RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦਿੱਤੀ 40 ਦਿਨਾਂ ਪੈਰੋਲ ‘ਤੇ ਹਰਿਆਣਾ ਸਰਕਾਰ ਨੇ ਆਪਣਾ ਜਵਾਬ ਕੀਤਾ ਦਾਖ਼ਲ

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦਿੱਤੀ 40 ਦਿਨਾਂ ਪੈਰੋਲ ‘ਤੇ ਹਰਿਆਣਾ ਸਰਕਾਰ ਨੇ ਆਪਣਾ ਜਵਾਬ ਕੀਤਾ ਦਾਖ਼ਲ

Jass Grewal by Jass Grewal
February 18, 2023
in ਦੇਸ਼, ਰਾਜਨੀਤੀ
Reading Time: 1 min read
0 0
0

SGPC ਵਲੋਂ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖਿਲਾਫ਼ ਹਾਈਕੋਰਟ ਵਿਚ ਪਟੀਸ਼ਨ ਪਾਈ ਗਈ ਸੀ। ਜਿਸ ਸਬੰਧ ਵਿਚ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਸੀ।  ਜਿਸ ਨੂੰ ਲੈਕੇ ਹਰਿਆਣਾ ਸਰਕਾਰ ਨੇ ਹਾਈਕੋਰਟ ਵਿਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ।  ਉਹਨਾਂ ਜਵਾਬ ਦਿੰਦੇ ਹੋਏ ਕਿਹਾ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੈਰੋਲ ਉਸ ਦੇ ਚੰਗੇ ਆਚਰਣ ਦੇ ਮੱਦੇਨਜ਼ਰ ਦਿੱਤੀ ਗਈ ਹੈ। ਇਹ ਐਮਰਜੈਂਸੀ ਪੈਰੋਲ ਨਹੀਂ ਹੈ ਬਲਕਿ ਇੱਕ ਨਿਯਮਤ ਪੈਰੋਲ ਹੈ, ਜਿਵੇਂ ਕਿ ਹੋਰ ਕੈਦੀਆਂ ਨੂੰ ਦਿੱਤੀ ਜਾਂਦੀ ਹੈ।

ਹਰਿਆਣਾ ਸਰਕਾਰ ਨੇ ਆਪਣੇ ਜਵਾਬ ਵਿੱਚ ਸਪੱਸ਼ਟ ਕਿਹਾ ਕਿ ਐਸਜੀਪੀਸੀ ਦਾ ਇਹ ਬਿਆਨ ਕਿ ਰਾਮ ਰਹੀਮ ਦੀ ਪੈਰੋਲ, ਪੰਜਾਬ ਵਿੱਚ ਸ਼ਾਂਤੀ ਭੰਗ ਕਰੇਗੀ, ਬਿਲਕੁੱਲ ਗਲਤ ਹੈ। ਕਿਉਂਕਿ ਰਾਮ ਰਹੀਮ ਪੰਜਾਬ ਤੋਂ ਦੂਰ ਬਾਗਪਤ ‘ਚ ਪੈਰੋਲ ‘ਤੇ ਹੈ, ਇਸ ਲਈ ਪੰਜਾਬ ‘ਚ ਸ਼ਾਂਤੀ ਭੰਗ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਜਿੱਥੋਂ ਤੱਕ ਰਾਮ ਰਹੀਮ ਨੂੰ ਹਾਰਡ ਕੋਰ ਕ੍ਰਿਮੀਨਲ ਕਹਿਣ ਦਾ ਸਵਾਲ ਹੈ, ਹਾਈ ਕੋਰਟ ਪਹਿਲਾਂ ਹੀ ਇੱਕ ਮਾਮਲੇ ਵਿੱਚ ਸਪੱਸ਼ਟ ਕਰ ਚੁੱਕੀ ਹੈ ਕਿ ਰਾਮ ਰਹੀਮ ਇਸ ਸ਼੍ਰੇਣੀ ਵਿੱਚ ਨਹੀਂ ਆਉਂਦਾ।

ਕਾਬਿਲੇਗੌਰ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਚ ਦੋਸ਼ ਲਗਾਇਆ ਗਿਆ ਸੀ ਕਿ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੰਦੇ ਹੋਏ ਨਿਯਮਾਂ ਦੀ ਸਿੱਧੀ ਉਲੰਘਣਾ ਹੈ। ਪਟੀਸ਼ਨ ‘ਚ ਕਿਹਾ ਸੀ ਕਿ ਡੇਰਾ ਮੁਖੀ ਜਬਰ ਜ਼ਿਨਾਹ ਅਤੇ ਕਤਲ ਵਰਗੇ ਮਾਮਲਿਆਂ ‘ਚ ਸਜ਼ਾ ਕੱਟ ਰਿਹਾ ਹੈ। ਉਹ ਪੰਜਾਬ ਦੀ ਸ਼ਾਂਤੀ ਭੰਗ ਕਰ ਸਕਦਾ ਹੈ।

Tags: Haryana GovernmentSGPC
Previous Post

ਨਿੱਕੀ ਯਾਦਵ ਕਤਲ ਕਾਂਡ ‘ਚ ਵੱਡਾ ਖ਼ੁਲਾਸਾ, ਕਤਲ ਸਾਜਿਸ਼ ‘ਚ ਸ਼ਾਮਲ ਸੀ ਦੋਸ਼ੀ ਸਾਹਿਲ ਦਾ ਪਰਿਵਾਰ

Next Post

ਮੁੱਖ ਮੰਤਰੀ ਭਗਵੰਤ ਦੀ ਰਿਹਾਇਸ਼ ਬਾਹਰ ਮਾਹੌਲ ਤਣਾਅਪੂਰਨ, ਆਪਸ ‘ਚ ਭਿੜੇ ਅਧਿਆਪਕ ਤੇ ਪੁਲਿਸ ਮੁਲਾਜ਼ਮ

Next Post
ਮੁੱਖ ਮੰਤਰੀ ਭਗਵੰਤ ਦੀ ਰਿਹਾਇਸ਼ ਬਾਹਰ ਮਾਹੌਲ ਤਣਾਅਪੂਰਨ, ਆਪਸ ‘ਚ ਭਿੜੇ ਅਧਿਆਪਕ ਤੇ ਪੁਲਿਸ ਮੁਲਾਜ਼ਮ

ਮੁੱਖ ਮੰਤਰੀ ਭਗਵੰਤ ਦੀ ਰਿਹਾਇਸ਼ ਬਾਹਰ ਮਾਹੌਲ ਤਣਾਅਪੂਰਨ, ਆਪਸ ‘ਚ ਭਿੜੇ ਅਧਿਆਪਕ ਤੇ ਪੁਲਿਸ ਮੁਲਾਜ਼ਮ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers