੰਮਨ ਭੇਜੇ ਗਏ ਹਨ | ਈ.ਡੀ. ਨੇ ਸੋਨੀਆ ਗਾਂਧੀ ਨੂੰ 8 ਜੂਨ ਨੂੰ ਤੇ ਰਾਹੁਲ ਗਾਂਧੀ ਨੂੰ 2 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ | ਇਹ ਮਾਮਲਾ ਪਾਰਟੀ ਵਲੋਂ ਸਮਰਥਿਤ ‘ਯੰਗ ਇੰਡੀਆ’ ਵਿਚ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਸੰਬੰਧੀ ਹਾਲ ਹੀ ‘ਚ ਦਰਜ ਕੀਤਾ ਗਿਆ ਸੀ | ਸਮਾਚਾਰ ਪੱਤਰ ਨੈਸ਼ਨਲ ਹੈਰਾਲਡ, ਯੰਗ ਇੰਡੀਆ ਪ੍ਰਾਈਵੇਟ ਲਿਮਟਿਡ ਦਾ ਹੈ | ਈ. ਡੀ. ਦੇ ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਪੀ. ਐਮ. ਐਲ. ਏ. ਤਹਿਤ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਬਿਆਨ ਦਰਜ ਕਰਨਾ ਚਾਹੁੰਦੀ ਹੈ | ਈ. ਡੀ. ਨੇ ਹਾਲ ਹੀ ‘ਚ ਕਾਂਗਰਸ ਨੇਤਾ ਮਲਿਕਅਰਜੁਨ ਖੜਗੇ ਅਤੇ ਪਵਨ ਬਾਂਸਲ ਕੋਲੋਂ ਪੁੱਛਗਿੱਛ ਕੀਤੀ ਸੀ | ਈ.ਡੀ. ਦੇ ਨੋਟਿਸ ਤੋਂ ਬਾਅਦ ਕਾਂਗਰਸ ਆਗੂ ਅਭਿਸ਼ੇਕ ਮਨੂੰ ਸਿੰਘਵੀ ਅਤੇ ਰਣਦੀਪ ਸੂਰਜੇਵਾਲਾ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਈ.ਡੀ. ਨੇ ਪੁੱਛਗਿੱਛ ਲਈ ਬੁਲਾਇਆ ਹੈ | ਉਨ੍ਹਾਂ ਨੇ ਕਿਹਾ ਕਿ ਮਨੀ ਲਾਂਡਰਿੰਗ ਦਾ ਕੋਈ ਸਬੂਤ ਨਹੀਂ ਹੈ ਅਤੇ ਸਾਰੇ ਦੋਸ਼ ਬੇਬੁਨਿਆਦ ਹਨ | ਉਨ੍ਹਾਂ ਕਿਹਾ ਕਿ ਅਸੀਂ ਇਸ ਨੋਟਿਸ ਤੋਂ ਡਰਾਂਗੇ ਨਹੀਂ ਅਤੇ ਨਾ ਹੀ ਝੁਕਾਂਗੇ | ਅਭਿਸ਼ੇਕ ਮਨੂੰ ਸਿੰਘਵੀ ਨੇ ਦੱਸਿਆ ਕਿ 8 ਜੂਨ ਨੂੰ ਸੋਨੀਆ ਗਾਂਧੀ ਪੁੱਛਗਿੱਛ ‘ਚ ਸ਼ਾਮਿਲ ਹੋਣਗੇ | ਜਦਕਿ ਰਾਹੁਲ ਗਾਂਧੀ ਫ਼ਿਲਹਾਲ ਵਿਦੇਸ਼ ਗਏ ਹੋਏ ਹਨ ਅਤੇ ਉਨ੍ਹਾਂ ਵਲੋਂ ਜਾਂਚ ਏਜੰਸੀ ਕੋਲੋਂ 5 ਜੂਨ ਤੋਂ ਬਾਅਦ ਪੇਸ਼ ਲਈ ਸਮਾਂ ਮੰਗਿਆ ਗਿਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਕੁਝ ਕੇਂਦਰ ਦੇ ਇਸ਼ਾਰੇ ‘ਤੇ ਮਹਿੰਗਾਈ ਅਤੇ ਬੇਰੁਜ਼ਗਾਰੀ ਤੋਂ ਆਮ ਲੋਕਾਂ ਦਾ ਧਿਆਨ ਹਟਾਉਣ ਲਈ ਕੀਤਾ ਜਾ ਰਿਹਾ ਹੈ | ਇਸ ਮੌਕੇ ਰਣਦੀਪ ਸੂਰਜੇਵਾਲਾ ਨੇ ਮੋਦੀ ਸਰਕਾਰ ‘ਤੇ ਬਦਲਾਖੋਰੀ ਦਾ ਦੋਸ਼ ਲਾਇਆ | ਉਨ੍ਹਾਂ ਈ.ਡੀ. ਦੇ ਨੋਟਿਸ ਨੂੰ ਨਵੀਂ ਕਾਇਰਾਨਾ ਹਰਕਤ ਕਰਾਰ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਬਦਲੇ ਦੀ ਭਾਵਨਾ ‘ਚ ਅੰਨ੍ਹੀ ਹੋ ਗਈ ਹੈ |

Previous Post

ਨਵੀਂ 6 ਮੈਂਬਰੀ ਐਸ.ਆਈ.ਟੀ. ਦਾ ਗਠਨ |

Next Post

ਲੁਧਿਆਣਾ ਜੇਲ੍ਹ ‘ਚ ਗੈਂਗ ਵਾਰ: ਗੈਂਗਸਟਰ ਸ਼ੁਭਮ ‘ਤੇ ਮਨੀ ਬੈਂਸ ਗਰੁੱਪ ਨੇ ਸੂਏ ਨਾਲ ਕੀਤਾ ਹਮਲਾ |

Next Post
ਲੁਧਿਆਣਾ ਜੇਲ੍ਹ ‘ਚ ਗੈਂਗ ਵਾਰ: ਗੈਂਗਸਟਰ ਸ਼ੁਭਮ ‘ਤੇ ਮਨੀ ਬੈਂਸ ਗਰੁੱਪ ਨੇ ਸੂਏ ਨਾਲ ਕੀਤਾ ਹਮਲਾ |

ਲੁਧਿਆਣਾ ਜੇਲ੍ਹ ‘ਚ ਗੈਂਗ ਵਾਰ: ਗੈਂਗਸਟਰ ਸ਼ੁਭਮ ‘ਤੇ ਮਨੀ ਬੈਂਸ ਗਰੁੱਪ ਨੇ ਸੂਏ ਨਾਲ ਕੀਤਾ ਹਮਲਾ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers