RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਮੁੰਬਈ ‘ਚ ਉਦਯੋਗਪਤੀਆਂ ਨਾਲ ਮੀਟਿੰਗ ਕਰਨੇ ਮੁੱਖ ਮੰਤਰੀ ਮਾਨ, ਸੂਬੇ ‘ਚ ਉਦਯੋਗ ਖੋਲ੍ਹਣ ਦਾ ਦੇਣਗੇ ਸੱਦਾ

ਮੁੰਬਈ 'ਚ ਉਦਯੋਗਪਤੀਆਂ ਨਾਲ ਮੀਟਿੰਗ ਕਰਨੇ ਮੁੱਖ ਮੰਤਰੀ ਮਾਨ, ਸੂਬੇ 'ਚ ਉਦਯੋਗ ਖੋਲ੍ਹਣ ਦਾ ਦੇਣਗੇ ਸੱਦਾ

Jass Grewal by Jass Grewal
January 23, 2023
in ਦੇਸ਼, ਪੰਜਾਬ, ਰਾਜਨੀਤੀ, ਵਪਾਰ
0 0
0
ਮੁੰਬਈ ‘ਚ ਉਦਯੋਗਪਤੀਆਂ ਨਾਲ ਮੀਟਿੰਗ ਕਰਨੇ ਮੁੱਖ ਮੰਤਰੀ ਮਾਨ, ਸੂਬੇ ‘ਚ ਉਦਯੋਗ ਖੋਲ੍ਹਣ ਦਾ ਦੇਣਗੇ ਸੱਦਾ

CM ਭਗਵੰਤ ਮਾਨ ਦੋ ਦਿਨਾਂ ਮੁੰਬਈ ਦੌਰੇ ‘ਤੇ ਹਨ। ਮੁੰਬਈ ਪਹੁੰਚਣ ‘ਤੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਉਦਯੋਗਪਤੀਆਂ ਨੂੰ ਸੂਬੇ ‘ਚ ਪੂੰਜੀ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ ਹਿੱਤ ਖਾਤਿਰ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਕੰਮ ਕਰ ਰਹੇ ਹਨ। ਆਪਣੇ ਦੋ ਦਿਨਾਂ ਦੌਰੇ ਦੌਰਾਨ ਮੁੱਖ ਮੰਤਰੀ ਸੋਮਵਾਰ ਨੂੰ ਨਿਵੇਸ਼ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਦੇ ਪ੍ਰਬੰਧਕਾਂ ਨਾਲ ਬੈਠਕ ਕਰਨਗੇ। ਉਹ ਪ੍ਰਮੁੱਖ ਸੈਕਟਰਾਂ ’ਚ ਰਣਨੀਤਕ ਤਾਲਮੇਲ ਲਈ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਮਹੀਨੇ ਐੱਸ. ਏ. ਐੱਸ. ਨਗਰ ਮੋਹਾਲੀ ’ਚ ਹੋਣ ਵਾਲੇ ਇਨਵੈਸਟ ਪੰਜਾਬ ਸੰਮੇਲਨ ‘ਚ ਸ਼ਾਮਲ ਹੋਣ ਲਈ ਉਦਯੋਗਪਤੀਆਂ ਨੂੰ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਦੇਣਗੇ। ਇਸ ਦੌਰਾਨ ਮੁੰਬਈ ਪਹੁੰਚਣ ’ਤੇ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ’ਚ ਉਦਯੋਗਿਕ ਧੁਰੇ ਵਜੋਂ ਉਭਾਰਨ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬੇ ਨੂੰ ਉਦਯੋਗਿਕ ਵਿਕਾਸ ਦੇ ਸਿਖ਼ਰ ’ਤੇ ਲਿਜਾਣ ਲਈ ਪਹਿਲਾਂ ਹੀ ਸਖ਼ਤ ਯਤਨ ਕੀਤੇ ਜਾ ਰਹੇ ਹਨ। ਇਸ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ‘ਚ ਫਿਲਮ ਸਿਟੀ ਸਥਾਪਿਤ ਕਰਨ ਬਾਰੇ ਵਿਚਾਰ ਕਰ ਰਹੀ ਹੈ। ਫਿਲਮ ਉਦਯੋਗ ਨਾਲ ਜੁੜੇ ਉਨ੍ਹਾਂ ਦੇ ਵੱਡੀ ਗਿਣਤੀ ‘ਚ ਦੋਸਤ ਮੁੰਬਈ ‘ਚ ਵਸੇ ਹੋਏ ਹਨ, ਇਸ ਲਈ ਉਹ ਬਾਲੀਵੁੱਡ ਦੇ ਵੱਡੇ ਪ੍ਰੋਡਕਸ਼ਨ ਹਾਊਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਸਟੂਡੀਓ ਸਥਾਪਤ ਕਰਨ ਅਤੇ ਪੰਜਾਬ ’ਚ ਆਪਣੇ ਉਦਯੋਗ ਖੋਲ੍ਹਣ ਦਾ ਸੱਦਾ ਦੇਣਗੇ।

Tags: CM MannMeetingNational Newspunjabi news
Previous Post

ਪੰਜਾਬ ਦੇ ਸਕੂਲਾਂ ਦਾ ਅੱਜ ਤੋਂ ਬਲਦਿਆ ਸਮਾਂ, ਪੰਜਾਬ ਸਰਕਾਰ ਦੇ ਜਾਰੀ ਹੋਏ ਹੁਕਮ

Next Post

ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਹੋਣ ਵਾਲੀ ਪਰੇਡ ’ਚ ਨਹੀਂ ਵਿਖਾਈ ਜਾਵੇਗੀ ਪੰਜਾਬ ਦੀ ਝਾਕੀ

Next Post
ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਹੋਣ ਵਾਲੀ ਪਰੇਡ ’ਚ ਨਹੀਂ ਵਿਖਾਈ ਜਾਵੇਗੀ ਪੰਜਾਬ ਦੀ ਝਾਕੀ

ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਹੋਣ ਵਾਲੀ ਪਰੇਡ ’ਚ ਨਹੀਂ ਵਿਖਾਈ ਜਾਵੇਗੀ ਪੰਜਾਬ ਦੀ ਝਾਕੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers