RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪ੍ਰਾਈਵੇਟ ਬੱਸਾਂ ਨੂੰ ਲੈਕੇ ਨਵੀਂ ਤਿਆਰੀ ‘ਚ ਸਰਕਾਰ, ਟਰਾਂਸਪੋਰਟ ਵਿਭਾਗ ਦਾ ਐਕਸ਼ਨ

ਪ੍ਰਾਈਵੇਟ ਬੱਸਾਂ ਨੂੰ ਲੈਕੇ ਨਵੀਂ ਤਿਆਰੀ 'ਚ ਸਰਕਾਰ, ਟਰਾਂਸਪੋਰਟ ਵਿਭਾਗ ਦਾ ਐਕਸ਼ਨ

Jass Grewal by Jass Grewal
November 25, 2022
in ਪੰਜਾਬ
Reading Time: 1 min read
0 0
0

ਪੰਜਾਬ ਟਰਾਂਸਪੋਰਟ ਵਿਭਾਗ ਨੇ 806 ਗੈਰ-ਕਾਨੂੰਨੀ ਤੌਰ ‘ਤੇ ਵਧਾਏ ਬੱਸ ਪਰਮਿਟਾਂ ਨੂੰ ਰੱਦ ਕਰਨ ਮਗਰੋਂ ਇੱਕ ਵਾਰ ਫਿਰ ਨਿੱਜੀ ਬੱਸ ਅਪਰੇਟਰਾਂ ਦੇ ਪਰਮਿਟਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਭਾਗ ਨੇ ਸਾਰੇ ਆਰਟੀਏ ਨੂੰ ਪੱਤਰ ਭੇਜ ਕੇ ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਜਾਰੀ ਕੀਤੇ ਛੋਟੀ ਤੇ ਲੰਬੀ ਦੂਰੀ ਦੇ ਪਰਮਿਟਾਂ ਦੀ ਸੂਚੀ ਮੰਗੀ ਹੈ। ਭਾਵੇਂ ਵਿਭਾਗ ਨੇ ਇਸ ਕਾਰਵਾਈ ਨੂੰ ਪ੍ਰਾਈਵੇਟ ਅਪਰੇਟਰਾਂ ਦੀਆਂ ਬੇਨਿਯਮੀਆਂ ਦੀ ਜਾਂਚ ਕਰਾਰ ਦਿੱਤਾ ਹੈ ਪਰ ਸੂਤਰ ਕੁਝ ਹੋਰ ਹੀ ਦੱਸ ਰਹੇ ਹਨ। ਉਨ੍ਹਾਂ ਅਨੁਸਾਰ ਇਸ ਫੈਸਲੇ ਰਾਹੀਂ ਸਿਆਸੀ ਆਗੂਆਂ ਦੀਆਂ ਬੱਸ ਕੰਪਨੀਆਂ ਨੂੰ ਦਿੱਤੇ ਗਏ ਪਰਮਿਟਾਂ ਤੇ ਉਨ੍ਹਾਂ ਰਾਹੀਂ ਵਿਸ਼ੇਸ਼ ਤੇ ਕਮਾਈ ਵਾਲੇ ਰੂਟਾਂ ਦੀ ਅਲਾਟਮੈਂਟ ਤੇ ਸਮਾਂ ਸਾਰਣੀ ਵਿੱਚ ਉਨ੍ਹਾਂ ਦੀਆਂ ਬੱਸਾਂ ਨੂੰ ਭੀੜਭਾੜ ਵਾਲੇ ਸਮੇਂ ਲਈ ਤਰਜੀਹ ਦੇਣ ਦੀ ਜਾਂਚ ਕੀਤੀ ਜਾਵੇਗੀ।

ਟਰਾਂਸਪੋਰਟ ਵਿਭਾਗ ਨੇ 806 ਬੱਸਾਂ ਦੇ ਕੀਤੇ ਪਰਮਿਟ ਰੱਦ

ਇਸ ਤੋਂ ਪਹਿਲਾਂ ਟਰਾਂਸਪੋਰਟ ਵਿਭਾਗ ਨੇ ਇਸ ਸਾਲ 806 ਬੱਸਾਂ ਦੇ ਪਰਮਿਟਾਂ ਨੂੰ ਰੱਦ ਕਰ ਦਿੱਤਾ ਸੀ। ਇਨ੍ਹਾਂ ਵਿੱਚੋਂ 191 ਪਰਮਿਟ 400 ਬੱਸਾਂ ਨਾਲ ਸਬੰਧਤ ਸਨ ਅਤੇ ਇਹ ਸਾਰੀਆਂ ਬੱਸਾਂ ਸਿਆਸੀ ਪਰਿਵਾਰ ਨਾਲ ਸਬੰਧਤ ਸਨ। ਇਸ ਫੈਸਲੇ ਤੋਂ ਬਾਅਦ ਇਸ ਸਿਆਸੀ ਪਰਿਵਾਰਾਂ ਦੀਆਂ 150 ਬੱਸਾਂ ਨੂੰ ਸੜਕਾਂ ਤੋਂ ਹਟਾ ਦਿੱਤਾ ਗਿਆ ਸੀ, ਜਦਕਿ ਵਿਭਾਗ ਵੱਲੋਂ ਇਨ੍ਹਾਂ ਦੇ ਸਹਿਯੋਗੀ ਚਾਲਕਾਂ ਦੀਆਂ 250 ਬੱਸਾਂ ਦੇ 118 ਪਰਮਿਟ ਰੱਦ ਕਰ ਦਿੱਤੇ ਗਏ। ਵਿਭਾਗ ਦੇ ਅਧਿਕਾਰੀਆਂ ਅਨੁਸਾਰ ਪਰਮਿਟਾਂ ਦੀ ਜਾਂਚ ਦਾ ਫੈਸਲਾ ਉਨ੍ਹਾਂ ਸ਼ਿਕਾਇਤਾਂ ਤੋਂ ਬਾਅਦ ਲਿਆ ਗਿਆ ਹੈ ਕਿ ਕਈ ਪ੍ਰਾਈਵੇਟ ਅਪਰੇਟਰਾਂ ਨੂੰ ਮਾਲੀਆ ਕਮਾਉਣ ਵਾਲੇ ਰੂਟਾਂ ‘ਤੇ ਸਰਕਾਰੀ ਬੱਸਾਂ ਦੀ ਆਵਾਜਾਈ ਘਟਾ ਕੇ ਪਰਮਿਟ ਜਾਰੀ ਕੀਤੇ ਗਏ ਸਨ।

ਅਪਰੇਟਰਾਂ ਬਾਰੇ ਵੀ ਮਿਲਿਆ ਸ਼ਿਕਾਇਤਾਂ

ਇਸ ਤੋਂ ਇਲਾਵਾ ਅਜਿਹੇ ਪ੍ਰਾਈਵੇਟ ਅਪਰੇਟਰਾਂ ਬਾਰੇ ਵੀ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ਨੂੰ ਬੱਸਾਂ ਦੇ ਟਾਈਮ ਟੇਬਲ ਵਿੱਚ ਸਵਾਰੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੋਣ ਦੇ ਨਾਲ-ਨਾਲ ਖਾਸ ਰੂਟ ਅਲਾਟ ਕੀਤੇ ਜਾਂਦੇ ਹਨ। ਹਾਲਾਂਕਿ ਇਨ੍ਹਾਂ ਸ਼ਿਕਾਇਤਾਂ ਦੀ ਜਾਂਚ ਕਰਦੇ ਹੋਏ ਵਿਭਾਗ ਨੇ ਬੱਸ ਸਟੈਂਡ ‘ਤੇ ਤਾਇਨਾਤ ਆਪਣੇ ਕਈ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਕਾਰਵਾਈ ਕੀਤੀ ਸੀ।

ਸਰਕਾਰ ਨੇ ਪ੍ਰਾਈਵੇਟ ਬੱਸਾਂ ‘ਤੇ ਸ਼ਿਕੰਜਾ ਕੱਸਣਾ ਕੀਤਾ ਸ਼ੁਰੂ

ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਸੂਬੇ ਦੀਆਂ ਸੜਕਾਂ ‘ਤੇ ਚੱਲ ਰਹੀਆਂ ਪ੍ਰਾਈਵੇਟ ਅਪਰੇਟਰਾਂ ਦੀਆਂ ਬੱਸਾਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਟਰਾਂਸਪੋਰਟ ਵਿਭਾਗ ਨੇ ਸਾਰੇ ਆਰਟੀਏਜ਼ ਨੂੰ ਪ੍ਰਾਈਵੇਟ ਆਪਰੇਟਰਾਂ ਨੂੰ ਜਾਰੀ ਕੀਤੇ ਪਰਮਿਟਾਂ ਦੇ ਖਾਤੇ ਮੁਹੱਈਆ ਕਰਵਾਉਣ ਲਈ ਕਿਹਾ ਹੈ। ਭਾਵੇਂ ਵਿਭਾਗ ਦਾ ਦਾਅਵਾ ਹੈ ਕਿ ਇਨ੍ਹਾਂ ਪਰਮਿਟਾਂ ਦੀ ਜਾਂਚ ਕਰਕੇ ਬੇਨਿਯਮੀਆਂ ਦਾ ਪਤਾ ਲੱਗ ਜਾਵੇਗਾ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਰਾਹੀਂ ਵਿਭਾਗ ਆਗੂਆਂ ਦੀਆਂ ਬੱਸਾਂ ’ਤੇ ਲਗਾਮ ਲਾਉਣ ਦੀ ਤਿਆਰੀ ਕਰ ਰਿਹਾ ਹੈ।

Tags: Punjab GovernmentPunjab News
Previous Post

Delhi MCD Elections: MCD ਚੋਣਾਂ ਲਈ ਬੀਜੇਪੀ ਦਾ ਸਿਆਸੀ ਪੱਤਾ, 5 ਰੁਪਏ ਵਿੱਚ ਰੋਟੀ ਤੋਂ ਲੈ ਕੇ ਸਮਾਰਟ ਸਕੂਲ ਤੱਕ ਦਾ ਵਾਅਦਾ

Next Post

3 ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੇ 2 ਸਾਲ, ਕਿਸਾਨ ਮਨਾਉਣਗੇ ਵਰ੍ਹੇਗੰਢ, ਦੇਸ਼ ਭਰ ’ਚ ਹੋਊ ਮਾਰਚ

Next Post
3 ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੇ 2 ਸਾਲ, ਕਿਸਾਨ ਮਨਾਉਣਗੇ ਵਰ੍ਹੇਗੰਢ, ਦੇਸ਼ ਭਰ ’ਚ ਹੋਊ ਮਾਰਚ

3 ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੇ 2 ਸਾਲ, ਕਿਸਾਨ ਮਨਾਉਣਗੇ ਵਰ੍ਹੇਗੰਢ, ਦੇਸ਼ ਭਰ ’ਚ ਹੋਊ ਮਾਰਚ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers