RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਮਸਜਿਦ ‘ਚ ਲੜਕੀਆਂ ‘ਤੇ ਲੱਗੀ ਪਾਬੰਦੀ ਦਾ ਫੈਸਲਾ ਲਿਆ ਗਿਆ ਵਾਪਸ, ਆਲੋਚਨਾਵਾਂ ਅੱਗੇ ਝੁਕੀ ਜਾਮਾ ਮਸਜਿਦ ਪ੍ਰਸ਼ਾਸਨ

ਮਸਜਿਦ 'ਚ ਲੜਕੀਆਂ 'ਤੇ ਲੱਗੀ ਪਾਬੰਦੀ ਦਾ ਫੈਸਲਾ ਲਿਆ ਗਿਆ ਵਾਪਸ, ਆਲੋਚਨਾਵਾਂ ਅੱਗੇ ਝੁਕੀ ਜਾਮਾ ਮਸਜਿਦ ਪ੍ਰਸ਼ਾਸਨ

Jass Grewal by Jass Grewal
November 24, 2022
in ਦੇਸ਼
Reading Time: 1 min read
0 0
0

ਦਿੱਲੀ: ਦਿੱਲੀ ਦੀ ਇਤਿਹਾਸਕ ਜਾਮਾ ਮਸਜਿਦ ਪ੍ਰਸ਼ਾਸਨ ਨੇ ਹਾਲ ਹੀ ਵਿਚ ਇਕ ਹੈਰਾਨ ਕਰਨ ਵਾਲਾ ਫਰਮਾਨ ਜਾਰੀ ਕੀਤਾ ਸੀ ਜਿਸ ਵਿਚ ਕਿਸੇ ਵੀ ਇਕੱਲੀ ਲੜਕੀ ਦੇ ਮਸਜਿਦ ਕੰਪਲੈਕਸ ‘ਚ ਦਾਖਲ ਹੋਣ ‘ਤੇ ਪਾਬੰਦੀ ਲਗਾਈ ਗਈ ਸੀ ਅਤੇ ਇਸ ਫੁਰਮਾਨ ਦੇ ਜਾਰੀ ਕਰਨ ਤੋਂ ਬਾਅਦ ਮਸਜਿਦ ਪ੍ਰਸ਼ਾਸਨ ਨੂੰ ਕਈ ਸਾਰੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਹੁਣ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਆਦੇਸ਼ ਨੂੰ ਹੁਣ ਵਾਪਸ ਲੈ ਲਿਆ ਗਿਆ ਹੈ ਜਿਸ ਦੀ ਜਾਣਕਾਰੀ ਦਿੱਲੀ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਟਵੀਟਰ ‘ਤੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ, ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਸਾਡੇ ਨੋਟਿਸ ਦੇ ਕੁਝ ਘੰਟਿਆਂ ਦੇ ਅੰਦਰ ਹੀ ਸ਼ਾਹੀ ਇਮਾਮ ਨੇ ਜਾਮਾ ਮਸਜਿਦ ‘ਚ ਲੜਕੀਆਂ ਦੇ ਦਾਖਲੇ ‘ਤੇ ਪਾਬੰਦੀ ਦੇ ਹੁਕਮ ਨੂੰ ਵਾਪਸ ਲੈ ਲਿਆ ਹੈ। ਮੈਂ ਇਸ ਫੈਸਲੇ ਦਾ ਸੁਆਗਤ ਕਰਦੀ ਹਾਂ। ਔਰਤਾਂ ਨੂੰ ਮਰਦਾਂ ਵਾਂਗ ਪੂਜਾ ਕਰਨ ਦਾ ਅਧਿਕਾਰ ਹੈ ਅਤੇ ਇਸ ਦੇਸ਼ ਵਿੱਚ ਕੋਈ ਵੀ ਇਸ ਨੂੰ ਉਨ੍ਹਾਂ ਤੋਂ ਇਹ ਅਧਿਕਾਰ ਖੋਹ ਨਹੀਂ ਸਕਦਾ।

ਇਥੇ ਦਸ ਦਈਏ ਕਿ ਦਿੱਲੀ ਦੀ ਇਤਿਹਾਸਕ ਜਾਮਾ ਮਸਜਿਦ ਨੇ ਕੁਝ ਘੰਟੇ ਪਹਿਲਾਂ ਹੈਰਾਨ ਕਰਨ ਵਾਲਾ ਫਰਮਾਨ ਜਾਰੀ ਕੀਤਾ ਸੀ ਜਿਸ ਵਿਚ ਉਨ੍ਹਾਂ ਨੇ ਕਿਸੇ ਵੀ ਇਕੱਲੀ ਲੜਕੀ ਦੇ ਮਸਜਿਦ ਕੰਪਲੈਕਸ ‘ਚ ਦਾਕਲ ਹੋਣ ‘ਤੇ ਪਾਬੰਦੀ ਲਗਾਈ ਸੀ। ਜਾਮਾ ਮਸਜਿਦ ਦੇ ਤਿੰਨਾਂ ਦਰਵਾਜ਼ਿਆਂ ‘ਤੇ ਇੱਕ ਤਖ਼ਤੀ ਲਗਾਈ ਗਈ ਸੀ ਜਿਸ ਦੇ ਉੱਪਰ ਉਰਦੂ ਅਤੇ ਹਿੰਦੀ ‘ਚ ਲਿਖਿਆ ਸੀ-‘ਜਾਮਾ ਮਸਜਿਦ ‘ਚ ਇਕੱਲੇ ਲੜਕੀਆਂ ਦਾ ਦਾਖਲਾ ਮਨ੍ਹਾ ਹੈ’।

ਹਾਲਾਂਕਿ ਮਸਜਿਦ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਔਰਤਾਂ ਨੂੰ ਆਪਣੇ ਪਤੀ ਜਾਂ ਪਰਿਵਾਰ ਦੇ ਨਾਲ ਮਸਜਿਦ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੈ। ਇਸ ਹੁਕਮ ਦੇ ਜਾਰੀ ਹੋਣ ਤੋਂ ਬਾਅਦ ਕਈ ਲੋਕ ਇਸ ਦੀ ਆਲੋਚਨਾ ਕਰ ਰਹੇ ਹਨ ਅਤੇ ਇਸ ਨੂੰ ‘ਕੱਟੜਪੰਥੀ ਮਾਨਸਿਕਤਾ’ ਕਰਾਰ ਦੇ ਰਹੇ ਹਨ ਅਤੇ ਇਸ ਫੈਸਲੇ ਦੀ ਦਿੱਲੀ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਖੇਦੀ ਕੀਤੀ ਅਤੇ ਜਾਮਾ ਮਸਜਿਦ ਨੂੰ ਨੋਟਿਸ ਵੀ ਜਾਰੀ ਕੀਤਾ ਸੀ। ਉਨ੍ਹਾਂ ਨੇ ਟਵੀਟ ਕੀਤਾ ਸੀ, ‘ਜਾਮਾ ਮਸਜਿਦ ‘ਚ ਔਰਤਾਂ ਦੇ ਦਾਖਲੇ ‘ਤੇ ਰੋਕ ਲਗਾਉਣ ਦਾ ਫੈਸਲਾ ਬਿਲਕੁਲ ਗਲਤ ਹੈ। ਜਿੰਨਾ ਮਰਦ ਨੂੰ ਪੂਜਾ ਕਰਨ ਦਾ ਹੱਕ ਹੈ, ਓਨਾ ਹੀ ਔਰਤ ਨੂੰ ਵੀ। ਮੈਂ ਜਾਮਾ ਮਸਜਿਦ ਦੇ ਇਮਾਮ ਨੂੰ ਨੋਟਿਸ ਜਾਰੀ ਕਰ ਰਿਹਾ ਹਾਂ। ਕਿਸੇ ਨੂੰ ਵੀ ਇਸ ਤਰ੍ਹਾਂ ਔਰਤਾਂ ਦੇ ਦਾਖਲੇ ‘ਤੇ ਪਾਬੰਦੀ ਲਗਾਉਣ ਦਾ ਅਧਿਕਾਰ ਨਹੀਂ ਹੈ।

ਕਈ ਸਾਰੀਆਂ ਆਲੋਚਨਾਵਾਂ ਤੋਂ ਬਾਅਦ ਹੁਣ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਹੁਣ ਜਾਮਾ ਮਸਜਿਦ ਦੇ ਪ੍ਰਸ਼ਾਸਨ ਨੇ ਇਕੱਲੀਆਂ ਲੜਕੀਆਂ ਦੇ ਮਸਜਿਦ ਆਉਣ ਵਾਲੇ ਫੁਰਮਾਨ ਨੂੰ ਵਾਪਸ ਲੈ ਲਿਆ ਹੈ ਹਾਲਾਂਕਿ ਇਸ ਮਾਮਲੇ ਵਿਚ ਜਾਮਾ ਮਸਜਿਦ ਦੇ ਪ੍ਰਸ਼ਾਸਨ ਦਾ ਫਿਲਹਾਲ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

 

 

Tags: Delhi NewsNational News
Previous Post

ਰਾਜਾ ਵੜਿੰਗ ਨੂੰ ਧਮਕੀਆਂ ਦੇਣਾ ਪਿਆ ਮਹਿੰਗਾ, ਅੰਮ੍ਰਿਤਪਾਲ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਪਰਚਾ ਦਰਜ!

Next Post

ਡੇਰਾ ਬਿਆਸ ਆਉਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਸਰਕਾਰ ਨੇ ਦਿੱਤੀ ਵੱਡੀ ਰਾਹਤ

Next Post
ਡੇਰਾ ਬਿਆਸ ਆਉਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਸਰਕਾਰ ਨੇ ਦਿੱਤੀ ਵੱਡੀ ਰਾਹਤ

ਡੇਰਾ ਬਿਆਸ ਆਉਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਸਰਕਾਰ ਨੇ ਦਿੱਤੀ ਵੱਡੀ ਰਾਹਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers