RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਸਾਂਸਦ ਰਾਘਵ ਚੱਢਾ ਦਾ ਵੱਡਾ ਕਦਮ, ਹੁਣ ਦੋਸ਼ੀਆਂ ਨੂੰ ਮਿਲੇਗੀ ਸਜ਼ਾ

ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਸਾਂਸਦ ਰਾਘਵ ਚੱਢਾ ਦਾ ਵੱਡਾ ਕਦਮ, ਹੁਣ ਦੋਸ਼ੀਆਂ ਨੂੰ ਮਿਲੇਗੀ ਸਜ਼ਾ

Jass Grewal by Jass Grewal
December 16, 2022
in ਦੇਸ਼, ਪੰਜਾਬ, ਰਾਜਨੀਤੀ
0 0
0
ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਸਾਂਸਦ ਰਾਘਵ ਚੱਢਾ ਦਾ ਵੱਡਾ ਕਦਮ, ਹੁਣ ਦੋਸ਼ੀਆਂ ਨੂੰ ਮਿਲੇਗੀ ਸਜ਼ਾ

ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਵੱਡਾ ਕਦਮ ਚੁੱਕਿਆ ਹੈ। ਰਾਘਵ ਚੱਢਾ ਨੇ ਬੇਅਦਬੀ ਦੀਆਂ ਘਟਨਾਵਾਂ ‘ਚ ਦੋਸ਼ੀਆਂ ਦੀ ਸਖ਼ਤ ਸਜ਼ਾ ਯਕੀਨੀ ਕਰਨ ਲਈ ਕਾਨੂੰਨਾਂ ‘ਚ ਸੋਧ ਕਰਨ ਲਈ ਸੰਸਦ ਨੂੰ ਮੁਲਤਵੀ ਕਰਨ ਦਾ ਨੋਟਿਸ ਦਿੱਤਾ ਹੈ। ਉਨ੍ਹਾਂ ਕਿਹਾ,”ਸਾਡੇ ਲਈ ਗੁਰੂ ਸਾਹਿਬਾਨ ਦੇ ਸਨਮਾਨ ਤੋਂ ਵੱਧ ਕੇ ਕੁਝ ਨਹੀਂ ਹੈ। ਅਸੀਂ ਸੀਸ ਕਟਾ ਸਕਦੇ ਹਾਂ, ਆਪਣੀ ਜਾਨ ਦੇ ਸਕਦੇ ਹਾਂ ਪਰ ਗੁਰੁ ਸਾਹਿਬ ਦਾ ਅਪਮਾਨ, ਗੁਰੂ ਸਾਹਿਬਾਨ ਦੀ ਬਾਣੀ ਦੀ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੇ ਹਾਂ।”

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰਾਘਵ ਚੱਢਾ ਨੇ ਵੀਰਵਾਰ ਨੂੰ ਨਿਊਜ਼ ਚੈਨਲਾਂ ’ਤੇ ਭੜਕਾਊ ਬਹਿਸ ਦਾ ਮੁੱਦਾ ਚੁੱਕਿਆ ਸੀ। ਉਨ੍ਹਾਂ ਸੂਚਨਾ ਤੇ ਪ੍ਰਸਾਰਨ ਮੰਤਰੀ ਨੂੰ ਸਵਾਲ ਕੀਤਾ ਕਿਹਾ ਕਿ ਭੜਕਾਊ ਬਹਿਸਾਂ ਕਰਨ ਵਾਲੇ ਚੈਨਲਾਂ ’ਤੇ ਕੇਂਦਰ ਸਰਕਾਰ ਕੀ ਕਾਰਵਾਈ ਕਰ ਰਹੀ ਹੈ? ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਨਰਾਇਣ ਸਿੰਘ ਆਪ ਜਰਨਲਿਸਟ ਰਹੇ ਹਨ ਅਤੇ ਖਬਰਾਂ ਦੇ ਮਹੱਤਵ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇਸ਼ ਵਿਚ ਨਿਊਜ (ਖਬਰਾਂ) ਨਾਇਜ਼ (ਆਵਾਜ਼ ਪ੍ਰਦੂਸ਼ਣ) ਵਿਚ ਬਦਲ ਗਈਆਂ ਹਨ। ਜ਼ਿਆਦਾਤਰ ਚੈਨਲ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਭੜਕਾਊ ਬਹਿਸ ਕਰਵਾ ਕੇ ਮਾਨਸਿਕ ਪ੍ਰਦੂਸ਼ਣ ਫੈਲਾਉਣ ਦਾ ਕੰਮ ਕਰਦੇ ਹਨ। ਇਸ ਦੇ ਜਵਾਬ ਵਿਚ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪਹਿਲਾਂ ਤੋਂ ਹੀ 3-ਪੱਧਰੀ ਸ਼ਿਕਾਇਤ ਨਿਵਾਰਣ ਕਮੇਟੀ ਦੀ ਵਿਵਸਥਾ ਹੈ। ਜੇਕਰ ਕੋਈ ਇਸ ਵਿਚ ਆਪਣੀ ਸ਼ਿਕਾਇਤ ਭੇਜਦਾ ਹੈ ਤਾਂ ਇਸ ਦਾ ਨਿਪਟਾਰਾ ਕੀਤਾ ਜਾਂਦਾ ਹੈ ਪਰ ਵਰਤਮਾਨ ਵਿਚ ਅਜਿਹੀ ਕੋਈ ਸ਼ਿਕਾਇਤ ਕਿਸੇ ਵਿਅਕਤੀ ਵਲੋਂ ਨਹੀਂ ਕੀਤੀ ਗਈ ਹੈ।

Tags: Parliament
Previous Post

ਟੈਂਡਰ ਘੁਟਾਲੇ ‘ਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ PA ਨੇ ਕੀਤਾ ਆਤਮ-ਸਮਰਪਣ

Next Post

ਨਵੀਂ ਫ਼ਿਲਮ ‘ਪਠਾਨ’ ਦਾ ਵਿਰੋਧ ਕਰਨ ਵਾਲਿਆਂ ਨੂੰ ਸ਼ਾਹਰੁਖ ਖਾਨ ਦਾ ਕਰਾਰਾ ਜਵਾਬ

Next Post
ਨਵੀਂ ਫ਼ਿਲਮ ‘ਪਠਾਨ’ ਦਾ ਵਿਰੋਧ ਕਰਨ ਵਾਲਿਆਂ ਨੂੰ ਸ਼ਾਹਰੁਖ ਖਾਨ ਦਾ ਕਰਾਰਾ ਜਵਾਬ

ਨਵੀਂ ਫ਼ਿਲਮ 'ਪਠਾਨ' ਦਾ ਵਿਰੋਧ ਕਰਨ ਵਾਲਿਆਂ ਨੂੰ ਸ਼ਾਹਰੁਖ ਖਾਨ ਦਾ ਕਰਾਰਾ ਜਵਾਬ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers