RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਚੰਡੀਗੜ੍ਹ

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ, ਗਰਮਾਇਆ ਮਾਹੌਲ

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ, ਗਰਮਾਇਆ ਮਾਹੌਲ

Jass Grewal by Jass Grewal
January 18, 2023
in ਚੰਡੀਗੜ੍ਹ, ਰਾਜਨੀਤੀ
0 0
0
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ, ਗਰਮਾਇਆ ਮਾਹੌਲ

ਇਸ ਵੇਲੇ ਦੀ ਵੱਡੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉੱਪਰ ਹਮਲਾ ਹੋਇਆ ਹੈ। ਉਹ ਇੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਆਏ ਸੀ।  ਇਸ ਦੌਰਾਨ ਕੁਝ ਲੋਕਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ‘ਤੇ ਪਥਰਾਅ ਕੀਤਾ ਹੈ। ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਟੁੱਟ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਧਾਮੀ ਮੋਹਾਲੀ-ਚੰਡੀਗੜ੍ਹ ਬਾਰਡਰ ਸਥਿਤ ਕੌਮੀ ਇਨਸਾਫ਼ ਮੋਰਚਾ ‘ਚ ਆਪਣੀ ਹਾਜ਼ਰੀ ਲਵਾਉਣ ਪਹੁੰਚੇ ਸਨ। ਇਸ ਦੌਰਾਨ ਮੋਰਚੇ ‘ਚ ਸ਼ਾਮਲ ਕੁਝ ਲੋਕਾਂ ਵੱਲੋਂ ਪਹਿਲਾਂ ਤਾਂ ਹਰਜਿੰਦਰ ਸਿੰਘ ਧਾਮੀ ਦਾ ਤਿੱਖਾ ਵਿਰੋਧ ਕੀਤਾ ਤੇ ਬਾਅਦ ਵਿੱਚ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕਰ ਦਿੱਤਾ ਗਿਆ ਤੇ ਗੱਡੀ ਦੇ ਸ਼ੀਸ਼ਿਆਂ ਦੀ ਭੰਨਤੋੜ ਕੀਤੀ ਗਈ ਹੈ। ਇਸ ਦੌਰਾਨ ਧਾਮੀ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ।

ਇਹ ਘਟਨਾ ਇਸ ਸਮੇਂ ਵਾਪਰੀ, ਜਦੋਂ ਹਰਜਿੰਦਰ ਸਿੰਘ ਧਾਮੀ ਮੁਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ‘ਚ ਸ਼ਾਮਲ ਹੋਣ ਲਈ ਪਹੁੰਚੇ ਸਨ। ਦੱਸ ਦੇਈਏ ਕਿ ਇਨ੍ਹਾਂ ਸਿੱਖ ਜਥੇਬੰਦੀਆਂ ਵੱਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।

ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਪਿਛਲੇ ਕਈ ਦਿਨਾਂ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲੇ ਤੇ ਗੁੰਮ ਹੋਏ ਸਰੂਪਾਂ ਦੇ ਮਾਮਲੇ ਵਿਚ ਇਨਸਾਫ ਲਈ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਹਰਜਿੰਦਰ ਸਿੰਘ ਧਾਮੀ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਜਿੱਥੇ ਉਨ੍ਹਾਂ ’ਤੇ ਪ੍ਰਦਰਸ਼ਨਕਾਰੀਆਂ ਵਲੋਂ ਹਮਲਾ ਕੀਤਾ ਗਿਆ ਹੈ।

Tags: Chandigarh NewsHarjinder Singh DhamiPresidentpunjabi newsSGPC
Previous Post

ਮਨਪ੍ਰੀਤ ਬਾਦਲ ਦੇ ਅਸਤੀਫ਼ੇ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ, “ਚੰਗਾ ਹੋਇਆ ਛੁਟਕਾਰਾ ਹੋ ਗਿਆ”

Next Post

ਪ੍ਰਧਾਨ ਧਾਮੀ ’ਤੇ ਹੋਏ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਇਲਜ਼ਾਮ, ਦੱਸਿਆ ਸਾਜਿਸ਼

Next Post
ਪ੍ਰਧਾਨ ਧਾਮੀ ’ਤੇ ਹੋਏ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਇਲਜ਼ਾਮ, ਦੱਸਿਆ ਸਾਜਿਸ਼

ਪ੍ਰਧਾਨ ਧਾਮੀ ’ਤੇ ਹੋਏ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਇਲਜ਼ਾਮ, ਦੱਸਿਆ ਸਾਜਿਸ਼

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers