RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਸਰਕਾਰ ਨੇ ਕਿਸਾਨਾਂ ਨੂੰ ਲਗਾਇਆ ਲੱਖਾਂ ਦਾ ਚੂਨਾ, ਕਿਸਾਨੀ ਅੰਦੋਲਨ ‘ਚ ਸ਼ਹੀਦ ਪਰਿਵਾਰਾਂ ਨੂੰ ਦਿੱਤੇ ਚੈੱਕ ਬਾਊਂਸ

ਸਰਕਾਰ ਨੇ ਕਿਸਾਨਾਂ ਨੂੰ ਲਗਾਇਆ ਲੱਖਾਂ ਦਾ ਚੂਨਾ, ਕਿਸਾਨੀ ਅੰਦੋਲਨ 'ਚ ਸ਼ਹੀਦ ਪਰਿਵਾਰਾਂ ਨੂੰ ਦਿੱਤੇ ਚੈੱਕ ਬਾਊਂਸ

Jass Grewal by Jass Grewal
December 2, 2022
in ਦੇਸ਼, ਪੰਜਾਬ
Reading Time: 1 min read
0 0
0

3 ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਪੂਰਾ 1 ਸਾਲ ਚੱਲੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਤੇਲੰਗਾਨਾ ਰਾਜ ਸਰਕਾਰ ਵੱਲੋਂ 3-3 ਲੱਖ ਰੁਪਏ ਦੇ ਚੈੱਕ ਭੇਂਟ ਕੀਤੇ ਗਏ ਸਨ ਪਰ ਹੁਣ  ਉਨ੍ਹਾਂ ‘ਚੋਂ ਕੁੱਝ ਕਿਸਾਨ ਪਰਿਵਾਰਾਂ ਨੂੰ ਦਿੱਤੇ ਗਏ ਚੈੱਕ ਬਾਊਂਸ ਹੋ ਗਏ ਹਨ। ਜਿਸ ਦੀ ਜਾਣਕਾਰੀ ਕਿਸਾਨ ਜੱਥੇਬੰਦੀ ਦੇ ਆਗੂ ਸਤਨਾਮ ਸਿੰਘ ਬਹਿਰੂ ਨੇ ਦਿੱਤੀ ਅਤੇ ਇਹ ਮਾਮਲਾ ਚੁੱਕਿਆ ਹੈ। ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਉਨ੍ਹਾਂ ਦੀ ਜੱਥੇਬੰਦੀ ਵਲੋਂ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਿਤ 4-5 ਕਿਸਾਨ ਪਰਿਵਾਰਾਂ ਨਾਲ ਸੰਪਰਕ ਕੀਤਾ ਗਿਆ।

ਕਿਸਾਨ ਪਰਿਵਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਹੋਏ ਸਮਾਗਮ ‘ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਇਸ ਸਮਾਗਮ ‘ਚ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰ ਸ਼ੇਖਰ ਰਾਓ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਨੂੰ 3-3 ਲੱਖ ਰੁਪਏ ਦੇ ਦਿੱਤੇ ਚੈੱਕ ਬਾਊਂਸ ਹੋ ਗਏ। ਬਹਿਰੂ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤ ਮਿਲਣ ’ਤੇ ਉਨ੍ਹਾਂ ਸਬੰਧਿਤ ਪਰਿਵਾਰਾਂ ਤੋਂ ਚੈੱਕਾਂ ਦੀਆਂ ਫੋਟੋ ਕਾਪੀਆਂ ਲੈ ਕੇ ਬੈਂਕ ਵਲੋਂ ਦਿੱਤੀ ਜਾਣਕਾਰੀ ਨੂੰ ਨੱਥੀ ਕਰਕੇ ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਕੋਲ ਮਾਮਲਾ ਉਠਾਇਆ।

ਬਹਿਰੂ ਨੇ ਮੰਗ ਕੀਤੀ ਕਿ ਪੀੜਤ ਕਿਸਾਨ ਪਰਿਵਾਰਾਂ ਨੂੰ ਉਪਰੋਕਤ ਚੈੱਕਾਂ ਦੀ ਰਾਸ਼ੀ ਜਲਦੀ ਤੋਂ ਜਲਦੀ ਮੁਹੱਈਆ ਕਰਵਾਈ ਜਾਵੇ। ਦੂਜੇ ਪਾਸੇ ਖੇਤੀਬਾੜੀ ਡਾਇਰੈਕਟਰ ਗੁਰਵਿੰਦਰ ਸਿੰਘ ਵਲੋਂ ਉਕਤ ਮਾਮਲਾ ਉੱਚ ਅਧਿਕਾਰੀਆਂ ਅਤੇ ਸਰਕਾਰ ਦੇ ਧਿਆਨ ‘ਚ ਲਿਆਉਣ ਤੋਂ ਬਾਅਦ ਸਮੂਹ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਇਕ ਹਫ਼ਤੇ ਦੇ ਅੰਦਰ ਉਨ੍ਹਾਂ ਦੇ ਜ਼ਿਲ੍ਹਿਆਂ ਨਾਲ ਸਬੰਧਿਤ ਲਾਭਪਾਤਰੀਆਂ ਦੀ ਸੂਚਨਾ ਤੇ ਚੈੱਕ ਪੇਮੈਂਟ ਦੀ ਸਥਿਤੀ ਸਬੰਧੀ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ।

Tags: Politics NewsPunjab News
Previous Post

ਸਕੂਲਾਂ ਨੂੰ ਲੈਕੇ ਵੱਡੀ ਕਾਰਵਾਈ ਕਰਨ ਦੀ ਤਿਆਰੀ ‘ਚ ਸਰਕਾਰ, ਸਿੱਖਿਆ ਮੰਤਰੀ ਬੈਂਸ ਨੇ ਦਿੱਤਾ ਬਿਆਨ

Next Post

ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦੀ ਵੱਡੀ ਮੰਗ

Next Post
ਸਿੱਧੂ ਦੇ ਕਾਤਲਾਂ ਨੂੰ ਫੜ੍ਹਣ ਵਾਲੇ ਨੂੰ ਮਿਲੇਗਾ 2 ਕਰੋੜ ਦਾ ਇਨਾਮ, ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ

ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦੀ ਵੱਡੀ ਮੰਗ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers