RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਕੇਂਦਰ ਦੀ ਅਮਰੀਕੀ ਸਿੱਖ ਪੱਤਰਕਾਰ ਖ਼ਿਲਾਫ਼ ਵੱਡੀ ਕਾਰਵਾਈ, ਅੰਗਦ ਸਿੰਘ ਨੂੰ ਕੀਤਾ ਬਲੈਕਲਿਸਟ

ਕੇਂਦਰ ਦੀ ਅਮਰੀਕੀ ਸਿੱਖ ਪੱਤਰਕਾਰ ਖ਼ਿਲਾਫ਼ ਵੱਡੀ ਕਾਰਵਾਈ, ਅੰਗਦ ਸਿੰਘ ਨੂੰ ਕੀਤਾ ਬਲੈਕਲਿਸਟ

Jass Grewal by Jass Grewal
January 28, 2023
in ਦੇਸ਼, ਰਾਜਨੀਤੀ
0 0
0
ਕੇਂਦਰ ਦੀ ਅਮਰੀਕੀ ਸਿੱਖ ਪੱਤਰਕਾਰ ਖ਼ਿਲਾਫ਼ ਵੱਡੀ ਕਾਰਵਾਈ, ਅੰਗਦ ਸਿੰਘ ਨੂੰ ਕੀਤਾ ਬਲੈਕਲਿਸਟ

ਵੀਜ਼ਾ ਅਰਜ਼ੀ ਵਿੱਚ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਤੋਂ ਬਾਅਦ ਅਮਰੀਕੀ ਪੱਤਰਕਾਰ ਖ਼ਿਲਾਫ਼ ਕੇਂਦਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਉਸਨੂੰ ਬਲੈਕਲਿਸਟ ਕਰ ਦਿੱਤਾ ਹੈ।  ਕੇਂਦਰ ਨੇ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਵਾਈਸ ਨਿਊਜ਼ ਦੇ ਅਮਰੀਕੀ ਪੱਤਰਕਾਰ ਅੰਗਦ ਸਿੰਘ ਨੂੰ ਓਵਰਸੀਜ਼ ਸਿਟੀਜ਼ਨ ਆਫ ਇੰਡੀਆ (ਓ. ਸੀ. ਆਈ.) ਕਾਰਡ ਧਾਰਕ ਹੋਣ ਦੇ ਬਾਵਜੂਦ ਬਲੈਕਲਿਸਟ ਕਰ ਦਿੱਤਾ ਗਿਆ ਹੈ। ਜਸਟਿਸ ਪ੍ਰਤਿਭਾ ਐੱਮ. ਸਿੰਘ ਦੀ ਬੈਂਚ ਨੇ 7 ਦਸੰਬਰ, 2022 ਨੂੰ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਸੀ ਕਿ ਅੰਗਦ ਵੱਲੋਂ ਪਿਛਲੇ ਸਾਲ ਅਗਸਤ ’ਚ ਦਿੱਲੀ ਤੋਂ ਨਿਊਯਾਰਕ ਹਵਾਲੇ ਕੀਤੇ ਜਾਣ ਖ਼ਿਲਾਫ਼ ਦਾਇਰ ਮੁਕੱਦਮੇ ’ਚ ਜਵਾਬ ਦਾਖ਼ਲ ਕੀਤਾ ਜਾਵੇ। ਉਨ੍ਹਾਂ ਨੂੰ ਵਿਸ਼ੇਸ਼ ਪਰਮਿਟ ਦੇਣ ਤੋਂ ਇਨਕਾਰ ਕਰਨ ਨੂੰ ਵੀ ਚੁਣੌਤੀ ਦਿੱਤੀ ਹੈ।

ਕੇਂਦਰ ਵੱਲੋਂ ਪੇਸ਼ ਹੋਏ ਐਡਵੋਕੇਟ ਅਨੁਰਾਗ ਆਹਲੂਵਾਲੀਆ ਨੇ ਅਦਾਲਤ ਨੂੰ ਦੱਸਿਆ ਕਿ ਅੰਗਦ ਸਿੰਘ ਨੇ 1948 ਦੇ ਐਕਟ ਦੀ ਧਾਰਾ 11ਏ ਦਾ ਉਲੰਘਣ ਕੀਤਾ ਹੈ, ਜੋ ਕਿ ਕਿਸੇ ਵਿਦੇਸ਼ੀ ਨੂੰ ਕੇਂਦਰ ਤੋਂ ਲਿਖਤੀ ਇਜਾਜ਼ਤ ਤੋਂ ਬਿਨਾਂ ਕੋਈ ਵੀ ਫੋਟੋ, ਫ਼ਿਲਮ ਜਾਂ ਦਸਤਾਵੇਜ਼ੀ ਬਣਾਉਣ ਤੋਂ ਰੋਕਦਾ ਹੈ। ਉਨ੍ਹਾਂ ਨੇ ਕਥਿਤ ਤੌਰ ’ਤੇ ‘ਇੰਡੀਆ ਬਰਨਿੰਗ’ ਡਾਕੂਮੈਂਟਰੀ ’ਚ ਭਾਰਤ ਨੂੰ ਨਕਾਰਾਤਮਕ ਤਰੀਕੇ ਨਾਲ ਦਰਸਾਇਆ ਹੈ। ਅੰਗਦ ਨੇ ਦਸਤਾਵੇਜ਼ੀ ’ਚ ਸ਼ਾਹੀਨ ਬਾਗ ਵਿਰੋਧ, ਕਿਸਾਨਾਂ ਦੇ ਵਿਰੋਧ ਅਤੇ ਭਾਰਤ ’ਚ ਕੋਵਿਡ -19 ਮਹਾਮਾਰੀ ਸਮੇਤ ਹੋਰ ਮੁੱਦਿਆਂ ਨੂੰ ਸ਼ਾਮਲ ਕੀਤਾ ਸੀ।

ਦੱਸਣਯੋਗ ਹੈ ਕਿ ਅੰਗਦ ਸਿੰਘ ਨੂੰ ਪਿਛਲੇ ਸਾਲ ਅਗਸਤ ਮਹੀਨੇ ਦਿੱਲੀ ਹਵਾਈ ਅੱਡੇ ਪਹੁੰਚਣ ‘ਤੇ ਤੁਰੰਤ ਬਾਅਦ ਨਿਊਯਾਰਕ ਲਈ ਵਾਪਿਸ ਭੇਜ ਦਿੱਤਾ ਗਿਆ ਸੀ। ਅੰਗਦ ਸਿੰਘ ਦੀ ਮਾਤਾ ਗੁਰਮੀਤ ਕੌਰ ਨੇ ਦਾਅਵਾ ਕੀਤਾ ਸੀ ਕਿ ਉਸ ਨੂੰ ਅਮਰੀਕਾ ਵਾਪਿਸ ਭੇਜੇ ਜਾਣ ਦਾ ਕੋਈ ਕਾਰਨ ਵੀ ਨਹੀਂ ਦੱਸਿਆ ਗਿਆ ਸੀ। ਪੱਤਰਕਾਰ ਅੰਗਦ ਸਿੰਘ ਨੇ ਭਾਰਤ ਵਿਚ ਕੋਵਿਡ-19 ਮਹਾਮਾਰੀ ਅਤੇ ਕਿਸਾਨਾਂ ਵਿਰੁੱਧ ਕੇਂਦਰ ਸਰਕਾਰ ਵੱਲੋਂ ਥੋਪੇ ਗਏ ਤਿੰਨ ਕਾਨੂੰਨਾਂ ਖ਼ਿਲਾਫ਼ ਰਾਸ਼ਟਰੀ ਰਾਜਧਾਨੀ ਦੀਆਂ ਹੱਦਾਂ ‘ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਡਾਕੂਮੈਂਟਰੀ ਫ਼ਿਲਮ ਬਣਾਈ ਸੀ। ਪੱਤਰਕਾਰ ਨੂੰ ਕੋਰੋਨਾ ਦੇ ਜਾਨਲੇਵਾ ਡੈਲਟਾ ਵੇਰੀਐਂਟ ਦੀ ਕਵਰੇਜ ਲਈ ਐਮੀ ਐਵਾਰਡ ਲਈ ਵੀ ਨਾਮਜ਼ਦ ਕੀਤਾ ਗਿਆ ਸੀ।

Tags: ActionCentral GovernmentInternational Newspunjabi news
Previous Post

ਫੈਨ ਨਾਲ ਅਜਿਹਾ ਵਿਵਹਾਰ? ਰਣਬੀਰ ਕਪੂਰ ਨੇ ਗੁੱਸੇ ’ਚ ਸੁੱਟਿਆ ਵਿਅਕਤੀ ਦਾ ਮੋਬਾਇਲ

Next Post

ਸਨਮਾਨ ਭੱਤੇ ਦੇ ਨਾਲ-ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ UNO ਤੇ ਇੰਟਰਨੈਸ਼ਨਲ ਕੋਰਟ ਦਾ ਦਰਵਾਜ਼ਾ ਖੜਕਾਏਗੀ SGPC

Next Post
ਸਨਮਾਨ ਭੱਤੇ ਦੇ ਨਾਲ-ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ UNO ਤੇ ਇੰਟਰਨੈਸ਼ਨਲ ਕੋਰਟ ਦਾ ਦਰਵਾਜ਼ਾ ਖੜਕਾਏਗੀ SGPC

ਸਨਮਾਨ ਭੱਤੇ ਦੇ ਨਾਲ-ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ UNO ਤੇ ਇੰਟਰਨੈਸ਼ਨਲ ਕੋਰਟ ਦਾ ਦਰਵਾਜ਼ਾ ਖੜਕਾਏਗੀ SGPC

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers