RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਵਿਵਾਦ, ਪ੍ਰਧਾਨ ਧਾਮੀ ਦਾ ਵੱਡਾ ਬਿਆਨ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਵਿਵਾਦ, ਪ੍ਰਧਾਨ ਧਾਮੀ ਦਾ ਵੱਡਾ ਬਿਆਨ

Jass Grewal by Jass Grewal
December 26, 2022
in ਦੇਸ਼, ਪੰਜਾਬ, ਰਾਜਨੀਤੀ
0 0
0

ਕੇਂਦਰ ਸਰਕਾਰ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਵਿਵਾਦ ਵੱਧਦਾ ਜਾ ਰਿਹਾ ਹੈ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨ ਦੇ ਰਾਹ ਤੁਰੀ ਹੋਈ ਹੈ ਅਤੇ ਦੁੱਖ ਦੀ ਗੱਲ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਇਸ ’ਚ ਸਹਿਯੋਗ ਕਰ ਰਹੇ ਹਨ। ਸਿੱਖ ਕੌਮ ਦੀਆਂ ਪ੍ਰੰਪਰਾਵਾਂ ਦੇ ਵਿਰੁੱਧ ਜਾ ਕੇ ਭਾਰਤ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣਾ ਦੁਨੀਆ ਦੇ ਧਰਮ ਇਤਿਹਾਸ ਅੰਦਰ ਸਭ ਤੋਂ ਵੱਡੀ ਸ਼ਹਾਦਤ ਤੇ ਮੁੱਲਵਾਨ ਵਿਰਾਸਤ ਨੂੰ ਖੋਰਾ ਲਾਉਣ ਦੀ ਕੋਝੀ ਸਾਜ਼ਿਸ਼ ਹੈ।

ਧਾਮੀ ਨੇ ਆਖਿਆ ਕਿ ਜੇਕਰ ਸਰਕਾਰ ਸਾਹਿਬਜ਼ਾਦਿਆਂ ਨੂੰ ਸਚਮੁੱਚ ਹੀ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਚਾਹੁੰਦੀ ਹੈ ਤਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਇਹ ਦਿਹਾੜਾ ਮਨਾਉਣ ’ਚ ਕੀ ਪ੍ਰੇਸ਼ਾਨੀ ਹੈ? ਇਤਿਹਾਸ ਗਵਾਹ ਹੈ ਕਿ ਮੁਗਲਾਂ ਦੀਆਂ ਇਸ ਖਿੱਤੇ ਵਿੱਚੋਂ ਜੜ੍ਹਾਂ ਪੁੱਟਣ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਹਿਮ ਸੀ ਪਰ ਜਿਸ ਤਰ੍ਹਾਂ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੀ ਜ਼ਿੱਦ ਕੀਤੀ ਜਾ ਰਹੀ ਹੈ, ਉਸ ਤੋਂ ਸਾਫ ਜ਼ਾਹਿਰ ਹੈ ਕਿ ਇਹ ਖੇਡ ਸਰਕਾਰ ਵੱਲੋਂ ਪੰਥ ਵਿਰੋਧੀ ਸ਼ਕਤੀਆਂ ਦੇ ਇਸ਼ਾਰੇ ’ਤੇ ਖੇਡੀ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ‘ਵੀਰ ਬਾਲ ਦਿਵਸ’ ਨਾਂ ਕੌਮ ਨੂੰ ਪ੍ਰਵਾਨ ਨਾ ਹੁੰਦਿਆਂ ਵੀ ਕਾਲਕਾ ਕੇਂਦਰ ਸਰਕਾਰ ਦਾ ਮੋਹਰਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ’ਤੇ ਸਿੱਖ ਵਿਦਵਾਨਾਂ ਦੀ ਕਮੇਟੀ ਵੱਲੋਂ ‘ਵੀਰ ਬਾਲ ਦਿਵਸ’ ਦੀ ਥਾਂ ’ਤੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਨਾਂ ਸੁਝਾਇਆ ਗਿਆ ਹੈ ਅਤੇ ਇਸ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੱਭਿਆਚਾਰਕ ਮੰਤਰਾਲਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਭੇਜਿਆ ਜਾ ਚੁੱਕਾ ਹੈ ਪਰ ਫਿਰ ਵੀ ਸਰਕਾਰ ਵੱਲੋਂ ਨਾਂ ਨਾ ਬਦਲਣਾ ਅਤੇ ਦਿੱਲੀ ਕਮੇਟੀ ਪ੍ਰਧਾਨ ਕਾਲਕਾ ਵੱਲੋਂ ਸਰਕਾਰੀ ਸਮਾਗਮਾਂ ਦਾ ਹਿੱਸਾ ਬਣਨਾ ਕੌਮ ਲਈ ਦੁੱਖਦਾਈ ਹੈ।

Tags: Central Government
Previous Post

ਤੁਨਿਸ਼ਾ ਖੁਦਕੁਸ਼ੀ ਮਾਮਲੇ ’ਚ ਟੀਵੀ ਅਦਾਕਾਰ ਸ਼ੀਜਾਨ ਖਾਨ ਨੂੰ ਅਦਾਲਤ ਤੋਂ ਵੱਡਾ ਝਟਕਾ

Next Post

ਕੈਪਟਨ ਦੇ ਖਾਸਮ-ਖਾਸ ਦੀ ਬਾਦਲਾਂ ਨਾਲ ਹੋਈ ਮੁਲਾਕਾਤ ਨੇ ਸਿਆਸਤ ’ਚ ਲਿਆਂਦੀ ਹਨੇਰੀ

Next Post
ਕੈਪਟਨ ਦੇ ਖਾਸਮ-ਖਾਸ ਦੀ ਬਾਦਲਾਂ ਨਾਲ ਹੋਈ ਮੁਲਾਕਾਤ ਨੇ ਸਿਆਸਤ ’ਚ ਲਿਆਂਦੀ ਹਨੇਰੀ

ਕੈਪਟਨ ਦੇ ਖਾਸਮ-ਖਾਸ ਦੀ ਬਾਦਲਾਂ ਨਾਲ ਹੋਈ ਮੁਲਾਕਾਤ ਨੇ ਸਿਆਸਤ ’ਚ ਲਿਆਂਦੀ ਹਨੇਰੀ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers