RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਨੈਸ਼ਨਲ ਕੋਚ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਖੇਡ ਮੰਤਰੀ ਨੇ ਛੱਡਿਆ ਅਹੁਦਾ

ਨੈਸ਼ਨਲ ਕੋਚ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਖੇਡ ਮੰਤਰੀ ਨੇ ਛੱਡਿਆ ਅਹੁਦਾ

Jass Grewal by Jass Grewal
January 2, 2023
in ਦੇਸ਼, ਰਾਜਨੀਤੀ
Reading Time: 1 min read
0 0
0

ਇਸ ਵੇਲੇ ਦੀ ਵੱਡੀ ਸਾਬਕਾ ਹਾਕੀ ਖਿਡਾਰੀ ਅਤੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।  ਦਰਅਸਲ, ਖੇਡ ਮੰਤਰੀ ਸੰਦੀਪ ਸਿੰਘ ਨੇ ਆਪਣੇ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਪੂਰੀ ਹੋਣ ਤੱਕ ਆਪਣਾ ਵਿਭਾਗ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸੌਂਪ ਦਿੱਤਾ ਹੈ। ਮੀਡੀਆ ਨੂੰ ਇਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, ‘ਤੁਸੀਂ ਸਾਰੇ ਜਾਣਦੇ ਹੋ, ਮੇਰੀ ਛਵੀ ਨੂੰ ਖਰਾਬ ਕਰਨ ਲਈ ਮਾਹੌਲ ਬਣਾਇਆ ਗਿਆ ਹੈ। ਇਕ ਜੂਨੀਅਰ ਕੋਚ ਨੇ ਮੇਰੇ ‘ਤੇ ਝੂਠੇ ਦੋਸ਼ ਲਗਾਏ ਹਨ। ਮੈਂ ਚਾਹੁੰਦਾ ਹਾਂ ਕਿ ਇਨ੍ਹਾਂ ਝੂਠੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜਾਂਚ ਰਿਪੋਰਟ ਆਉਣ ਤੱਕ ਨੈਤਿਕਤਾ ਤੇ ਇਨਸਾਨੀਅਤ ਦੇ ਆਧਾਰ ਉਤੇ ਮੈਂ ਆਪਣਾ ਵਿਭਾਗ ਮੁੱਖ ਮੰਤਰੀ ਨੂੰ ਸੌਂਪਦਾ ਹਾਂ। ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਣ ਤੋਂ ਬਾਅਦ ਮੁੱਖ ਮੰਤਰੀ ਮੇਰੇ ਮੰਤਰੀ ਅਹੁਦੇ ਬਾਰੇ ਫੈਸਲਾ ਲੈਣਗੇ। ਸੰਦੀਪ ਸਿੰਘ ਦੇ ਇਸ ਐਲਾਨ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਬੁਲਾਈ।

ਦੱਸ ਦਈਏ ਕਿ ਚੰਡੀਗੜ੍ਹ ਪੁਲਿਸ ਨੇ ਕੱਲ੍ਹ ਸ਼ਾਮ ਭਾਰਤੀ ਹਾਕੀ ਟੀਮ ਦੇ ਸਾਬਕਾ ਸਟਾਰ ਖਿਡਾਰੀ ਅਤੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਮਹਿਲਾ ਕੋਚ ਨਾਲ ਛੇੜਛਾੜ ਕਰਨ ਦਾ ਕੇਸ ਦਰਜ ਕੀਤਾ ਸੀ। ਚੰਡੀਗੜ੍ਹ ਦੇ ਐਸਪੀ (ਐਸਪੀ ਚੰਡੀਗੜ੍ਹ) ਨੂੰ ਮਿਲਣ ਤੋਂ ਬਾਅਦ ਮਹਿਲਾ ਕੋਚ ਨੇ ਖੇਡ ਮੰਤਰੀ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਚੰਡੀਗੜ੍ਹ ਦੇ ਸੈਕਟਰ 26 ਥਾਣਾ ਵਿਖੇ ਧਾਰਾ-354, 354ਏ, 354ਬੀ, 342, 506 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਜਾਣਕਾਰੀ ਅਨੁਸਾਰ 30 ਦਸੰਬਰ 2022 ਨੂੰ ਮਹਿਲਾ ਕੋਚ ਨੇ ਚੰਡੀਗੜ੍ਹ ਪੁਲਿਸ ਹੈੱਡ ਕੁਆਟਰ ਜਾ ਕੇ ਐਸਐਸਪੀ ਨੂੰ ਮਿਲ ਕੇ ਆਪਣੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਉੱਚ ਅਧਿਕਾਰੀਆਂ ਨੇ ਇਹ ਮਾਮਲਾ ਜਾਂਚ ਲਈ ਥਾਣਾ 26 ਨੂੰ ਭੇਜ ਦਿੱਤਾ ਸੀ। ਹੁਣ ਮਾਮਲਾ ਦਰਜ ਕਰ ਲਿਆ ਗਿਆ ਹੈ। ਜੂਨੀਅਰ ਮਹਿਲਾ ਕੋਚ ਨੇ ਦੋਸ਼ ਲਾਇਆ ਹੈ ਕਿ ਮੰਤਰੀ ਨੇ ਉਸ ਨੂੰ ਚੰਡੀਗੜ੍ਹ ਸਥਿਤ ਆਪਣੇ ਘਰ ਬੁਲਾਇਆ ਅਤੇ ਉਸ ਨਾਲ ਛੇੜਛਾੜ ਕੀਤੀ। ਉਸ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਉਹ ਪੰਚਕੂਲਾ ਵਿੱਚ ਖੇਡ ਵਿਭਾਗ ਵਿੱਚ ਬਤੌਰ ਕੋਚ ਭਰਤੀ ਹੋਈ ਸੀ ਪਰ ਮੰਤਰੀ ਨੇ ਦਖਲ ਦੇ ਕੇ ਉਸ ਦੀ ਬਦਲੀ ਝੱਜਰ ਕਰਵਾ ਦਿੱਤੀ।

 

Tags: Crime NewsResign
Previous Post

ਸਾਲ 2023 ਦੇ ਪਹਿਲੇ ਦਿਨ ਤੋਂ ਹੋਣਗੇ ਇਹ ਬਦਲਾਅ, ਲੋਕਾਂ ‘ਤੇ ਪਵੇਗਾ ਵੱਡਾ ਅਸਰ

Next Post

ਰਾਜਸਥਾਨ ‘ਚ ਵਾਪਰਿਆ ਟ੍ਰੇਨ ਹਾਦਸਾ, ਪਟੜੀ ਤੋਂ ਉਤਰੇ ਰੇਲਗੱਡੀ ਦੇ 8-11 ਡੱਬੇ

Next Post
ਰਾਜਸਥਾਨ ‘ਚ ਵਾਪਰਿਆ ਟ੍ਰੇਨ ਹਾਦਸਾ, ਪਟੜੀ ਤੋਂ ਉਤਰੇ ਰੇਲਗੱਡੀ ਦੇ 8-11 ਡੱਬੇ

ਰਾਜਸਥਾਨ 'ਚ ਵਾਪਰਿਆ ਟ੍ਰੇਨ ਹਾਦਸਾ, ਪਟੜੀ ਤੋਂ ਉਤਰੇ ਰੇਲਗੱਡੀ ਦੇ 8-11 ਡੱਬੇ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers