RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸੰਸਦ ਮੈਂਬਰ ਅਮਰ ਸਿੰਘ ਦਾ ਪੰਜਾਬ ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ, SYL ਨੂੰ ਲੈਕੇ ਆਖੀ ਵੱਡੀ ਗੱਲ

ਸੰਸਦ ਮੈਂਬਰ ਅਮਰ ਸਿੰਘ ਦਾ ਪੰਜਾਬ ਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ, SYL ਨੂੰ ਲੈਕੇ ਆਖੀ ਵੱਡੀ ਗੱਲ

Jass Grewal by Jass Grewal
January 6, 2023
in ਪੰਜਾਬ, ਰਾਜਨੀਤੀ
Reading Time: 1 min read
0 0
0

12 ਜਨਵਰੀ ਨੂੰ ਲੁਧਿਆਣਾ ਵਿੱਚ ਪ੍ਰਵੇਸ਼ ਕਰ ਰਹੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਸਬੰਧ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਅਮਰ ਸਿੰਘ ਨੇ ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ। ਸੰਸਦ ਮੈਂਬਰ ਅਮਰ ਸਿੰਘ ਨੇ ਦੱਸਿਆ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 12 ਜਨਵਰੀ ਨੂੰ ਲੁਧਿਆਣਾ ਪਹੁੰਚ ਰਹੀ ਹੈ ਅਤੇ ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ 11 ਦਸੰਬਰ ਦੀ ਰਾਤ ਨੂੰ ਹੀ ਲੁਧਿਆਣਾ ਪਹੁੰਚਣ ਲਈ ਕਿਹਾ ਗਿਆ ਹੈ।

ਇਸ ਮੌਕੇ ਅਮਰ ਸਿੰਘ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਾਂ ਪਹਿਲਾਂ ਹੀ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਪਰ ਜਿਹੜੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹੈ ਉਸ ਵੱਲੋਂ ਵੀ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਜਿਸ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਕਿਸਾਨ ਸੜਕਾਂ ਅਤੇ ਟੋਲ ਪਲਾਜ਼ਿਆਂ ‘ਤੇ ਬੈਠਣ ਲਈ ਮਜਬੂਰ ਹਨ।

ਦੂਜੇ ਪਾਸੇ ਐੱਸ.ਵਾਈ.ਐੱਲ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਕਿਸੇ ਹੋਰ ਸੂਬੇ ਨੂੰ ਦੇਣ ਦੀ ਗੱਲ ਨਹੀਂ ਹੈ ਕਿਉਂਕਿ ਪੰਜਾਬ ਦਾ ਪਾਣੀ ਪਹਿਲਾਂ ਹੀ ਦੂਜੇ ਸੂਬਿਆਂ ਨੂੰ ਮੁਫਤ ‘ਚ ਵੰਡਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅੰਮ੍ਰਿਤਸਰ ਅਤੇ ਮੁਕਤਸਰ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਖਿਲਾਫ ਲਿਖੇ ਨਾਅਰਿਆਂ ‘ਤੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਨ੍ਹਾਂ ਅੱਤਵਾਦੀਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।  ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਿਆਂ ’ਚੋਂ ਗੋਲਕਾਂ ਚੁੱਕਣ ਦੇ ਮੁੱਦੇ ’ਤੇ ਜੋ ਬਿਆਨਬਾਜ਼ੀ ਕੀਤੀ ਗਈ ਸੀ ਉਸ ’ਤੇ ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੂੰ ਕਿਸੇ ਧਰਮ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ।

Tags: Bharat Jodho YatraPolitics NewsPunjab GovernmentPunjab NewsStatementSYL
Previous Post

2023 ਦੀ ਪਹਿਲੀ ਪੰਜਾਬ ਕੈਬਨਿਟ ਮੀਟਿੰਗ: ਲਏ ਗਏ ਕਈ ਅਹਿਮ ਫ਼ੈਸਲੇ

Next Post

ਮੁੱਖ ਮੰਤਰੀ ਭਗਵੰਤ ਮਾਨ ਦਾ ਭ੍ਰਿਸ਼ਟ ਅਫ਼ਸਰਾਂ ’ਤੇ ਡੰਡਾ, ਹੁਣ ਪੰਜਾਬ ’ਚ ਲੱਗੇਗੀ ਉਦਯੋਗਾਂ ਦੀ ਝੜੀ

Next Post
ਨਵੇਂ ਸਾਲ ‘ਤੇ ਕੱਚੇ ਅਧਿਆਪਕਾਂ ਨੂੰ CM ਮਾਨ ਦਾ ਤੋਹਫਾ, ਖ਼ੁਸ਼ ਕਰਤੇ ਪੰਜਾਬੀ

ਮੁੱਖ ਮੰਤਰੀ ਭਗਵੰਤ ਮਾਨ ਦਾ ਭ੍ਰਿਸ਼ਟ ਅਫ਼ਸਰਾਂ ’ਤੇ ਡੰਡਾ, ਹੁਣ ਪੰਜਾਬ ’ਚ ਲੱਗੇਗੀ ਉਦਯੋਗਾਂ ਦੀ ਝੜੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers