ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਭਾਜਪਾ ਦੀ ਨੇਤਾ ਸੋਨਾਲੀ ਫੋਗਾਟ ਦੀ ਮੌਤ ਦੇ ਮਾਮਲੇ ਵਿਚ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ। ਇਸ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਅਪੀਲ ਕਰਨ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਹ ਕਦਮ ਚੁੱਕਿਆ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇਕ ਅਧਿਕਾਰੀ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ ਡੀ.ਓ.ਪੀ.ਟੀ. ਨੂੰ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਨੂੰ ਕਿਹਾ ਹੈ।
