RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੁਨੀਆਂ

Most Wanted ਹਰਵਿੰਦਰ ਰਿੰਦਾ ਦੀ ਮੌਤ ਨੂੰ ਲੈਕੇ ਨਵਾਂ ਖੁਲਾਸਾ, ਮੌਤ ਦੀ ਖ਼ਬਰ ਹੋਈ ਰੱਦ! ਕੀ ਹੈ ਸੱਚਾਈ?

Most Wanted ਹਰਵਿੰਦਰ ਰਿੰਦਾ ਦੀ ਮੌਤ ਨੂੰ ਲੈਕੇ ਨਵਾਂ ਖੁਲਾਸਾ, ਮੌਤ ਦੀ ਖ਼ਬਰ ਹੋਈ ਰੱਦ! ਕੀ ਹੈ ਸੱਚਾਈ?

Jass Grewal by Jass Grewal
November 20, 2022
in ਦੁਨੀਆਂ, ਪੰਜਾਬ
0 0
0
Most Wanted ਹਰਵਿੰਦਰ ਰਿੰਦਾ ਦੀ ਪਾਕਿਸਤਾਨ ਦੇ ਲਾਹੌਰ ‘ਚ ਮੌਤ, ਆਹ ਗੈਂਗਸਟਰ ਗਰੁੱਪ ਨੇ ਲਈ ਜ਼ਿੰਮੇਵਾਰੀ

ਗੈਂਗਸਟਰ ਤੋਂ ਬਣੇ ਖਾਲਿਸਤਾਨੀ ਪੱਖੀ ਹਰਵਿੰਦਰ ਰਿੰਦਾ ਦੀ ਮੌਤ ਬਾਰੇ ਨਵਾਂ ਖੁਲਾਸਾ ਹੋਇਆ ਹੈ। ਸੋਸ਼ਲ ਮੀਡੀਆ ਉੱਪਰ ਪੋਸਟ ਪਾ ਕੇ ਦਾਅਵਾ ਕੀਤਾ ਗਿਆ ਹੈ ਕਿ ਹਰਵਿੰਦਰ ਰਿੰਦਾ ਜ਼ਿੰਦਾ ਹੈ ਤੇ ਚੜ੍ਹਦੀ ਕਲਾ ਵਿੱਚ ਹੈ। ਇਸ ਦੇ ਨਾਲ ਹੀ ਹਰਵਿੰਦਰ ਰਿੰਦਾ ਦੀ ਮੌਤ ਬੁਝਾਰਤ ਬਣ ਗਈ ਹੈ। ਇੱਕ ਪਾਸੇ ਪਾਕਿਸਤਾਨ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤ ਦਾ ਦਾਅਵਾ ਕੀਤਾ ਗਿਆ ਤਾਂ ਦੂਜੇ ਪਾਸੇ ਬੰਬੀਹਾ ਗਰੁੱਪ ਨੇ ਉਸ ਨੂੰ ਮਾਰਨ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਦੇ ਬਦਨਾਮ ਗੈਂਗਸਟਰ ਅੱਤਵਾਦੀ ਹਰਵਿੰਦਰ ਰਿੰਦਾ (Harvinder Rinda) ਦੀ ਪਾਕਿਸਤਾਨ ਦੇ ਲਾਹੌਰ ‘ਚ ਮੌਤ ਹੋ ਗਈ ਹੈ। ਹਾਲਾਂਕਿ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਮੌਤ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਕੁਝ ਮੀਡੀਆ ਰਿਪੋਰਟਾਂ ਵਿਚ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਗੋਲੀ ਮਾਰੀ ਗਈ ਹੈ, ਜਦੋਂ ਕਿ ਕੁਝ ਵਿਚ ਇਹ ਕਿਹਾ ਜਾ ਰਿਹਾ ਹੈ ਕਿ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।

ਦੂਜੇ ਪਾਸੇ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਹਰਵਿੰਦਰ ਸਿੰਘ ਰਿੰਦਾ ਨੂੰ ਪਾਕਿਸਤਾਨ ‘ਚ ਮਾਰਿਆ ਹੈ। ਰਿੰਦਾ ਦਾ ਨਾਂ ਸਿੱਧੂ ਮੂਸੇਵਾਲਾ ਕਤਲ ਕੇਸ ਅਤੇ ਮੋਹਾਲੀ ਆਰਪੀਜੀ ਹਮਲੇ ਵਿੱਚ ਵੀ ਆਇਆ ਸੀ।

ਦੱਸਿਆ ਜਾ ਰਿਹਾ ਹੈ ਕਿ ਰਿੰਦਾ ਨੂੰ ਕਿਡਨੀ ਦੀ ਬੀਮਾਰੀ ਸੀ। ਉਨ੍ਹਾਂ ਦਾ ਲਾਹੌਰ ਦੇ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਇੱਥੋਂ ਉਸ ਨੂੰ ਮਿਲਟਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਸੂਤਰਾਂ ਮੁਤਾਬਕ ਹਸਪਤਾਲ ‘ਚ ਰਿੰਦਾ ਨੂੰ ਟੀਕਾ ਲਗਾਇਆ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ ਕਿ ਉਨ੍ਹਾਂ ਨੇ ਹੀ ਰਿੰਦਾ ਨੂੰ ਪਾਕਿਸਤਾਨ ਵਿੱਚ ਸੈੱਟ ਕਰਵਾਇਆ ਸੀ। ਇਸ ਤੋਂ ਬਾਅਦ ਉਹ ਵਿਰੋਧੀ ਗਰੋਹ ਵਿੱਚ ਸ਼ਾਮਲ ਹੋ ਗਿਆ। ਉਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਗੈਂਗਸਟਰਾਂ ਲਾਰੈਂਸ ਅਤੇ ਗੋਲਡੀ ਬਰਾੜ ਦਾ ਵੀ ਸਾਥ ਦਿੱਤਾ ਸੀ। ਰਿੰਦਾ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਨਾਲ ਵੀ ਜੁੜਿਆ ਹੋਇਆ ਸੀ। ਪੰਜਾਬ ਵਿੱਚ ਟਾਰਗੇਟ ਕਿਲਿੰਗ ਅਤੇ ਦਹਿਸ਼ਤ ਫੈਲਾਉਣ ਪਿੱਛੇ ਰਿੰਦਾ ਦਾ ਹੱਥ ਸੀ।

ਜਾਣੋ ਕੌਣ ਹੈ ਹਰਵਿੰਦਰ ਸਿੰਘ ਰਿੰਦਾ

ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੀ। ਪਿਛਲੇ ਕੁਝ ਸਾਲਾਂ ਤੋਂ ਉਹ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਸ਼ਿਫਟ ਹੋ ਗਿਆ ਸੀ। ਹਰਵਿੰਦਰ ਸਿੰਘ ਇਸ ਸਮੇਂ ਪਾਕਿਸਤਾਨ ਵਿੱਚ ਲੁਕਿਆ ਹੋਇਆ ਸੀ। ਹਰਵਿੰਦਰ ਸਿੰਘ ਰਿੰਦਾ ਦੀ ਜਾਂਚ ਵਿਚ ਪਤਾ ਲੱਗਾ ਕਿ ਉਹ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਨੇਪਾਲ ਰਾਹੀਂ ਪਾਕਿਸਤਾਨ ਪਹੁੰਚਿਆ ਸੀ। ਉਸ ਨੂੰ ਸਤੰਬਰ 2011 ਵਿੱਚ ਤਰਨਤਾਰਨ ਵਿੱਚ ਇੱਕ ਨੌਜਵਾਨ ਦੀ ਮੌਤ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਹੋਈ ਸੀ। ਉਸ ‘ਤੇ 2014 ਵਿਚ ਪਟਿਆਲਾ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਨਾਲ ਕੁੱਟਮਾਰ ਕਰਨ ਦਾ ਵੀ ਦੋਸ਼ ਸੀ। ਇਸ ਤੋਂ ਇਲਾਵਾ ਰਿੰਦਾ ਨੇ ਅਪ੍ਰੈਲ 2016 ‘ਚ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ‘ਚ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਪ੍ਰਧਾਨ ‘ਤੇ ਵੀ ਗੋਲੀਆਂ ਚਲਾਈਆਂ ਸਨ। ਇਸ ਦੇ ਨਾਲ ਹੀ ਪੁਲਿਸ ਨੇ ISIS ਦੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ‘ਚੋਂ ਤਿੰਨੋਂ ਅੱਤਵਾਦੀ ਜਿਨ੍ਹਾਂ ‘ਚੋਂ ਇਕ ਨਛੱਤਰ ਸਿੰਘ ਪਾਕਿਸਤਾਨ ‘ਚ ਰਹਿ ਰਹੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਰਿੰਦਾ ਦੇ ਸੰਪਰਕ ‘ਚ ਸੀ।

ਮੋਹਾਲੀ RPG ਹਮਲੇ ਵਿੱਚ ਵਾਂਟੇਡ

ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਮੋਹਾਲੀ ਆਰਪੀਜੀ (RPG) ਹਮਲੇ ਵਿੱਚ ਵਾਂਟੇਡ ਸੀ। ਇਸ ਮਾਮਲੇ ਵਿੱਚ ਮੁਲਜ਼ਮ ਕੰਵਰ ਬਾਠ, ਬਲਜੀਤ ਕੌਰ, ਬਲਜਿੰਦਰ ਸਿੰਘ ਰੈਂਬੋ, ਅਨੰਤਦੀਪ ਸੋਨੂੰ, ਜਗਦੀਪ ਕੰਗ, ਨਿਸ਼ਾਨ ਸਿੰਘ ਅਤੇ ਰਾਕੇਟ ਚਲਾਉਣ ਵਾਲੇ ਦੋਵੇਂ ਮੁਲਜ਼ਮ ਅਜੇ ਫੜੇ ਨਹੀਂ ਗਏ। ਪਾਕਿਸਤਾਨ ਤੋਂ ਰਿੰਦਾ ਅਤੇ ਕੈਨੇਡਾ ਤੋਂ ਲਖਵਿੰਦਰ ਨੇ ਇਹ ਸਾਜ਼ਿਸ਼ ਰਚੀ ਸੀ। ਪੁਲਿਸ ਅਨੁਸਾਰ ਉਸ ਨੇ ਲੁਧਿਆਣਾ ਦੀ ਅਦਾਲਤ ਵਿੱਚ ਇਹ ਧਮਾਕਾ ਕਰਵਾਇਆ ਸੀ। ਰਿੰਦਾ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਲਗਾਤਾਰ ਹਥਿਆਰ ਅਤੇ ਨਸ਼ੀਲੇ ਪਦਾਰਥ ਪੰਜਾਬ ਭੇਜ ਰਿਹਾ ਸੀ। ਉਹ ਪੰਜਾਬ, ਹਰਿਆਣਾ, ਮਹਾਰਾਸ਼ਟਰ, ਚੰਡੀਗੜ੍ਹ ਵਿੱਚ ਕਤਲ, ਫਿਰੌਤੀ, ਲੁੱਟ-ਖੋਹ ਅਤੇ ਕਾਤਲਾਨਾ ਹਮਲੇ ਦੇ 25 ਤੋਂ ਵੱਧ ਮਾਮਲਿਆਂ ਵਿੱਚ ਲੋੜੀਂਦਾ ਸੀ।

Tags: Gangster
Previous Post

ਡੇਰਾ ਪ੍ਰੇਮੀ ਕਤਲ ‘ਚ ਸ਼ਾਮਲ ਸ਼ੂਟਰ ਦਾ ਐਨਕਾਉਂਟਰ, ਪੁਲਿਸ ਨੇ ਕੀਤੀ ਵੱਡੀ ਕਾਰਵਾਈ

Next Post

Shraddha Walker Murder: ਦਿੱਲੀ ਦੇ ਦਿਲ ਦਹਿਲਾ ਦੇਣ ਵਾਲੇ ਸ਼ਰਧਾ ਵਾਲਕਰ ਕਤਲ ਕਾਂਡ ‘ਤੇ ਬਣੇਗੀ ਫਿਲਮ, ਇਸ ਨਿਰਦੇਸ਼ਕ ਨੇ ਸ਼ੁਰੂ ਕੀਤਾ ਕੰਮ

Next Post
ਸ਼ਰਧਾ ਕਤਲਕਾਂਡ ’ਚ ਆਇਆ ਨਵਾਂ ਮੋੜ, ਆਹ ਟੀਵੀ ਸੀਰੀਜ਼ ਦੇਖਕੇ ਆਫ਼ਤਾਬ ਨੇ ਮਾਰੀ ਸੀ ਆਪਣੀ ਗਰਲਫ਼੍ਰੈਂਡ

Shraddha Walker Murder: ਦਿੱਲੀ ਦੇ ਦਿਲ ਦਹਿਲਾ ਦੇਣ ਵਾਲੇ ਸ਼ਰਧਾ ਵਾਲਕਰ ਕਤਲ ਕਾਂਡ 'ਤੇ ਬਣੇਗੀ ਫਿਲਮ, ਇਸ ਨਿਰਦੇਸ਼ਕ ਨੇ ਸ਼ੁਰੂ ਕੀਤਾ ਕੰਮ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers