RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਰਾਹੁਲ ਗਾਂਧੀ ਦੇ ਬਿਆਨ ‘ਤੇ CM ਮਾਨ ਦਾ ਸਖ਼ਤ ਨੋਟਿਸ, ਟਵੀਟ ਕਰ ਸਾਧੇ ਸਿੱਧੇ ਨਿਸ਼ਾਨੇ

ਰਾਹੁਲ ਗਾਂਧੀ ਦੇ ਬਿਆਨ ‘ਤੇ CM ਮਾਨ ਦਾ ਸਖ਼ਤ ਨੋਟਿਸ, ਟਵੀਟ ਕਰ ਸਾਧੇ ਸਿੱਧੇ ਨਿਸ਼ਾਨੇ

Jass Grewal by Jass Grewal
January 17, 2023
in ਪੰਜਾਬ, ਰਾਜਨੀਤੀ
0 0
0
ਰਾਹੁਲ ਗਾਂਧੀ ਦੇ ਬਿਆਨ ‘ਤੇ CM ਮਾਨ ਦਾ ਸਖ਼ਤ ਨੋਟਿਸ, ਟਵੀਟ ਕਰ ਸਾਧੇ ਸਿੱਧੇ ਨਿਸ਼ਾਨੇ

ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਭਾਰਤ ਜੋੜੋ ਯਾਤਰਾ ਦੌਰਾਨ ਮੁੱਖ ਮੰਤਰੀ ਮਾਨ ‘ਤੇ ਬਿਆਨਬਾਜ਼ੀ ਕਰਨੀ ਮਹਿੰਗੀ ਪੈਂਦੀ ਵਿਖਾਈ ਦੇ ਰਹੀ ਹੈ।  ਰਾਹੁਲ ਗਾਂਧੀ ਦੇ ਬਿਆਨਾਂ ’ਤੇ ਸਖ਼ਤ ਨੋਟਿਸ ਲੈਂਦਿਆਂ ਸੀ.ਐਮ ਭਗਵੰਤ ਮਾਨ ਨੇ ਪਲਟਵਾਰ ਕਰਦਿਆਂ ਇਕ ਟਵੀਟ ਕੀਤਾ ਜਿਸ ਵਿਚ ਉਹਨਾਂ ਨੇ ਵਿਅੰਗ ਕਸਦਿਆਂ ਰਾਹੁਲ ਗਾਂਧੀ ‘ਤੇ ਸਿੱਧੇ ਤੌਰ ‘ਤੇ ਨਿਸ਼ਾਨੇ ਸਾਧੇ।  ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ ‘ਰਾਹੁਲ ਜੀ ਪੰਜਾਬ ’ਚ ਤੁਸੀਂ ਅਜਿਹਾ ਕੁਝ ਨਾ ਹੀ ਬੋਲੋ ਤਾਂ ਚੰਗਾ ਹੈ, ਮੈਨੂੰ ਮੁੱਖ ਮੰਤਰੀ ਪੰਜਾਬ ਦੀ ਜਨਤਾ ਨੇ ਬਣਾਇਆ ਹੈ। ਤੁਸੀਂ ਦੋ ਮਿੰਟ ਵਿੱਚ ਚੁਣੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਤੋਂ ਬੇਇੱਜ਼ਤ ਕਰਕੇ ਹਟਾ ਦਿੱਤਾ ਤੇ ਚੰਨੀ ਨੂੰ ਬਣਾ ਦਿੱਤਾ ਸੀ। ਪੰਜਾਬ ’ਚ ਯਾਤਰਾ ਦੌਰਾਨ ਸੂਬੇ ਦੇ ਪ੍ਰਧਾਨ ਨੂੰ ਧੱਕੇ ਪੈ ਰਹੇ ਹਨ।’

ਦੱਸ ਦਈਏ ਕਿ ਰਾਹੁਲ ਗਾਂਧੀ ਨੇ ਆਪਣੀ ਭਾਰਤ ਜੋੜੋ ਯਾਤਰਾ ਦੌਰਾਨ ਹੁਸ਼ਿਆਰਪੁਰ ਵਿੱਚ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਪੰਜਾਬ ਤੋਂ ਚਲਾਇਆ ਜਾਣਾ ਚਾਹੀਦਾ ਹੈ। ਇਸ ਨੂੰ ਦਿੱਲੀ ਤੋਂ ਨਹੀਂ ਚਲਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ, ‘ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਹੋ। ਪੰਜਾਬ ਨੂੰ ਪੰਜਾਬ ਤੋਂ ਹੀ ਚਲਾਇਆ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੂੰ ਕੇਜਰੀਵਾਲ ਜੀ ਅਤੇ ਦਿੱਲੀ ਦੇ ਦਬਾਅ ਹੇਠ ਨਹੀਂ ਆਉਣਾ ਚਾਹੀਦਾ। ਤੁਹਾਨੂੰ ਆਜ਼ਾਦ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ ਤੇ ਕਿਸੇ ਦੇ ਰਿਮੋਟ ਕੰਟਰੋਲ ਹੇਠ ਨਹੀਂ ਆਉਣਾ ਚਾਹੀਦਾ।’

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੂੰ ਵਿਰੋਧੀ ਧਿਰਾਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਨ੍ਹਾਂ ਵੱਲੋਂ ਦੋਸ਼ ਲਾਇਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਸਾਰੇ ਵੱਡੇ ਫ਼ੈਸਲੇ ਦਿੱਲੀ ’ਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਏ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਵਿਅੰਗ ਕਸਦਿਆਂ ਕਿਹਾ ਕਿ ਅਜਿਹੇ ਬੇਬੁਨਿਆਦ ਬਿਆਨ ਦੇਣ ਤੋਂ ਪਹਿਲਾਂ ਰਾਹੁਲ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ। ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਲੋਕਤੰਤਰ ਜਾਂ ਜਮਹੂਰੀ ਮਰਿਆਦਾ ਬਾਰੇ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ। ਭਗਵੰਤ ਮਾਨ ਨੇ ਗਾਂਧੀ ਪਰਿਵਾਰ ਦੇ ਜਾਨਸ਼ੀਨ ਨੂੰ ਚੇਤੇ ਕਰਵਾਇਆ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਚੁਣਿਆ ਹੈ, ਜਿਨ੍ਹਾਂ ਨੇ ਉਨ੍ਹਾਂ ਦੀ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ, ਜਦੋਂ ਕਿ ਮੈਨੂੰ ਲੋਕਾਂ ਨੇ ਸੇਵਾ ਕਰਨ ਲਈ ਚੁਣਿਆ ਹੈ। ਮੁੱਖ ਮੰਤਰੀ ਨੇ ਰਾਹੁਲ ਗਾਂਧੀ ਨੂੰ ਆਖਿਆ ਕਿ ਅਧੂਰੀ ਜਾਣਕਾਰੀ ਹਮੇਸ਼ਾ ਖ਼ਤਰਨਾਕ ਹੁੰਦੀ ਹੈ ਤੇ ਇਹ ਗੱਲ ਸੂਬੇ ਵਿੱਚ ਯਾਤਰਾ ਦੌਰਾਨ ਉਨ੍ਹਾਂ ਦੇ ਬੇਬੁਨਿਆਦ ਬਿਆਨ ਸਾਬਤ ਕਰ ਰਹੇ ਹਨ। ਉਨ੍ਹਾਂ ਨੇ ਕਾਂਗਰਸੀ ਆਗੂ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਨੇ ਮੁੱਖ ਮੰਤਰੀਆਂ ਨੂੰ ਕਠਪੁਤਲੀਆਂ ਵਾਂਗ ਨਚਾ ਕੇ ਜਮਹੂਰੀਅਤ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਨੂੰ ਇਸ ਮੁੱਦੇ ‘ਤੇ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਆਪਣੇ ਅੰਦਰ ਝਾਤ ਮਾਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਰਾਹੁਲ ਗਾਂਧੀ ਨੇ ਖੁਦ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਲਗਪਗ ਇੱਕ ਸਾਲ ਪਹਿਲਾਂ ਉਨ੍ਹਾਂ ਨੂੰ ਜ਼ਲੀਲ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਵੀ ਵਿਡੰਬਨਾ ਹੈ ਕਿ ਮੌਜੂਦਾ ਸੂਬਾ ਕਾਂਗਰਸ ਪ੍ਰਧਾਨ ਨੂੰ ਚੱਲ ਰਹੀ ਯਾਤਰਾ ਦੌਰਾਨ ਧੱਕੇ ਮਾਰ ਕੇ ਲੋਕਾਂ ਵਿੱਚ ਬੇਇੱਜ਼ਤ ਕੀਤਾ ਜਾ ਰਿਹਾ ਹੈ ਜੋ ਅਸਲ ਵਿਚ ਮੀਡੀਆ ਵਿੱਚ ਸੁਰਖ਼ੀਆਂ ਬਟੋਰਨ ਲਈ ਕਾਂਗਰਸੀ ਆਗੂ ਦੀ ਘਟੀਆ ਚਾਲ ਤੋਂ ਵੱਧ ਕੁਝ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਆਗੂ ਭੁੱਲ ਗਏ ਹਨ ਕਿ ਉਨ੍ਹਾਂ ਦੇ ਪਰਿਵਾਰ ਦੇ ਹੱਥ ਦੇਸ਼ ਵਿਚ ਲੋਕਤੰਤਰ ਦੇ ਕਤਲ ਨਾਲ ਰੰਗੇ ਹੋਏ ਹਨ ਤੇ ਲੋਕ ਉਨ੍ਹਾਂ ਨੂੰ ਇਸ ਗੁਨਾਹ ਲਈ ਕਦੇ ਮੁਆਫ ਨਹੀਂ ਕਰਨਗੇ।

 

 

Tags: aam aadmi partyArvind KejriwalCM Bhagwant MannCongress LeaderPolitics NewsPunjab Governmentpunjabi newsRahul GandhiStatementTweet
Previous Post

ਮੁੱਖ ਮੰਤਰੀ ਮਾਨ ਦਾ ਕਪੂਰਥਲਾ ਜੇਲ੍ਹ ’ਚ ਅਚਨਚੇਤ ਦੌਰਾ, ਕੀਤਾ ਵੱਡਾ ਐਲਾਨ

Next Post

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਕੁਤਾਹੀ, ਸੁਰੱਖਿਆ ਘੇਰਾ ਤੋੜ ਵਿਅਕਤੀ ਨੇ ਲਗਾਇਆ ਗਲੇ

Next Post
ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਕੁਤਾਹੀ, ਸੁਰੱਖਿਆ ਘੇਰਾ ਤੋੜ ਵਿਅਕਤੀ ਨੇ ਲਗਾਇਆ ਗਲੇ

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਕੁਤਾਹੀ, ਸੁਰੱਖਿਆ ਘੇਰਾ ਤੋੜ ਵਿਅਕਤੀ ਨੇ ਲਗਾਇਆ ਗਲੇ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers