RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਕੈਬਨਿਟ ਵਿਚ ਡਾ. ਬਲਬੀਰ ਦੀ ਚੋਣ ਕਰ ਕੇ ਮੁੱਖ ਮੰਤਰੀ ਮਾਨ ਨੇ ਖੇਡਿਆ ਵੱਡਾ ਦਾਅ

ਕੈਬਨਿਟ ਵਿਚ ਡਾ. ਬਲਬੀਰ ਦੀ ਚੋਣ ਕਰ ਕੇ ਮੁੱਖ ਮੰਤਰੀ ਮਾਨ ਨੇ ਖੇਡਿਆ ਵੱਡਾ ਦਾਅ

Jass Grewal by Jass Grewal
January 8, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪਟਿਆਲਾ ਦਿਹਾਤੀ ਹਲਕੇ ਦੇ ਵਿਧਾਇਕ ਡਾ. ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਬਣਾਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਮੰਤਰੀ ਬਣਾ ਕੇ ਇਕ ਤੀਰ ਨਾਲ ਕਈ ਨਿਸ਼ਾਨੇ ਸਾਧੇ ਹਨ। ਡਾ. ਬਲਬੀਰ ਸਿੰਘ ਆਮ ਆਦਮੀ ਪਾਰਟੀ ਦੇ ਪੁਰਾਣੇ ਤੇ ਵਫਾਦਾਰ ਸਿਪਾਹੀ ਹਨ। ਉਨ੍ਹਾਂ ਅੰਨਾ ਹਜ਼ਾਰੇ ਦੇ ਅੰਦੋਲਨ ਸਮੇਂ ‘ਆਪ’ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸਾਥ ਦੇਣਾ ਸ਼ੁਰੂ ਕੀਤਾ ਸੀ। ਉਪਰੰਤ ਉਹ ਹਮੇਸ਼ਾ ਆਮ ਆਦਮੀ ਪਾਰਟੀ ਦੇ ਵਫਾਦਾਰ ਰਹੇ। ਉਨ੍ਹਾਂ ਸਾਲ 2017 ਵਿਚ ਪਟਿਆਲਾ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ ‘ਆਪ’ ਦੇ ਉਮੀਦਵਾਰ ਵਜੋਂ ਉਦੋਂ ਚੋਣ ਲੜੀ ਜਦੋਂ ਬਾਕੀ ਸਾਰੇ ਕੈਪਟਨ ਅਮਰਿੰਦਰ ਸਿੰਘ ਨੂੰ ਹਰਾਇਆ ਨਾ ਜਾ ਸਕਣ ਵਾਲਾ ਮੰਨਦੇ ਸਨ ਪਰ ਡਾ. ਬਲਬੀਰ ਸਿੰਘ ਨੇ ਪੂਰੀ ਦ੍ਰਿੜ੍ਹਤਾ ਨਾਲ ‘ਆਪ’ ਦਾ ਪ੍ਰਚਾਰ ਕੀਤਾ।

ਡਾ. ਬਲਬੀਰ ਸਿੰਘ ਨੂੰ ਇਕ ਸਮੇਂ ਆਮ ਆਦਮੀ ਪਾਰਟੀ ਪੰਜਾਬ ਦਾ ਕੋ-ਕਨਵੀਨਰ ਵੀ ਨਿਯੁਕਤ ਕੀਤਾ ਗਿਆ। ਉਨ੍ਹਾਂ 2022 ਵਿਚ ਪਟਿਆਲਾ ਦਿਹਾਤੀ ਹਲਕੇ ਤੋਂ ਚੋਣ ਲੜੀ ਤੇ ਵੱਡੀ ਜਿੱਤ ਦਰਜ ਕੀਤੀ। ਉਨ੍ਹਾਂ ਦੀ ਚੋਣ ਵਿਚ ਜਿਥੇ ਭਗਵੰਤ ਮਾਨ ਨੇ ਪੁਰਾਣੇ ਤੇ ਵਫਾਦਾਰ ਸਾਥੀ ਦੀ ਚੋਣ ਕੀਤੀ ਹੈ, ਉਥੇ ਹੀ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਇਕ ਡਾਕਟਰ ਹਵਾਲੇ ਕਰਕੇ ਪਿਛਲੇ 9 ਮਹੀਨਿਆਂ ਤੋਂ ‘ਆਪ’ ਸਰਕਾਰ ਦੀ ਹੋ ਰਹੀ ਨਿਖੇਧੀ ਦੇ ਮੂੰਹ ਵੀ ਬੰਦ ਕਰਵਾ ਦਿੱਤੇ ਹਨ। ‘ਆਪ’ ਸਰਕਾਰ ਵਿਚ ਇਹ ਚਰਚਾ ਬਣੀ ਹੋਈ ਸੀ ਕਿ ਕਈ ਵਿਧਾਇਕ ਡਾਕਟਰ ਹੋਣ ਦੇ ਬਾਵਜੂਦ ਤੇ ਵਜ਼ਾਰਤ ਵਿਚ ਦੋ-ਤਿੰਨ ਡਾਕਟਰ ਮੰਤਰੀ ਹੋਣ ਦੇ ਬਾਵਜੂਦ ਵੀ ਸਿਹਤ ਵਿਭਾਗ ਇਕ ਘੱਟ ਪੜ੍ਹੇ ਲਿਖੇ ਮੰਤਰੀ ਨੂੰ ਕਿਉਂ ਦਿੱਤਾ ਗਿਆ। ਡਾ. ਬਲਬੀਰ ਦੀ ਨਿਯੁਕਤੀ ਨਾਲ ਇਹ ਆਲੋਚਨਾ ਪੱਕੇ ਤੌਰ ’ਤੇ ਬੰਦ ਕਰਵਾ ਦਿੱਤੀ ਗਈ ਹੈ।

ਡਾ. ਬਲਬੀਰ ਸਿੰਘ ਦੇ ਸਿਹਤ ਮੰਤਰੀ ਬਣਨ ਨਾਲ ਪਟਿਆਲਾ ਦਿਹਾਤੀ ਹਲਕੇ ਦੇ ਲੋਕਾਂ ਦੀ ਇਕ ਵਾਰ ਫਿਰ ਤੋਂ ਲਾਟਰੀ ਲੱਗ ਗਈ ਹੈ। ਪਿਛਲੀ ਵਾਰ ਕਾਂਗਰਸ ਸਰਕਾਰ ਵਿਚ ਨੰਬਰ-2 ਮੰਨੇ ਜਾਂਦੇ ਬ੍ਰਹਮ ਮਹਿੰਦਰਾ ਇਸ ਹਲਕੇ ਦੇ ਵਿਧਾਇਕ ਸਨ, ਜੋ ਮੰਤਰੀ ਬਣੇ ਸਨ ਤੇ ਐਤਕੀਂ ਡਾ. ਬਲਬੀਰ ਸਿੰਘ ਮੰਤਰੀ ਬਣ ਗਏ ਹਨ, ਜੋ ਵਿਧਾਨ ਸਭਾ ਵਿਚ ਹਲਕੇ ਦੇ ਪ੍ਰਤੀਨਿਧ ਹਨ।

Tags: Cabinet MinisterCM Bhagwant MannPunjab CabinetPunjab Newspunjabi news
Previous Post

‘ਭਾਰਤ ਜੋੜੋ’ ਯਾਤਰਾ ਦੀ ਪੰਜਾਬ ਫੇਰੀ, ਵੜਿੰਗ ਨੇ ਦਿੱਤੀ ਅਹਿਮ ਜਾਣਕਾਰੀ

Next Post

9 ਸਾਲਾਂ ਬਾਅਦ ਬਜਟ ’ਚ ਹੋ ਸਕਦਾ ਵੱਡਾ ਸਿਆਸੀ ਧਮਾਕਾ, ਮਿਡਲ ਕਲਾਸ ਨੂੰ ਤੋਹਫਾ ਦੇਣ ਦੀ ਤਿਆਰੀ ‘ਚ ਸਰਕਾਰ

Next Post
9 ਸਾਲਾਂ ਬਾਅਦ ਬਜਟ ’ਚ ਹੋ ਸਕਦਾ ਵੱਡਾ ਸਿਆਸੀ ਧਮਾਕਾ, ਮਿਡਲ ਕਲਾਸ ਨੂੰ ਤੋਹਫਾ ਦੇਣ ਦੀ ਤਿਆਰੀ ‘ਚ ਸਰਕਾਰ

9 ਸਾਲਾਂ ਬਾਅਦ ਬਜਟ ’ਚ ਹੋ ਸਕਦਾ ਵੱਡਾ ਸਿਆਸੀ ਧਮਾਕਾ, ਮਿਡਲ ਕਲਾਸ ਨੂੰ ਤੋਹਫਾ ਦੇਣ ਦੀ ਤਿਆਰੀ ‘ਚ ਸਰਕਾਰ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers