ਕਾਬੁਲ ਤੋਂ ਸਿੱਖ ਭਾਈਚਾਰੇ ਲਈ ਇਕ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ। ਕਾਬੁਲ ਵਿਖੇ ਸਥਿਤ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ ‘ਤੇ ਦਹਿਸ਼ਤਗਰਦਾਂ ਨੇ ਹਮਲਾ ਕਰ ਦਿੱਤਾ ਹੈ। ਅੱਜ ਤੜਕੇ ਅਣਪਛਾਤੇ ਹਥਿਆਰਬੰਦ ਹਮਲਾਵਰ ਕਾਬੁਲ ਵਿਖੇ ਗੁਰਦੁਆਰਾ ਕਰਤੇ ਪ੍ਰਵਾਨ ‘ਚ ਹਥਿਆਰਾਂ ਦੇ ਜ਼ੋਰ ‘ਤੇ ਅੰਦਰ ਵੜ ਗਏ। ਗੁਰਨਾਮ ਸਿੰਘ ਪ੍ਰਧਾਨ ਗੁਰਦੁਆਰਾ ਕਰਤੇ ਪ੍ਰਵਾਨ ਨੇ ਰੋਂਦੇ ਹੋਏ ਦੱਸਿਆ ਉਨ੍ਹਾਂ ਨੇ ਕਥਿਤ ਤੌਰ ਉਤੇ ਗੁਰਦੁਆਰਾ ਸਾਹਿਬ ਦੇ ਅੰਦਰ ਰਹਿੰਦੇ ਸਾਰੇ ਲੋਕਾਂ ਨੂੰ ਮਾਰ ਦਿੱਤਾ ਹੈ। ਗੁਰਦੁਆਰਾ ਸਾਹਿਬ ‘ਚ ਕੀ ਹਾਲਾਤ ਹਨ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਮੁਤਾਬਿਕ ਇਹ ਅੱਤਵਾਦੀ ਆਈ.ਐੱਸ.ਆਈ.ਐੱਸ. ਦੇ ਹਨ।
