RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਮੋਹਾਲੀ ਅਦਾਲਤ ’ਚ ਅੱਜ ਪੇਸ਼ ਹੋਣਗੇ ਸਾਬਕਾ ਕਾਂਗਰਸੀ ਮੰਤਰੀ ਧਰਮਸੋਤ, ਵਿਜੀਲੈਂਸ ਨੇ ਬੀਤੇ ਕੱਲ੍ਹ ਕੀਤਾ ਸੀ ਗ੍ਰਿਫ਼ਤਾਰ

ਮੋਹਾਲੀ ਅਦਾਲਤ ’ਚ ਅੱਜ ਪੇਸ਼ ਹੋਣਗੇ ਸਾਬਕਾ ਕਾਂਗਰਸੀ ਮੰਤਰੀ ਧਰਮਸੋਤ, ਵਿਜੀਲੈਂਸ ਨੇ ਬੀਤੇ ਕੱਲ੍ਹ ਕੀਤਾ ਸੀ ਗ੍ਰਿਫ਼ਤਾਰ

Jass Grewal by Jass Grewal
February 7, 2023
in ਪੰਜਾਬ, ਰਾਜਨੀਤੀ
0 0
0
ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਵਿਜਿਲੈਂਸ ਨੇ ਕਸਟਡੀ ‘ਚ ਲਿਆ ਸਾਬਕਾ ਮੰਤਰੀ ਧਰਮਸੋਤ

ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਕਾਂਗਰਸ ਸਰਕਾਰ ਸਮੇਂ ਜੰਗਲਾਤ ਵਿਭਾਗ ਦੇ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਬੀਤੀ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਿੰਨਾ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦਸ ਦਈਏ ਕਿ ਮੁਹਾਲੀ ਥਾਣੇ ਵਿੱਚ ਦਰਜ ਨਵੀਂ ਐਫਆਈਆਰ ਭ੍ਰਿਸ਼ਟਾਚਾਰ ਐਕਟ ਦੀ ਧਾਰਾ 13 (ਬੀ), 13 (ਏ) ਤਹਿਤ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਕੁਝ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 1 ਮਾਰਚ 2016 ਤੋਂ 21 ਮਾਰਚ 2022 ਤੱਕ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 594.48 ਰੁਪਏ ਸੀ ਜਦਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888.86 ਰੁਪਏ ਸੀ  ਜੋ ਕਿ 6,39,18, 292.39 ਰੁਪਏ ਵੱਧ ਸੀ। ਮੁਲਜ਼ਮ ਸਾਧੂ ਸਿੰਘ ਦੀ ਆਮਦਨ ਸਰੋਤਾਂ ਤੋਂ 269 ਵੱਧ ਸੀ। ਜ਼ਿਕਰਯੋਗ ਹੈ ਕਿ ਸਾਧੂ ਸਿੰਘ ਨੂੰ ਪਿਛਲੇ ਸਾਲ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।

2017 ਤੋਂ 2021 ਤੱਕ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਰਹੇ ਧਰਮਸੋਤ ਨੂੰ ਵਜ਼ੀਫ਼ਾ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਰ 89 ਦਿਨਾਂ ਬਾਅਦ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਮੰਤਰੀ ਹੁੰਦਿਆਂ ਧਰਮਸੋਤ ‘ਤੇ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਧਿਕਾਰੀਆਂ ਦੇ ਤਬਾਦਲੇ ਅਤੇ ਐਨਓਸੀ ਜਾਰੀ ਕਰਨ ਵਿੱਚ ਬੇਨਿਯਮੀਆਂ ਦੇ ਦੋਸ਼ ਵੀ ਲੱਗੇ ਹਨ।  ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮਾਰਚ 2022 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਵੱਲੋਂ ਦੂਜੀ ਵਾਰ ਗ੍ਰਿਫ਼ਤਾਰ ਕੀਤਾ ਗਿਆ ਹੈ, ਪਰ ਕਾਂਗਰਸ ਸਰਕਾਰ ਸਮੇਂ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ।

 

Tags: Former MinisterPunjab CongressPunjab Newspunjabi news
Previous Post

ਸੁਖਬੀਰ ਸਿੰਘ ਬਾਦਲ ਦਾ ਮਾਨ ਸਰਕਾਰ ’ਤੇ ਸ਼ਬਦੀ ਵਾਰ, ਪੰਜਾਬ ਨੂੰ ਧੱਕਿਆ ਹਨ੍ਹੇਰੇ ‘ਚ..

Next Post

ਲੁਧਿਆਣਾ ਕੋਰਟ ’ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ

Next Post
ਲੁਧਿਆਣਾ ਕੋਰਟ ’ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ

ਲੁਧਿਆਣਾ ਕੋਰਟ ’ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers