RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਨਕਵੀ ਵਲੋਂ ਮੰਤਰੀ ਮੰਡਲ ਤੋਂ ਅਸਤੀਫ਼ਾ |

Jass Grewal by Jass Grewal
July 7, 2022
in ਦੇਸ਼, ਰਾਜਨੀਤੀ
Reading Time: 1 min read
0 0
0

-ਘੱਟ ਗਿਣਤੀ ਭਾਈਚਾਰੇ ਬਾਰੇ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ | ਨਕਵੀ ਦਾ ਰਾਜ ਸਭਾ ਕਾਰਜਕਾਲ ਵੀਰਵਾਰ ਨੂੰ ਖ਼ਤਮ ਹੋ ਰਿਹਾ ਹੈ ਅਤੇ ਭਾਜਪਾ ਨੇ ਹਾਲੀਆ ਰਾਜ ਸਭਾ ਚੋਣਾਂ ‘ਚ ਉਨ੍ਹਾਂ ਨੂੰ ਉਮੀਦਵਾਰ ਨਹੀਂ ਬਣਾਇਆ | ਨਕਵੀ ਵਲੋਂ ਅਸਤੀਫ਼ਾ ਉਸ ਵੇਲੇ ਦਿੱਤਾ ਗਿਆ ਹੈ, ਜਦੋਂ ਉਨ੍ਹਾਂ ਨੂੰ ਭਾਜਪਾ ਵਲੋਂ ਉਪ ਰਾਸ਼ਟਰਪਤੀ ਬਣਾਉਣ ਦੇ ਕਿਆਸ ਲਗਾਏ ਜਾ ਰਹੇ ਹਨ | ਅਸਤੀਫ਼ਾ ਦੇਣ ਤੋਂ ਪਹਿਲਾਂ ਨਕਵੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਨਾਲ ਵੀ ਮੁਲਾਕਾਤ ਕੀਤੀ | ਹਲਕਿਆਂ ਮੁਤਾਬਿਕ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਤੋਂ ਪਹਿਲਾਂ ਹੋਈਆਂ
ਇਹ ਮੁਲਾਕਾਤਾਂ ਇਸ ਗੱਲ ਦਾ ਸੰਕੇਤ ਸਮਝੀਆਂ ਜਾ ਰਹੀਆਂ ਸਨ ਕਿ ਨਕਵੀ ਕੇਂਦਰੀ ਮੰਤਰੀ ਮੰਤਲ ਤੋਂ ਅਸਤੀਫ਼ਾ ਦੇ ਸਕਦੇ ਹਨ | ਦੁਪਹਿਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਪ੍ਰਧਾਨ ਮੰਤਰੀ ਨੇ ਨਕਵੀ ਦੇ ਕੰਮਕਾਜ ਦੀ ਵੀ ਸ਼ਲਾਘਾ ਕੀਤੀ | ਨਕਵੀ ਤੋਂ ਇਲਾਵਾ ਜਿਹੜੇ ਨਾਂਅ ਉਪ ਰਾਸ਼ਟਰਪਤੀ ਦੇ ਅਹੁਦੇ ਦੇ ਦਾਅਵੇਦਾਰਾਂ ਵਜੋਂ ਸਾਹਮਣੇ ਆ ਰਹੇ ਹਨ, ਉਨ੍ਹਾਂ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਰਲ ਦੇ ਰਾਜਪਾਲ ਆਰਿਫ਼ ਮੁਹੰਮਦ ਖ਼ਾਨ ਅਤੇ ਸਾਬਕਾ ਕੇਂਦਰੀ ਮੰਤਰੀ ਨਜ਼ਮਾ ਹੈਪਤੁੱਲਾ ਸ਼ਾਮਿਲ ਹਨ | ਹਾਲਾਂਕਿ ਸਾਰੇ ਦਾਅਵੇਦਾਰਾਂ ‘ਚੋਂ ਨਕਵੀ ਦਾ ਨਾਂਅ ਸਭ ਤੋਂ ਅੱਗੇ ਚੱਲ ਰਿਹਾ ਹੈ | ਮੋਦੀ ਸਰਕਾਰ ‘ਚ ਵੀ ਨਕਵੀ ਅਤੇ ਰਾਜਨਾਥ ਸਿੰਘ ਦੋ ਹੀ ਅਜਿਹੇ ਮੰਤਰੀ ਹਨ, ਜੋ ਅਟਲ ਬਿਹਾਰੀ ਵਾਜਪਾਈ ਦੇ ਸਮੇਂ ਵੀ ਮੰਤਰੀ ਸਨ | ਸੀਨੀਅਰ ਆਗੂ ਹੋਣ ਤੋਂ ਇਲਾਵਾ ਨਕਵੀ ਉਸ ਭਾਈਚਾਰੇ ਨਾਲ ਸੰਬੰਧਿਤ ਹਨ, ਜਿਸ ‘ਤੇ ਭਾਜਪਾ ਨੂੰ ਉਸ ਦੇ ਮੁਅੱਤਲ ਆਗੂ ਨੂਪੁਰ ਸ਼ਰਮਾ ਵਲੋਂ ਕੀਤੀਆਂ ਵਿਵਾਦਿਤ ਟਿੱਪਣੀਆਂ ਕਾਰਨ ਰਾਸ਼ਟਰ ਵਿਆਪੀ ਨਾਰਾਜ਼ਗੀ ਝੱਲਣੀ ਪੈ ਰਹੀ ਹੈ | ਅਜਿਹੇ ਸਮੇਂ ‘ਚ ਸੱਤਾ ਧਿਰ ਵਲੋਂ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦੇ ਨੂੰ ਅਜਿਹੇ ਸੰਵਿਧਾਨਿਕ ਅਹੁਦਾ ਦੇਣ ਦੀ ਚਰਚਾ ‘ਤੇ ਗੰਭੀਰ ਵਿਚਾਰ ਕੀਤਾ ਜਾ ਰਿਹਾ ਹੈ | ਵੀਰਵਾਰ ਨੂੰ ਨਕਵੀ ਦਾ ਕਾਰਜਕਾਲ ਖ਼ਤਮ ਹੋਣ ਦੇ ਨਾਲ ਹੀ 395 ਸੰਸਦ ਮੈਂਬਰਾਂ ਵਾਲੀ ਭਾਜਪਾ ਕੋਲ ਕੋਈ ਵੀ ਮੁਸਲਿਮ ਸੰਸਦ ਮੈਂਬਰ ਨਹੀਂ ਹੋਵੇਗਾ |
ਆਰ. ਸੀ. ਪੀ. ਸਿੰਘ ਨੇ ਵੀ ਦਿੱਤਾ ਅਸਤੀਫ਼ਾ
ਮੁਖਤਾਰ ਅੱਬਾਸ ਨਕਵੀ ਤੋਂ ਇਲਾਵਾ ਜਨਤਾ ਦਲ (ਯੂ) ਕੋਟੇ ਦੇ ਮੰਤਰੀ ਆਰ. ਸੀ. ਪੀ. ਸਿੰਘ ਨੇ ਵੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਆਰ. ਸੀ. ਪੀ. ਸਿੰਘ ਨੂੰ ਉਨ੍ਹਾਂ ਦੀ ਪਾਰਟੀ ਜਨਤਾ ਦਲ (ਯੂ) ਵਲੋਂ ਰਾਜ ਸਭਾ ‘ਚ ਨਹੀਂ ਭੇਜਿਆ ਗਿਆ |
ਅਸਤੀਫ਼ੇ ਪ੍ਰਵਾਨ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੇਂਦਰੀ ਮੰਤਰੀਆਂ ਮੁਖਤਾਰ ਅੱਬਾਸ ਨਕਵੀ ਤੇ ਰਾਮ ਚੰਦਰ ਪ੍ਰਸਾਦ ਸਿੰਘ ਦੇ ਅਸਤੀਫ਼ੇ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਏ ਹਨ | ਰਾਸ਼ਟਰਪਤੀ ਭਵਨ ਵਲੋਂ ਜਾਰੀ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਦੀ ਸਲਾਹ ਮੁਤਾਬਿਕ ਕੈਬਨਿਟ ਮੰਤਰੀਆਂ ਸਮਿ੍ਤੀ ਇਰਾਨੀ ਤੇ ਜਯੋਤੀਰਾਦਿੱਤਿਆ ਸਿੰਧੀਆ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਤੋਂ ਇਲਾਵਾ ਕ੍ਰਮਵਾਰ ਘੱਟ ਗਿਣਤੀ ਮਾਮਲੇ ਬਾਰੇ ਮੰਤਰਾਲਾ ਅਤੇ ਇਸਪਾਤ ਮੰਤਰਾਲੇ ਦਾ ਚਾਰਜ ਸੌਂਪ ਦਿੱਤਾ ਹੈ |

Previous Post

ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਲਾਵਾਂ |

Next Post

ਵਿਆਹ ਤੋਂ ਪਹਿਲਾਂ ਭਗਵੰਤ ਮਾਨ ਦੀ ਪਹਿਲੀ ਤਸਵੀਰ |

Next Post
ਵਿਆਹ ਤੋਂ ਪਹਿਲਾਂ ਭਗਵੰਤ ਮਾਨ ਦੀ ਪਹਿਲੀ ਤਸਵੀਰ |

ਵਿਆਹ ਤੋਂ ਪਹਿਲਾਂ ਭਗਵੰਤ ਮਾਨ ਦੀ ਪਹਿਲੀ ਤਸਵੀਰ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers