ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਇਹ ਐਲਾਨ ਕਰ ਦਿੱਤਾ ਹੈ ਕਿ ਹੁਣ 1 ਮਾਰਚ ਤੋਂ ਸਰਕਾਰੀ ਦਫ਼ਤਰਾਂ ‘ਚ ਸਮਾਰਟ ਪ੍ਰੀ-ਪੇਡ ਮੀਟਰ ਲੱਗਣੇ ਸ਼ੁਰੂ ਹੋ ਜਾਣਗੇ। ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ‘ਚ ਸਮਾਰਟ ਪ੍ਰੀ-ਪੇਡ ਮੀਟਰ ਲਾਉਣ ਸਬੰਧੀ ਸਰਕੂਲਰ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਵਿਚ ਬਿਜਲੀ ਵਿਭਾਗ ਕਿਹਾ ਕਿ ਇਹ ਫ਼ੈਸਲਾ 1 ਮਾਰਚ ਤੋਂ ਪ੍ਰਭਾਵੀ ਹੋਵੇਗਾ। ਇਸ ਤਰ੍ਹਾਂ ਸਰਕਾਰ ਨੂੰ ਹੁਣ ਬਿਜਲੀ ਬਿੱਲਾਂ ਦਾ ਭੁਗਤਾਨ ਅਗਾਊਂ ਕਰਨਾ ਪਵੇਗਾ।
ਪਹਿਲੀ ਮਾਰਚ ਤੋਂ ਸਰਕਾਰੀ ਦਫ਼ਤਰਾਂ ‘ਚ ਪ੍ਰੀ-ਪੇਡ ਮੀਟਰ ਲਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ ਅਤੇ 31 ਮਾਰਚ, 2024 ਤੱਕ ਪੰਜਾਬ ਭਰ ਦੇ ਸਾਰੇ ਸਰਕਾਰੀ ਕੁਨੈਕਸ਼ਨ ਕਵਰ ਕੀਤੇ ਜਾਣਗੇ। ਪ੍ਰੀ-ਪੇਡ ਮੀਟਰ ਲਾਉਣ ਮਗਰੋਂ ਘੱਟੋ-ਘੱਟ ਰਿਚਾਰਜ ਦੀ ਰਾਸ਼ੀ ਇਕ ਹਜ਼ਾਰ ਰੁਪਏ ਰੱਖਣੀ ਪਵੇਗੀ ਅਤੇ ਜਿਉਂ ਹੀ ਰਿਚਾਰਜ ਦੀ ਰਾਸ਼ੀ ਜ਼ੀਰੋ ਹੋਵੇਗੀ ਤਾਂ ਬਿਜਲੀ ਸਪਲਾਈ ਆਪਣੇ-ਆਪ ਬੰਦ ਹੋ ਜਾਵੇਗੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਨਵੇਂ ਲੱਗਣ ਵਾਲੇ ਸਰਕਾਰੀ ਪ੍ਰੀ-ਪੇਡ ਮੀਟਰਾਂ ਦੀ ਕੋਈ ਸਕਿਓਰਿਟੀ ਨਹੀਂ ਲਈ ਜਾਵੇਗੀ।
