RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

Punjab Cabinet Meeting: ਪੰਜਾਬ ਦੀ ਕੈਬਨਿਟ ਮੀਟਿੰਗ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਕਿਸਾਨਾਂ ‘ਤੇ ਤੱਤੇ ਹੋਏ CM ਮਾਨ

Punjab Cabinet Meeting: ਪੰਜਾਬ ਦੀ ਕੈਬਨਿਟ ਮੀਟਿੰਗ 'ਚ ਅਹਿਮ ਫੈਸਲਿਆਂ 'ਤੇ ਲੱਗੀ ਮੋਹਰ, ਕਿਸਾਨਾਂ 'ਤੇ ਤੱਤੇ ਹੋਏ CM ਮਾਨ

Jass Grewal by Jass Grewal
November 18, 2022
in ਪੰਜਾਬ, ਰਾਜਨੀਤੀ
0 0
0
Punjab Cabinet Meeting: ਪੰਜਾਬ ਦੀ ਕੈਬਨਿਟ ਮੀਟਿੰਗ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਕਿਸਾਨਾਂ ‘ਤੇ ਤੱਤੇ ਹੋਏ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਫੈਸਲਿਆਂ ਉੱਪਰ ਮੋਹਰ ਲਾਈ ਗਈ ਹੈ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਮੀਟਿੰਗ ‘ਚ ਲਏ ਗਏ ਅਹਿਮ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਨੇ 645 ਲੈਕਚਰਾਰਾਂ ਦੀ ਭਰਤੀ ਕਰਨ ਦੇ ਫੈਸਲੇ ਉੱਪਰ ਮੋਹਰ ਲਾਈ ਹੈ। ਇਸ ਤੋਂ ਇਲਾਵਾ ਗੰਨੇ ਦਾ ਮੁੱਲ 380 ਰੁਪਏ ਪ੍ਰਤੀ ਕੁਇੰਟਲ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 20 ਨਵੰਬਰ ਤੋਂ ਗੰਨਾ ਮਿੱਲਾਂ ਸ਼ੁਰੂ ਹੋਣਗੀਆਂ। ਇਸ ਦੇ ਨਾਲ ਹੀ 16 ਸਰਕਾਰੀ ਕਾਲਜਾਂ ‘ਚ ਪ੍ਰਿੰਸੀਪਲਾਂ ਦੀ ਨਿਯੁਕਤੀ ਹੋਵੇਗੀ।

ਅੰਦੋਲਨਕਾਰੀ ਕਿਸਾਨਾਂ ‘ਤੇ ਸੀਐਮ ਭਗਵੰਤ ਮਾਨ ਦਾ ਤਿੱਖਾ ਹਮਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਦੋਲਨਕਾਰੀ ਕਿਸਾਨਾਂ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਗੱਲ-ਗੱਲ ‘ਤੇ ਧਰਨੇ ਲਾਉਣ ਦਾ ਰਿਵਾਜ ਹੀ ਹੋ ਗਿਆ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਧਰਨਿਆਂ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਸੜਕਾਂ ‘ਤੇ ਧਰਨੇ ਲਾਉਣ ਦੀ ਬਜਾਏ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਧਰਨੇ ਲਗਾਏ ਜਾਣ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਵੱਲੋਂ ਕਿਸਾਨਾਂ ਲਈ ਕੀਤੇ ਕੰਮਾਂ ਦਾ ਬਿਊਰਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮੁਸ਼ਕਲਾਂ ਸਮਝਦੀ ਹੈ ਤੇ ਲਗਾਤਾਰ ਕਿਸਾਨਾਂ ਲਈ ਕੰਮ ਕਰ ਰਹੀ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਿੱਥੇ ਅਹਿਮ ਫ਼ੈਸਲੇ ਦੱਸੇ, ਉੱਥੇ ਹੀ ਕਿਸਾਨਾਂ ਦੇ ਧਰਨਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ।

Tags: breaking newsCM Bhagwant MannPunjab Cabinet MeetingPunjab News
Previous Post

ਡੇਰਾ ਸਿਰਸਾ ਰਾਮ ਰਹੀਮ ਦੇ ਸਤਿਸੰਗ ’ਚ ਪਿਆ ਕਲੇਸ਼, ਪਾੜੇ ਗਏ ਪੋਸਟਰ, ਮਚੀ ਹਫੜਾ-ਦਫੜੀ!

Next Post

CM ਭਗਵੰਤ ਮਾਨ ਦੀ ਵੱਡੀ ਸੌਗਾਤ, ਪੁਰਾਣੀ ਪੈਨਸ਼ਨ ਸਕੀਮ ਸ਼ੁਰੂ, ਖ਼ੁਸ਼ ਕਰਤੇ ਮੁਲਾਜ਼ਮ

Next Post
ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਖ਼ਤ ਹੋਈ ਮਾਨ ਸਰਕਾਰ, ਲਾਗੂ ਕੀਤਾ ਨਵਾਂ ਫਾਰਮੂਲਾ

CM ਭਗਵੰਤ ਮਾਨ ਦੀ ਵੱਡੀ ਸੌਗਾਤ, ਪੁਰਾਣੀ ਪੈਨਸ਼ਨ ਸਕੀਮ ਸ਼ੁਰੂ, ਖ਼ੁਸ਼ ਕਰਤੇ ਮੁਲਾਜ਼ਮ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers