RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਸਰੀ ‘ਚ ਰਿਪੂਦਮਨ ਸਿੰਘ ਮਲਿਕ ਦੀ ਗੋਲੀਆਂ ਮਾਰ ਕੇ ਹੱਤਿਆ |

Jass Grewal by Jass Grewal
July 15, 2022
in ਦੇਸ਼, ਪੰਜਾਬ, ਵਿਦੇਸ਼
Reading Time: 1 min read
0 0
0

ਕੈਨੇਡਾ ਦੇ ਉੱਘੇ ਸਿੱਖ ਆਗੂ ਅਤੇ ਬਹੁ-ਚਰਚਿਤ 1985 ਦੇ ਏਅਰ ਇੰਡੀਆ ਬੰਬ ਕਾਂਡ ਨੂੰ ਲੈ ਕੇ ਚਰਚਾ ‘ਚ ਰਹੇ ਰਿਪੂਦਮਨ ਸਿੰਘ ਮਲਿਕ ਦੀ ਅੱਜ ਸਵੇਰੇ ਸਰੀ ਵਿਚ 9:15 ਵਜੇ (ਕੈਨੇਡਾ ਦੇ ਸਮੇਂ ਅਨੁਸਾਰ) 128 ਸਟ੍ਰੀਟ ਦੇ 8200 ਐਵੇਨਿਊ ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ | ਜਾਣਕਾਰੀ ਅਨੁਸਾਰ ਉਹ ਸਵੇਰੇ ਆਪਣੀ ਕਾਰ ਵਿਚੋਂ ਉਤਰ ਕੇ ਦਫ਼ਤਰ ਦੇ ਅੰਦਰ ਜਾਣ ਲੱਗੇ ਸਨ ਕਿ ਅਣਪਛਾਤੇ ਵਿਅਕਤੀਆਂ, ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ, ਨੇ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਘਟਨਾ ਦੇ ਬਿਲਕੁਲ ਨੇੜੇ ਹੀ ਇਕ ਗੱਡੀ ਨੂੰ ਅੱਗ ਲੱਗੀ ਵੀ ਪਾਈ ਗਈ | ਜਾਣਕਾਰੀ ਅਨੁਸਾਰ ਅਜੇ ਤੱਕ ਰਿਪੂਦਮਨ ਸਿੰਘ ਦੀ ਹੱਤਿਆ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਸਕੀ | ਫਿਰੋਜ਼ਪੁਰ ਸ਼ਹਿਰ ਨਾਲ ਸੰਬੰਧਿਤ ਰਿਪੂਦਮਨ ਸਿੰਘ ਮਲਿਕ ਬਿ੍ਟਿਸ਼ ਕੋਲੰਬੀਆ ਸੂਬੇ ਵਿਚ ਚੱਲ ਰਹੇ ਖ਼ਾਲਸਾ ਸਕੂਲਾਂ ਦੇ ਸੰਸਥਾਪਕ ਸਨ | ਉਹ ਉੱਤਰੀ ਅਮਰੀਕਾ ਵਿਚ ਚੱਲ ਰਹੀ ਸਿੱਖਾਂ ਦੀ ਇਕੋ-ਇਕ ਬੈਂਕ ਖ਼ਾਲਸਾ ਕ੍ਰੈਡਿਟ ਯੂਨੀਅਨ ਦੇ ਵੀ ਸੰਸਥਾਪਕ ਸਨ | ਰਿਪੂਦਮਨ ਸਿੰਘ ਦੀ ਹੱਤਿਆ ਨਾਲ ਕੈਨੇਡਾ ਵਸਦੇ ਸਿੱਖ ਭਾਈਚਾਰੇ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਰਿਪੂਦਮਨ ਸਿੰਘ 78 ਸਾਲਾਂ ਦੇ ਸਨ | 1985 ਦੇ ਏਅਰ ਇੰਡੀਆ ਬੰਬ ਕਾਂਡ ਮਾਮਲੇ 2005 ਵਿਚ ਬਰੀ ਹੋਏ ਸਨ | ਦੱਸਣਯੋਗ ਹੈ ਕਿ ਏਅਰ ਇੰਡੀਆ ਦਾ ਇਹ ਜਹਾਜ਼ ਕੈਨੇਡਾ ਤੋਂ ਦਿੱਲੀ ਲਈ ਰਵਾਨਾ ਹੋਇਆ ਸੀ ਅਤੇ ਆਇਰਲੈਂਡ ਦੇ ਹਵਾਈ ਖੇਤਰ ਵਿਚ ਜਹਾਜ਼ ਵਿਚ ਧਮਾਕਾ ਹੋਇਆ ਅਤੇ ਇਸ ਦੌਰਾਨ 331 ਯਾਤਰੀਆਂ ਦੀ ਮੌਤ ਹੋ ਗਈ | ਇਸ ਮਾਮਲੇ ਵਿਚ ਕਈ ਲੋਕਾਂ ਦੇ ਨਾਂਅ ਸਾਹਮਣੇ ਆਏ ਸਨ ਜਿਨ੍ਹਾਂ ਵਿਚ ਇਕ ਨਾਮ ਰਿਪੂਦਮਨ ਸਿੰਘ ਮਲਿਕ ਦਾ ਵੀ ਸੀ | ਪਰ ਘਟਨਾ ਤੋਂ 20 ਸਾਲ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਬਰੀ ਕਰ ਦਿੱਤਾ ਸੀ | ਰਿਪੂਦਮਨ ਸਿੰਘ ਇਕ ਦਹਾਕੇ ਤੱਕ ਭਾਰਤੀ ਕਾਲੀ ਸੂਚੀ ਵਿਚ ਸੀ ਅਤੇ ਉਨ੍ਹਾਂ ਨੂੰ 2020 ਵਿਚ ਸਿੰਗਲ ਐਂਟਰੀ ਵੀਜ਼ਾ ਅਤੇ ਹਾਲ ਹੀ ਵਿਚ 2022 ਵਿਚ ਮਲਟੀਪਲ ਵੀਜ਼ਾ ਦਿੱਤਾ ਗਿਆ ਸੀ ਜਿਸ ਦੌਰਾਨ ਉਨ੍ਹਾਂ ਨੇ ਪੰਜਾਬ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਮਹਾਰਾਸ਼ਟਰ ਦੇ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ | ਉਨ੍ਹਾਂ ਨੇ ਲੰਮੇ ਸਮੇਂ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਮੱਥਾ ਵੀ ਟੇਕਿਆ ਸੀ | ਸੂਤਰਾਂ ਨੇ ਦੱਸਿਆ ਕਿ ਮਲਿਕ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ ਹੋ ਸਕਦਾ ਹੈ ਕਿਉਂਕਿ ਰਿਪੂਦਮਨ ਸਿੰਘ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਸੀ, ਜਿਸ ਵਿਚ ਉਨ੍ਹਾਂ ਨੇ ਸਿੱਖ ਭਾਈਚਾਰੇ ਲਈ ਉਨ੍ਹਾਂ ਦੀ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਲਈ ਧੰਨਵਾਦ ਕੀਤਾ ਸੀ | ਜਨਵਰੀ ‘ਚ ਕੈਨੇਡਾ ‘ਚ ਰਹਿਣ ਵਾਲੇ ਸਿੱਖ ਆਗੂ ਰਿਪੂਦਮਨ ਸਿੰਘ ਮਲਿਕ ਨੇ ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ ਕੀਤੀ ਸੀ | ਰਿਪੂਦਮਨ ਸਿੰਘ ‘ਤੇ ਕਦੇ ਖ਼ਾਲਿਸਤਾਨੀ ਹੋਣ ਦਾ ਦੋਸ਼ ਵੀ ਲੱਗੇ ਸਨ | ਕੈਨੇਡਾ ਦੀ ਆਰ.ਸੀ.ਐਮ.ਪੀ. ਪੁਲਿਸ ਨੇ ਹੱਤਿਆ ਬਾਰੇ ਜਾਂਚ ਸ਼ੁੁਰੂ ਕਰ ਦਿੱਤੀ ਹੈ |

Previous Post

ਸੁਪਰੀਮ ਕੋਰਟ ਵਲੋਂ ਬੁਲਡੋਜ਼ਰ ਕਾਰਵਾਈ ‘ਤੇ ਰੋਕ ਤੋਂ ਇਨਕਾਰ |

Next Post

ਟਰੰਪ ਦੀ ਸਾਬਕਾ ਪਤਨੀ ਦਾ ਦਿਹਾਂਤ |

Next Post
ਟਰੰਪ ਦੀ ਸਾਬਕਾ ਪਤਨੀ ਦਾ ਦਿਹਾਂਤ |

ਟਰੰਪ ਦੀ ਸਾਬਕਾ ਪਤਨੀ ਦਾ ਦਿਹਾਂਤ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers