ਪੰਜਾਬ ‘ਚ ਹੁਣ ਲੋਕਾਂ ਨੂੰ ਦੁੱਧ ਲਈ ਜ਼ਿਆਦਾ ਪੈਸੇ ਖਰਚਣੇ ਪੈਣਗੇ। ਅਮੂਲ ਤੋਂ ਬਾਅਦ ਪੰਜਾਬ ਦੇ ਸਭ ਤੋਂ ਵੱਡੇ ਦੁੱਧ ਉਤਪਾਦਕਾਂ ਵਿੱਚੋਂ ਇੱਕ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋਣਗੀਆਂ। ਦੁੱਧ ਦੀਆਂ ਵਧੀਆਂ ਕੀਮਤਾਂ ਦਾ ਅਸਰ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਅਤੇ ਪੰਚਕੂਲਾ ‘ਤੇ ਵੀ ਪਵੇਗਾ। ਵੇਰਕਾ ਸੂਬੇ ਵਿੱਚ ਹਰ ਰੋਜ਼ 12 ਲੱਖ ਲੀਟਰ ਦੁੱਧ ਵੇਚਦਾ ਹੈ। ਵੇਰਕਾ ਨੇ ਪਿਛਲੇ ਮਹੀਨੇ ਦਹੀਂ, ਮੱਖਣ ਅਤੇ ਦੇਸੀ ਘਿਓ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਕੰਪਨੀ ਮੈਨੇਜਮੈਂਟ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਪਿੱਛੇ ਲਾਗਤ ਵਿੱਚ ਵਾਧਾ ਹੋਣਾ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।
