RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

‘ਭਾਰਤ ਜੋੜੋ’ ਯਾਤਰਾ ਦੀ ਪੰਜਾਬ ਫੇਰੀ, ਵੜਿੰਗ ਨੇ ਦਿੱਤੀ ਅਹਿਮ ਜਾਣਕਾਰੀ

'ਭਾਰਤ ਜੋੜੋ' ਯਾਤਰਾ ਦੀ ਪੰਜਾਬ ਫੇਰੀ, ਵੜਿੰਗ ਨੇ ਦਿੱਤੀ ਅਹਿਮ ਜਾਣਕਾਰੀ

Jass Grewal by Jass Grewal
January 7, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਯਾਤਰਾ’ ਜਲਦ ਪੰਜਾਬ ‘ਚ ਪ੍ਰਵੇਸ਼ ਕਰਨ ਜਾ ਰਹੀ ਹੈ। ਜਿਥੇ ਇਸ ਯਾਤਰਾ ਨੂੰ ਲੈਕੇ ਵਿਰੋਧੀ ਪਾਰਟੀਆਂ ਵਲੋਂ ਕਾਂਗਰਸ ਪਾਰਟੀ ਨੂੰ ਆੜੇ ਹੱਥੀ ਲਿਆ ਜਾ ਰਿਹਾ ਹੈ ਉਥੇ ਹੀ ਕਾਂਗਰਸ ਵਲੋਂ ਇਸ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਭਾਵੇਂ ਹੀ ਰਾਹੁਲ ਗਾਂਧੀ ਇਸ ਯਾਤਰਾ ਦੀ ਅਗਵਾਈ ਕਰ ਰਹੇ ਹਨ ਪਰ ਇਹ ਸਿਰਫ਼ ਕਾਂਗਰਸ ਦੀ ਨਹੀਂ, ਸਗੋਂ ਭਾਰਤ ਜੋੜੋ ਯਾਤਰਾ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮਕਸਦ ਕਾਂਗਰਸ ਨੂੰ ਨਹੀਂ, ਸਗੋਂ ਦੇਸ਼ ਨੂੰ ਮਜ਼ਬੂਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਅੰਗੇਰਜ਼ਾਂ ਨੂੰ ਭਾਰਤ ਛੱਡਣ ਲਈ ‘ਭਾਰਤ ਛੋੜੋ ਯਾਤਰਾ’ ਸ਼ੁਰੂ ਕੀਤੀ ਸੀ ਪਰ ਰਾਹੁਲ ਗਾਂਧੀ ਅੱਜ ਦੇ ਸਮੇਂ ਦੀ ਲੋੜ ਮੁਤਾਬਕ ‘ਭਾਰਤ ਜੋੜੋ’ ਯਾਤਰਾ ਕਰ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਹ ਯਾਤਰਾ 7 ਸਤੰਬਰ, 2022 ਨੂੰ ਸ਼ੁਰੂ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਯਾਤਰਾ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਚੱਲਣੀ ਹੈ। ਹੁਣ ਤੱਕ ਇਹ ਯਾਤਰਾ 12 ਸੂਬਿਆਂ ‘ਚੋਂ ਲੰਘ ਕੇ ਆਈ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਰੋਜ਼ ਸਵੇਰੇ 6 ਵਜੇ ਚੱਲਦੀ ਹੈ ਅਤੇ 12-14 ਕਿਲੋਮੀਟਰ ਦਾ ਪੜਾਅ ਤੈਅ ਕਰਦੀ ਹੈ।

ਉਨ੍ਹਾਂ ਦੱਸਿਆ ਕਿ 6 ਕਿਲੋਮੀਟਰ ਚੱਲਣ ਮਗਰੋਂ ਯਾਤਰਾ ਚਾਹ-ਪਾਣੀ ਵਾਸਤੇ 30-40 ਮਿੰਟਾਂ ਲਈ ਰੁਕਦੀ ਹੈ। ਰਾਜਾ ਵੜਿੰਗ ਨੇ ਦੱਸਿਆ ਕਿ ਪੰਜਾਬ ‘ਚ ਇਹ ਯਾਤਰਾ 10 ਤਾਰੀਖ਼ ਦੀ ਸ਼ਾਮ ਨੂੰ ਪੁੱਜੇਗੀ ਅਤੇ ਇਸ ਦਾ ਰਾਤ ਦਾ ਠਹਿਰਾਅ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਸਵੇਰੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਤੋਂ ਬਾਅਦ ਰਾਹੁਲ ਗਾਂਧੀ ਜੀ ਦੀ ਸਪੀਚ ਹੋਵੇਗੀ, ਜਿਸ ਤੋਂ ਬਾਅਦ ਯਾਤਰਾ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਨੂੰ ਲੈ ਕੇ ਸਾਰੀਆਂ ਤਿਆਰੀ ਮੁਕੰਮਲ ਹੋ ਚੁੱਕੀਆਂ ਹਨ।

Tags: Bharat Jodho YatraPolitics NewsPress ConferencePunjab NewsRahul GandhiRaja Warring
Previous Post

ਪੰਜਾਬ ਨੂੰ ਮਿਲਿਆ ਨਵਾਂ ਸਿਹਤ ਮੰਤਰੀ, ਰਾਜਪਾਲ ਦੀ ਹਾਜ਼ਰੀ ‘ਚ ਚੁੱਕੀ ਸਹੁੰ

Next Post

ਕੈਬਨਿਟ ਵਿਚ ਡਾ. ਬਲਬੀਰ ਦੀ ਚੋਣ ਕਰ ਕੇ ਮੁੱਖ ਮੰਤਰੀ ਮਾਨ ਨੇ ਖੇਡਿਆ ਵੱਡਾ ਦਾਅ

Next Post
ਕੈਬਨਿਟ ਵਿਚ ਡਾ. ਬਲਬੀਰ ਦੀ ਚੋਣ ਕਰ ਕੇ ਮੁੱਖ ਮੰਤਰੀ ਮਾਨ ਨੇ ਖੇਡਿਆ ਵੱਡਾ ਦਾਅ

ਕੈਬਨਿਟ ਵਿਚ ਡਾ. ਬਲਬੀਰ ਦੀ ਚੋਣ ਕਰ ਕੇ ਮੁੱਖ ਮੰਤਰੀ ਮਾਨ ਨੇ ਖੇਡਿਆ ਵੱਡਾ ਦਾਅ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers