RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਹੱਡ ਚੀਰਵੀ ਠੰਢ ’ਚ ਮਾਨ ਸਰਕਾਰ ਲਈ ਚੁਣੌਤੀ ਬਣੀਆਂ ਸਿੱਖ ਜਥੇਬੰਦੀਆਂ, ਕਰਤਾ ਵੱਡਾ ਐਲਾਨ

ਹੱਡ ਚੀਰਵੀ ਠੰਢ ’ਚ ਮਾਨ ਸਰਕਾਰ ਲਈ ਚੁਣੌਤੀ ਬਣੀਆਂ ਸਿੱਖ ਜਥੇਬੰਦੀਆਂ, ਕਰਤਾ ਵੱਡਾ ਐਲਾਨ

Jass Grewal by Jass Grewal
January 9, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਹੱਡ ਚੀਰਵੀ ਠੰਢ ’ਚ ਪੰਜਾਬ ਦੀ ਮਾਨ ਸਰਕਾਰ ਖਿਲਾਫ਼ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਦੀ ਹੱਦ ਉੱਪਰ ਮੋਰਚਾ ਖੋਲ੍ਹ ਦਿੱਤਾ ਹੈ। ਇਹ ਜਥੇਬੰਦੀਆਂ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦੇ ਮਾਮਲੇ, ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਇਨਸਾਫ ਦੀ ਮੰਗ ਕਰ ਰਹੀਆਂ ਹਨ। ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦੇ ਸਾਂਝੇ ਬੈਨਰ ਹੇਠ ਇਹ ਮੋਰਚਾ ਲਾਇਆ ਗਿਆ ਹੈ। ਇਹ ਮੋਰਚਾ ਭਗਵੰਤ ਮਾਨ ਸਰਕਾਰ ਲਈ ਵੱਡੀ ਮੁਸ਼ਕਲ ਖੜ੍ਹੀ ਕਰ ਸਕਦਾ ਹੈ ਕਿਉਂਕਿ ਮੋਰਚੇ ’ਤੇ ਡਟੇ ਲੋਕਾਂ ਨੇ ਸਾਰੇ ਮਸਲੇ ਹੱਲ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਆਉਂਦੇ ਦਿਨਾਂ ਵਿੱਚ ਇਹ ਧਰਨਾ ਬਰਗਾੜੀ ਮੋਰਚੇ ਦਾ ਰੂਪ ਧਾਰ ਸਕਦਾ ਹੈ। ਐਤਵਾਰ ਨੂੰ ਪ੍ਰਦਰਸ਼ਨਕਾਰੀ ਸਿੱਖ ਆਗੂਆਂ ਤੇ ਯੂਟੀ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਹੈ।

ਦਰਅਸਲ ਧਰਨੇ ਵਾਲੀ ਥਾਂ ਦੇ ਨੇੜੇ ਚੰਡੀਗੜ੍ਹ ਵਾਲੇ ਪਾਸੇ ਯੂਟੀ ਪ੍ਰਸ਼ਾਸਨ ਨੇ ਆਪਣੇ ਕੈਂਪਸ ਆਫਿਸ ਵਿੱਚ ਸਿੱਖ ਆਗੂ ਬਾਪੂ ਗੁਰਚਰਨ ਸਿੰਘ ਦੀ ਅਗਵਾਈ ਵਾਲੇ ਵਫ਼ਦ ਨਾਲ ਮੁਲਾਕਾਤ ਕੀਤੀ ਤੇ ਧਰਨਾ ਚੁੱਕਣ ਦੀ ਅਪੀਲ ਕੀਤੀ ਪਰ ਸਿੱਖ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਮਸਲੇ ਹੱਲ ਨਹੀਂ ਹੁੰਦੇ, ਉਹ ਇੱਥੋਂ ਨਹੀਂ ਜਾਣਗੇ। ਇਸ ਮਗਰੋਂ ਯੂਟੀ ਪ੍ਰਸ਼ਾਸਨ ਨੇ ਸਿੱਖ ਆਗੂਆਂ ਨੂੰ ਲਿਖਤੀ ਰੂਪ ਵਿੱਚ ਮੰਗ ਪੱਤਰ ਦੇਣ ਲਈ ਆਖਿਆ ਤਾਂ ਉਨ੍ਹਾਂ ਤੁਰੰਤ ਆਪਣੀਆਂ ਮੰਗਾਂ ਬਾਰੇ ਪੱਤਰ ਅਧਿਕਾਰੀਆਂ ਨੂੰ ਸੌਂਪ ਦਿੱਤਾ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸਿੱਖ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੌਰਾਨ ਬਾਪੂ ਗੁਰਚਰਨ ਸਿੰਘ, ਇਕਬਾਲ ਸਿੰਘ ਦਿੱਲੀ, ਰਜਿੰਦਰ ਸਿੰਘ ਬਾਲੀ, ਜਗਮੋਹਨ ਸਿੰਘ ਕਾਹਲੋਂ ਤੇ ਹੋਰ ਸਿੱਖ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, 328 ਸਰੂਪਾਂ ਦਾ ਮਾਮਲਾ ਅਤੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀ ਕਾਂਡ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਪੱਕਾ ਮੋਰਚਾ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਸਬੰਧਤ ਚਾਰ ਕੌਮੀ ਮੁੱਦਿਆਂ ’ਤੇ ਸਰਕਾਰਾਂ ਉਨ੍ਹਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਮਨੁੱਖਤਾ ਦੀ ਰਾਖੀ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਇਸ ਸਬੰਧੀ ਲੋਕਾਂ ਨੂੰ ਹੁਕਮਰਾਨਾਂ ਤੋਂ ਸਵਾਲ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਤਾਂ ਸਰਕਾਰ ਜਦੋਂ ਚਾਹੇ ਪੈਰੋਲ ’ਤੇ ਭੇਜ ਦਿੰਦੀ ਹੈ ਪਰ ਜਿਹੜੇ ਸਿੱਖ ਕੈਦੀ ਕਾਨੂੰਨ ਮੁਤਾਬਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਇਹ ਸਿੱਖ ਭਾਈਚਾਰੇ ਨਾਲ ਧੱਕਾ ਹੈ।

Tags: Bhagwant MannChandigarhCM MannProtestPunjab Governmentpunjabi news
Previous Post

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਵੱਡੀ ਖ਼ਬਰ, ਹਾਈਕੋਰਟ ਨੇ ਦਿੱਤੀ ਰਾਹਤ

Next Post

ਮਾਨ ਸਰਕਾਰ ਦਾ ਐਕਸ਼ਨ, ਜ਼ਿਲ੍ਹਾ ਯੋਜਨਾ ਕਮੇਟੀ ਦੇ 15 ਚੇਅਰਮੈਨ ਨਿਯੁਕਤ

Next Post
ਨਵੇਂ ਸਾਲ ‘ਤੇ ਕੱਚੇ ਅਧਿਆਪਕਾਂ ਨੂੰ CM ਮਾਨ ਦਾ ਤੋਹਫਾ, ਖ਼ੁਸ਼ ਕਰਤੇ ਪੰਜਾਬੀ

ਮਾਨ ਸਰਕਾਰ ਦਾ ਐਕਸ਼ਨ, ਜ਼ਿਲ੍ਹਾ ਯੋਜਨਾ ਕਮੇਟੀ ਦੇ 15 ਚੇਅਰਮੈਨ ਨਿਯੁਕਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers