RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਡੇਰਾ ਮੁਖੀ ਰਾਮ ਰਹੀਮ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਸਰਕਾਰ ਨੂੰ ਜਾਰੀ ਹੋਏ ਹੁਕਮ

ਡੇਰਾ ਮੁਖੀ ਰਾਮ ਰਹੀਮ ਮਾਮਲੇ 'ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਸਰਕਾਰ ਨੂੰ ਜਾਰੀ ਹੋਏ ਹੁਕਮ

Jass Grewal by Jass Grewal
December 5, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਬੇਅਦਬੀ ਮਾਮਲੇ ਨਾਲ ਸਬੰਧਤ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਲਈ ਹੁਕਮ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਬਾਅਦ ਜਾਰੀ ਕੀਤੇ ਹਨ।

ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਵਕੀਲ ਦੇ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੋਰਟ ਵਿੱਚ ਇਹ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਰਾਮ ਰਹੀਮ ਨੂੰ ਜ਼ਿਆਦਾਤਰ ਦਸਤਾਵੇਜ਼ ਨਹੀਂ ਦਿੱਤੇ ਜਾ ਰਹੇ । ਇਨ੍ਹਾਂ ਦਸਤਾਵੇਜ਼ਾਂ ਦੇ ਨਾ ਹੋਣ ਦੇ ਕਾਰਨ ਰਾਮ ਰਹੀਮ ਲਈ ਮਾਮਲੇ ਦੇ ਵਿੱਚ ਆਪਣਾ ਪੱਖ ਪੇਸ਼ ਕਰਨ ‘ਚ ਦਿੱਕਤ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਨੂੰ ਕੇਸ ਦੌਰਾਨ ਆਪਣਾ ਬਚਾਅ ਕਰਨ ਦਾ ਕਾਨੂੰਨੀ ਹੱਕ ਹੈ। ਤੁਹਾਨੂੰ ਇਹ ਦੱਸ ਦਈਏ ਕਿ ਹੁਣ ਇਸ ਕੇਸ ਦੀ ਸੁਣਵਾਈ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਹੈ।

ਇਸ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਪੰਜਾਬ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਾਰੇ ਦਸਤਾਵੇਜ਼ ਮੁਹੱਈਆ ਕਰਵਾਏ ਅਤੇ ਨਾਲ ਹੀ ਇਹ ਦਸਤਾਵੇਜ਼ ਪੈਨ ਡਰਾਈਵ ‘ਚ ਪਾ ਕੇ ਰਾਮ ਰਹੀਮ ਦੇ ਵਕੀਲ ਨੂੰ ਵੀ ਦਿੱਤੇ ਜਾਣ। ਬੇਅਦਬੀ ਦੇ ਮਾਮਲੇ ‘ਚ ਰਾਮ ਰਹੀਮ ਨੇ ਪੰਜਾਬ ਪੁਲਿਸ ਨੂੰ ਵਿਸ਼ੇਸ਼ ਜਾਂਚ ਟੀਮ ਦੀ ਬਜਾਏ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਤੁਹਾਨੂੰ ਦਸ ਦਈਏ ਕਿ ਪਿਛਲੀ ਸੁਣਵਾਈ ਦੇ ਦੌਰਾਨ ਪੰਜਾਬ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪਟੀਸ਼ਨ ਦਾ ਜਵਾਬ ਦਾਖ਼ਲ ਕਰਦੇ ਹੋਏ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਵਾਪਸ ਲੈਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਸੀ।ਇਸ ਤੋਂ ਪਹਿਲਾਂ ਹਾਈ ਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਆਪਣੀ ਮੋਹਰ ਲਗਾਈ ਸੀ। ਸਰਕਾਰ ਨੇ ਕਿਹਾ ਸੀ ਕਿ ਇਸ ਮੰਗ ਨੂੰ ਲੈ ਕੇ ਦੁਬਾਰਾ ਪਟੀਸ਼ਨ ਦਾਇਰ ਕਰਨਾ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਹੈ। ਪੰਜਾਬ ਸਰਕਾਰ ਨੇ ਰਾਮ ਰਹੀਮ ਦੀ ਪਟੀਸ਼ਨ ਨੂੰ ਖਾਰਜ ਕਰਨ ਲਈ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ।

Tags: Dera Sacha SaudaGurmeet Ram RahimOrdersPunjab GovernmentPunjab-Haryana Highcourt
Previous Post

ਪੰਜਾਬੀਆਂ ਦੇ ਖ਼ਰਾਬ ਹੋਏ ਅਕਸ ਨੂੰ ਦੋ ਪੰਜਾਬੀਆਂ ਨੇ ਕੀਤਾ ਠੀਕ, ਸੇਬਾਂ ਦੇ ਵਪਾਰੀ ਨੂੰ ਦਿੱਤਾ 9 ਲੱਖ 12 ਹਜ਼ਾਰ ਦਾ ਚੈੱਕ

Next Post

ਸਿੱਧੂ ਦੇ ਟੈਟੂ ਬਣਵਾ ਕੇ ਹਵੇਲੀ ਪਹੁੰਚਿਆ ਫੈਨ, ਪਿਤਾ ਨੇ ਘੁੱਟ ਕੇ ਪਾਈ ਜੱਫੀ, ਤੋਹਫ਼ੇ ‘ਚ ਦਿੱਤੀ ਪੁੱਤ ਦੀ ਖ਼ਾਸ ਚੀਜ਼

Next Post
ਸਿੱਧੂ ਦੇ ਟੈਟੂ ਬਣਵਾ ਕੇ ਹਵੇਲੀ ਪਹੁੰਚਿਆ ਫੈਨ, ਪਿਤਾ ਨੇ ਘੁੱਟ ਕੇ ਪਾਈ ਜੱਫੀ, ਤੋਹਫ਼ੇ ‘ਚ ਦਿੱਤੀ ਪੁੱਤ ਦੀ ਖ਼ਾਸ ਚੀਜ਼

ਸਿੱਧੂ ਦੇ ਟੈਟੂ ਬਣਵਾ ਕੇ ਹਵੇਲੀ ਪਹੁੰਚਿਆ ਫੈਨ, ਪਿਤਾ ਨੇ ਘੁੱਟ ਕੇ ਪਾਈ ਜੱਫੀ, ਤੋਹਫ਼ੇ 'ਚ ਦਿੱਤੀ ਪੁੱਤ ਦੀ ਖ਼ਾਸ ਚੀਜ਼

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers