RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਵੱਡੀ ਖ਼ਬਰ: ਭਾਜਪਾ ‘ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਬਾਦਲ, ਕਾਂਗਰਸ ਦਾ ਛੱਡਿਆ ਪੱਲਾ

ਵੱਡੀ ਖ਼ਬਰ: ਭਾਜਪਾ ‘ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਬਾਦਲ, ਕਾਂਗਰਸ ਦਾ ਛੱਡਿਆ ਪੱਲਾ

Jass Grewal by Jass Grewal
January 18, 2023
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਦਾ ਪੱਲਾ ਛੱਡਕੇ ਭਾਜਪਾ ਵਿਚ ਅੱਜ ਸ਼ਾਮਲ ਹੋ ਗਏ ਹਨ।  ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਕੇਂਦਰੀ ਮੰਤਰੀ ਪਿਯੂਸ਼ ਗੋਇਲ ਦੀ ਅਗਵਾਈ ਵਿਚ ਭਾਜਪਾ ਦਾ ਪੱਲਾ ਫੜਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਮੈਨੂੰ ਆਪਣੀਆਂ ਅੱਖਾਂ ‘ਤੇ ਬਿਠਾਇਆ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਲਈ ਕਾਫ਼ੀ ਫ਼ਿਕਰਮੰਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸ਼ੇਰਾਂ ਨੂੰ ਜਨਮ ਦੇਣ ਵਾਲੀ ਧਰਤੀ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੂੰ ਮੁਸੀਬਤਾਂ ਨੇ ਘੇਰ ਲਿਆ ਹੈ ਅਤੇ ਗਰੀਬੀ, ਬੇਰੁਜ਼ਗਾਰੀ, ਨਸ਼ਾ, ਅਪਰਾਧ ਚਰਮ ਸੀਮਾ ‘ਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਸੀਬਤਾਂ ਦਾ ਕੋਈ ਨਾ ਕੋਈ ਹੱਲ ਹੋਣਾ ਚਾਹੀਦਾ ਹੈ।

ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਦੇ ਵੱਕਾਰ ਨੂੰ ਮੁੜ ਤੋਂ ਬਹਾਲ ਕਰਾਂਗੇ। ਮਨਪ੍ਰੀਤ ਬਾਦਲ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਹਿੰਦੋਸਤਾਨ ਨੇ ਕਾਫ਼ੀ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਚੁਣੌਤੀਆਂ ਨੂੰ ਜੇਕਰ ਕੋਈ ਪਟੜੀ ‘ਤੇ ਚੜ੍ਹਾ ਸਕਦਾ ਹੈ ਤਾਂ ਉਹ ਸਿਰਫ ਪ੍ਰਧਾਨ ਮੰਤਰੀ ਮੋਦੀ ਹੀ ਹਨ। ਕਾਂਗਰਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਧੜਿਆਂ ‘ਚ ਵੰਡੀ ਹੋਈ ਹੈ।

ਉਨ੍ਹਾਂ ਕਿਹਾ ਕਿ ਮੈਂ ਧੜਿਆਂ ਦੀ ਸਿਆਸਤ ਕਾਰਨ ਹੀ ਕਾਂਗਰਸ ਛੱਡੀ ਹੈ ਅਤੇ ਕਾਂਗਰਸ ਦਾ ਦੇਸ਼ ਦੇ ਹਰ ਸੂਬੇ ‘ਚ ਇਹੀ ਹਾਲ ਹੈ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨੀ ਹੈ ਅਤੇ ਧੜਿਆਂ ਦੀ ਸਿਆਸਤ ਨਹੀਂ ਕਰਨੀ। ਉਨ੍ਹਾਂ ਕਿਹਾ ਕਿ ਰੱਬ ਸਾਨੂੰ ਦੇਸ਼ ਦੀ ਸੇਵਾ ਕਰਨ ਦੀ ਸ਼ਕਤੀ ਦੇਵੇ। ਇਸ ਮੌਕੇ ਉਨ੍ਹਾਂ ਨੇ ਭਾਜਪਾ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇਕ ਨਵੇਂ ਸਫ਼ਰ ਦੀ ਉਹ ਸ਼ੁਰੂਆਤ ਕਰ ਰਹੇ ਹਨ।

ਦਸ ਦਈਏ ਕਿ ਮਨਪ੍ਰੀਤ ਬਾਦਲ ਨੇ ਕੁੱਝ ਦੇਰ ਪਹਿਲਾਂ ਹੀ ਕਾਂਗਰਸ ਵਿਚੋਂ ਅਸਤੀਫ਼ਾ ਦਿੱਤਾ ਸੀ।  ਰਾਹੁਲ ਗਾਂਧੀ ਨੂੰ ਭੇਜੇ ਲੰਬੇ ਚੌੜੇ ਅਸਤੀਫ਼ੇ ਵਿਚ ਮਨਪ੍ਰੀਤ ਨੇ ਕਈ ਗਿਲੇ ਸ਼ਿਕਵੇ ਵੀ ਪਾਰਟੀ ਲੀਡਰਿਸ਼ਪ ਨਾਲ ਕੀਤੇ ਸਨ। ਜਿਸ ਵਿਚ ਉਨ੍ਹਾਂ ਨੇ ਕਿਸੇ ਖਾਸ ਆਗੂ ਦਾ ਨਾਂ ਤਾਂ ਨਹੀਂ ਲਿਆ ਸੀ ਪਰ ਉਨ੍ਹਾਂ ਨੇ ਅਸਿੱਧੇ ਤੌਰ ’ਤੇ ਕਾਂਗਰਸ ਦੇ ਮੌਜੂਦਾ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਵੱਡੇ ਹਮਲੇ ਬੋਲੇ ਸਨ।

ਮਨਪ੍ਰੀਤ ਬਾਦਲ ਨੇ ਅਸਤੀਫ਼ੇ ਵਿਚ ਆਖਿਆ ਹੈ ਕਿ ਕਾਂਗਰਸ ਨੇ ਪਾਰਟੀ ਅਤੇ ਪੰਜਾਬ ਦੀ ਜ਼ਿੰਮੇਵਾਰੀ ਜਿਨ੍ਹਾਂ ਲੋਕਾਂ ਨੂੰ ਸੌਂਪੀ ਹੈ, ਉਨ੍ਹਾਂ ਨੇ ਕਾਂਗਰਸ ਨੂੰ ਜੋੜਨ ਦੀ ਬਜਾਏ ਸਗੋਂ ਹੋਰ ਤੋੜਿਆ ਹੈ। ਉਨ੍ਹਾਂ ਲੋਕਾਂ ਨੇ ਧੜੇਬੰਦੀ ਨੂੰ ਹੋਰ ਵਧਾਉਣ ਦਾ ਕੰਮ ਕੀਤਾ ਹੈ। ਮਨਪ੍ਰੀਤ ਨੇ ਕਿਹਾ ਹੈ ਕਿ ਉਹ ਅਸਤੀਫ਼ਾ ਦੇਣ ਲੱਗੇ ਬਹੁਤ ਉਦਾਸ ਹਨ। ਮਨਪ੍ਰੀਤ ਨੇ ਕਿਹਾ ਕਿ ਜਿਸ ਸਮੇਂ ਉਹ ਕਾਂਗਰਸ ਵਿਚ ਸ਼ਾਮਲ ਹੋਏ ਸਨ ਤਾਂ ਉਨ੍ਹਾਂ ਨੂੰ ਪਾਰਟੀ ਤੋਂ ਬਹੁਤ ਉਮੀਦਾਂ ਸਨ ਪਰ ਕਾਂਗਰਸ ਦੀ ਕਮਾਨ ਉਨ੍ਹਾਂ ਲੋਕਾਂ ਦੇ ਹੱਥ ਦਿੱਤੀ ਗਈ ਹੈ, ਜਿਨ੍ਹਾਂ ਨੇ ਕਾਂਗਰਸ ਵਿਚ ਧੜੇਵੰਦੀ ਹੋਰ ਵਧਾਈ ਹੈ।

Tags: BJPPolitics Newspunjabi newsUnion Minister
Previous Post

Breaking News: ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਛੱਡੀ ਕਾਂਗਰਸ, ਬੀਜੇਪੀ ’ਚ ਹੋਣਗੇ ਸ਼ਾਮਲ!

Next Post

ਮਨਪ੍ਰੀਤ ਬਾਦਲ ਦੇ ਅਸਤੀਫ਼ੇ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ, “ਚੰਗਾ ਹੋਇਆ ਛੁਟਕਾਰਾ ਹੋ ਗਿਆ”

Next Post
ਮਨਪ੍ਰੀਤ ਬਾਦਲ ਦੇ ਅਸਤੀਫ਼ੇ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ, “ਚੰਗਾ ਹੋਇਆ ਛੁਟਕਾਰਾ ਹੋ ਗਿਆ”

ਮਨਪ੍ਰੀਤ ਬਾਦਲ ਦੇ ਅਸਤੀਫ਼ੇ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ, “ਚੰਗਾ ਹੋਇਆ ਛੁਟਕਾਰਾ ਹੋ ਗਿਆ”

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers