RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਮਾਨਸਾ ਪੁਲਿਸ ਦੀ ਵੱਡੀ ਕਾਰਵਾਈ

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਮਾਨਸਾ ਪੁਲਿਸ ਦੀ ਵੱਡੀ ਕਾਰਵਾਈ

Jass Grewal by Jass Grewal
December 22, 2022
in ਪੰਜਾਬ
Reading Time: 1 min read
0 0
0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਿਚ ਪੁਲਿਸ ਲਗਾਤਾਰ ਜਾਂਚ ਦੇ ਵਿਚ ਲੱਗੀ ਹੋਈ ਹੈ। ਇਸੇ ਦੌਰਾਨ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਮਾਨਸਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ‘ਚ ਦੀਪਕ ਮੁੰਡੀ, ਰਜਿੰਦਰ ਜੋਕਰ, ਕਪਿਲ ਪੰਡਿਤ, ਬਿੱਟੂ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸਾ ਦਾ ਨਾਂ ਸ਼ਾਮਲ ਹੈ ਅਤੇ ਇਨ੍ਹਾਂ 7 ਖ਼ਿਲਾਫ਼ ਪੁਲਸ ਨੇ ਚਲਾਨ ਪੇਸ਼ ਕੀਤਾ ਹੈ। ਦੱਸ ਦੇਈਏ ਕਿ ਮੂਸੇਵਾਲਾ ਕਤਲ ਕਾਂਡ ‘ਚ ਹੁਣ ਤੱਕ 31 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਜਾ ਚੁੱਕਿਆ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਾਸਮ-ਖਾਮ ਦੀਪਕ ਟੀਨੂੰ ਦੇ ਪੁਲਸ ਹਿਰਾਸਤ ‘ਚੋਂ ਫ਼ਰਾਰ ਹੋਣ ਦਾ ਮਾਮਲੇ ‘ਚ ਮਾਨਸਾ ਪੁਲਸ ਵੱਲੋਂ ਬਰਖ਼ਾਸਤ ਕੀਤੇ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਪ੍ਰੀਤਪਾਲ ਸਿੰਘ ਸਮੇਤ 11 ਵਿਅਕਤੀਆਂ ਖ਼ਿਲਾਫ਼ ਵੀ ਮਾਨਸਾ ਅਦਾਲਤ ‘ਚ ਚਲਾਨ ਪੇਸ਼ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਮਾਨਸਾ ਅਦਾਲਤ ਨੇ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ 10 ਵਿਅਕਤੀਆਂ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਾਨਸਾ ਪੁਲਸ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਕਾਫ਼ੀ ਗੰਭੀਰ ਨਜ਼ਰ ਆ ਰਹੀ ਹੈ। ਬੀਤੇ ਦਿਨੀਂ ਵਿਦੇਸ਼ੋਂ ਪਰਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਮਾਨਸਾ ਪੁਲਸ ਵੱਲੋਂ ਸੰਮਨ ਦਿੱਤੇ ਗਏ ਸਨ ਤੇ ਇਸ ਤੋਂ ਪਹਿਲਾਂ ਸੰਗਤ ਜਗਤ ਦੇ ਕਈ ਕਲਾਕਾਰਾਂ ਨੂੰ ਵੀ ਪੁੱਛਗਿੱਛ ਲਈ ਮਾਨਸਾ ਥਾਣੇ ਬੁਲਾਇਆ ਸੀ। ਹੁਣ ਵੇਖਣਾ ਹੋਵੇਗਾ ਕਿ ਇਸ ਮਾਮਲੇ ’ਚ ਪੰਜਾਬ ਸਰਕਾਰ ਇਸ ਕਤਲ ਦੇ ਮਾਸਟਰਮਾਈਡ ਗੈਂਗਸਟਰ ਗੋਲਡੀ ਬਰਾੜ ਨੂੰ ਕਦੋਂ ਪੰਜਾਬ ਫੜ ਕੇ ਲਿਆਉਣ ’ਚ ਕਾਮਯਾਬ ਹੁੰਦੀ ਹੈ ਜਾਂ ਮੁੜ ਪੁਲਿਸ ਤੇ ਸਰਕਾਰ ਦੇ ਹੱਥ ਖਾਲ੍ਹੀ ਰਹਿ ਜਾਂਦੇ ਹਨ।

Tags: Murder casePunjabi SingerSidhu Moosewala
Previous Post

ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਕਾਰ ਹਵਾਈ ਯਾਤਰਾਵਾਂ ਨੂੰ ਲੈ ਸਿਹਤ ਵਿਭਾਗ ਦਾ ਵੱਡਾ ਫ਼ੈਸਲਾ

Next Post

ਲਤੀਫ਼ਪੁਰਾ ਤੋਂ ਬਾਅਦ ਹੁਣ ਲੁਧਿਆਣਾ ‘ਚ ਚੱਲਿਆ ਪੀਲਾ ਪੰਜਾ, ਸਥਿਤੀ ਤਣਾਅਪੂਰਨ

Next Post
ਲਤੀਫ਼ਪੁਰਾ ਤੋਂ ਬਾਅਦ ਹੁਣ ਲੁਧਿਆਣਾ ‘ਚ ਚੱਲਿਆ ਪੀਲਾ ਪੰਜਾ, ਸਥਿਤੀ ਤਣਾਅਪੂਰਨ

ਲਤੀਫ਼ਪੁਰਾ ਤੋਂ ਬਾਅਦ ਹੁਣ ਲੁਧਿਆਣਾ 'ਚ ਚੱਲਿਆ ਪੀਲਾ ਪੰਜਾ, ਸਥਿਤੀ ਤਣਾਅਪੂਰਨ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers