RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਤਕਨਾਲੋਜੀ

ਸ਼ਰਾਬ ਮਾਫ਼ੀਆ ਨੂੰ ਖਤਮ ਕਰਨ ਲਈ ਸਰਕਾਰ ਦਾ ਨਵਾਂ ਕਦਮ, ਹਰਪਾਲ ਚੀਮਾ ਨੇ ਖ਼ਾਸ ਐਪ ਕੀਤੀ ਲਾਂਚ

ਸ਼ਰਾਬ ਮਾਫ਼ੀਆ ਨੂੰ ਖਤਮ ਕਰਨ ਲਈ ਸਰਕਾਰ ਦਾ ਨਵਾਂ ਕਦਮ, ਹਰਪਾਲ ਚੀਮਾ ਨੇ ਖ਼ਾਸ ਐਪ ਕੀਤੀ ਲਾਂਚ

Jass Grewal by Jass Grewal
December 24, 2022
in ਤਕਨਾਲੋਜੀ, ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੀ ਮਾਨ ਸਰਕਾਰ ਵਲੋਂ ਸ਼ਰਾਬ ਮਾਫੀਆ ਨੂੰ ਖ਼ਤਮ ਕਰਨ ਲਈ ਲਗਾਤਾਰ ਵੱਡਾ ਕਦਮ ਚੁੱਕੇ ਜਾ ਰਹੇ ਹਨ। ਇਸੇ ਦੇ ਚਲਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਵਿਭਾਗ ਵੱਲੋਂ ਚਲਾਏ ਜਾ ਰਹੇ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਦੇ ਹਿੱਸੇ ਵਜੋਂ ਅੱਜ ਮੋਬਾਈਲ ਆਧਾਰਿਤ ‘ਐਕਸਾਈਜ਼ ਕਿਊਆਰ ਕੋਡ ਲੇਬਲ ਵੈਰੀਫਿਕੇਸ਼ਨ ਸਿਟੀਜ਼ਨ ਐਪ’ ਨੂੰ ਲਾਂਚ ਕੀਤਾ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾਕੇ ਸਾਂਝੀ ਕੀਤੀ ਹੈ।

ਆਬਕਾਰੀ ਤੇ ਕਰ ਭਵਨ ਵਿਖੇ ਇਸ ਨਾਗਰਿਕ ਕੇਂਦਰਿਤ ਐਪ ਨੂੰ ਲਾਂਚ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਿਊ.ਆਰ. ਕੋਡ ਆਧਾਰ ਮੋਬਾਈਲ ਐਪ ਸੂਬੇ ਵਿੱਚ ਨਕਲੀ ਜਾਂ ਬਿਨਾ ਆਬਕਾਰੀ ਕਰ ਦਿੱਤਿਆਂ ਵਿਕਣ ਵਾਲੀ ਸ਼ਰਾਬ ਦੀ ਵਿਕਰੀ ਤੇ ਮੁਕੰਮਲ ਰੋਕ ਲਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਖਪਤਕਾਰਾਂ ਦੀ ਸਿਹਤ ਨੂੰ ਬਚਾਉਣ ਦੇ ਨਾਲ-ਨਾਲ ਆਬਕਾਰੀ ਡਿਊਟੀ ਦੀ ਚੋਰੀ ‘ਤੇ ਰੋਕ ਲਗਾਉਣ ਵਿੱਚ ਮਦਦ ਮਿਲੇਗੀ। ਵਿੱਤ ਮੰਤਰੀ ਨੇ ਇਸ ਮੌਕੇ ਇੱਕ 24X7 ਹੈਲਪਲਾਈਨ ਨੰਬਰ 9875961126 ਵੀ ਜਾਰੀ ਕੀਤਾ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਹੈਲਪਲਾਈਨ ‘ਤੇ ਨਕਲੀ ਸ਼ਰਾਬ ਜਾਂ ਲਾਹਣ ਤੋਂ ਕੱਢੀ ਸ਼ਰਾਬ ਜਾਂ ਸ਼ਰਾਬ ਦੀ ਤਸਕਰੀ ਆਦਿ ਦੀ ਜਾਣਕਾਰੀ ਦੇ ਕੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਸੂਬਾ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਸਾਥ ਦੇਣ।

ਇਸੇ ਦੌਰਾਨ ਮੁਬਾਈਲ ਐਪ ‘ਤੇ ਉਪਲਬਧ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਚੀਮਾ ਨੇ ਕਿਹਾ ਕਿ ਖਪਤਕਾਰ ਹੁਣ ਬੋਤਲ ‘ਤੇ ਮੌਜੂਦ ਕਿਊ.ਆਰ ਕੋਡ ਨੂੰ ਸਕੈਨ ਕਰਕੇ ਉਨ੍ਹਾਂ ਦੁਆਰਾ ਖਰੀਦੀ ਗਈ ਸ਼ਰਾਬ ਦੀ ਬੋਤਲ ਦੀ ਅਸਲੀਅਤ ਦੀ ਜਾਂਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਖਪਤਕਾਰ ਹਰ ਬੋਤਲ ‘ਤੇ ਚਿਪਕਾਏ ਗਏ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਬੋਤਲ ਦੇ ਲੇਬਲ ਕੋਡ, ਡਿਸਟਿਲਰ/ਬੋਟਲਰ ਦਾ ਨਾਂਅ, ਬ੍ਰਾਂਡ ਦਾ ਨਾਮ, ਸ਼ਰਾਬ ਦੀ ਮਾਤਰਾ, ਅਲਕੋਹਲ ਦੀ ਡਿਗਰੀ ਅਤੇ ਉਤਪਾਦਨ ਦੀ ਮਿਤੀ ਬਾਰੇ ਜਾਣਕਾਰੀ ਹਾਸਿਲ ਕਰ ਸਕੇਗਾ। ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨੂੰ ਕਿਸੇ ਵੀ ਐਂਡਰੌਇਡ ਜਾਂ ਐਪਲ਼ ਫੋਨ ‘ਤੇ ਡਾਊਨਲੋਡ ਕਰਕੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨੂੰ ‘ਗੂਗਲ ਪਲੇ ਸਟੋਰ’ ਅਤੇ ‘ਐਪਲ ਸਟੋਰ’ ਤੋਂ ਮੁਫਤ ਡਾਊਨਲੋਡ ਕੀਤਾ ਜਾ ਸਕਦਾ ਹੈ।

ਐਡਵੋਕੇਟ ਚੀਮਾ ਨੇ ਅੱਗੇ ਦੱਸਿਆ ਕਿ ਇਸ ਐਪ ਨੂੰ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਨਾਲ ਜੋੜਿਆ ਗਿਆ ਹੈ ਅਤੇ ਇਸ ਤਰ੍ਹਾਂ ਖਪਤਕਾਰ ਇਸ ਸਹੂਲਤ ਦੀ ਵਰਤੋਂ ਕਰਕੇ ਕਿਸੇ ਵੀ ਬੇਨਿਯਮੀ ਦੀ ਰਿਪੋਰਟ ਸਿੱਧੀ ਆਬਕਾਰੀ ਵਿਭਾਗ ਨੂੰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ‘ਟਰੈਕ ਐਂਡ ਟਰੇਸ’ ਪ੍ਰੋਜੈਕਟ ਰਾਹੀਂ ਵਿਭਾਗ ਸੂਬੇ ਵਿੱਚ ਸ਼ਰਾਬ ਦੀ ਸਮੁੱਚੀ ਸਪਲਾਈ ਚੇਨ ਹੇਠ ਸ਼ਰਾਬ ਦੀ ਮੌਜੂਦਗੀ ਅਤੇ ਢੋਆ-ਢੁਆਈ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਨਾ ਸਿਰਫ ਆਬਕਾਰੀ ਵਿਭਾਗ ਬਲਕਿ ਸ਼ਰਾਬ ਕਾਰੋਬਾਰ ਨਾਲ ਜੁੜੇ ਹੋਰ ਭਾਈਵਾਲਾਂ ਨੂੰ ਵੀ ਸਮੁੱਚੀ ਸਪਲਾਈ ਲੜੀ ਦੀ ਨਿਗਰਾਨੀ ਕਰਨ ਦੇ ਯੋਗ ਬਣਾਉਂਦੀ ਹੈ। ਇਸ ਦੌਰਾਨ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਆਬਕਾਰੀ ਵਿਭਾਗ ਦੇ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਤਹਿਤ ਸੂਬੇ ਵਿੱਚ ਵਿਕਣ ਵਾਲੀ ਹਰੇਕ ਬੋਤਲ ‘ਤੇ ਕਿਊ.ਆਰ ਕੋਡ ਦਾ ਸਟਿੱਕਰ ਹੋਣਾ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕਿਸੇ ਵੀ ਗਾਹਕ ਨੂੰ ਖਰੀਦੀ ਗਈ ਸ਼ਰਾਬ ਦੀ ਬੋਤਲ ਬਾਰੇ ਤੁਰੰਤ ਸਾਰੀ ਜਾਣਕਾਰੀ ਮਿਲ ਸਕੇ।

Tags: AgainstCabinet MinisterFinance MinisterHarpal CheemaPunjab Government
Previous Post

ਸੁਖਬੀਰ ਬਾਦਲ ਦਾ ਵੱਡਾ ਇਲਜ਼ਾਮ, ‘ਆਪ’ ਸਰਕਾਰ ‘ਤੇ ਲਾਏ ਗੰਭੀਰ ਦੋਸ਼

Next Post

ਪੰਜਾਬ ਸਰਕਾਰ ਦਾ ਵੱਡਾ ਕਦਮ, ਸਰਕਾਰੀ ਸਕੂਲਾਂ ‘ਚ ਅੱਜ ਹੋ ਰਹੀ ਮੈਗਾ PTM

Next Post
ਪੰਜਾਬ ਸਰਕਾਰ ਦਾ ਵੱਡਾ ਕਦਮ, ਸਰਕਾਰੀ ਸਕੂਲਾਂ ‘ਚ ਅੱਜ ਹੋ ਰਹੀ ਮੈਗਾ PTM

ਪੰਜਾਬ ਸਰਕਾਰ ਦਾ ਵੱਡਾ ਕਦਮ, ਸਰਕਾਰੀ ਸਕੂਲਾਂ 'ਚ ਅੱਜ ਹੋ ਰਹੀ ਮੈਗਾ PTM

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers