RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਅਜਨਾਲਾ ਥਾਣੇ ਬਾਹਰ ਹੋਈ ਹਿੰਸਾ ਦੀ ਰਾਜਾ ਵੜਿੰਗ ਨੇ ਕੀਤੀ ਨਿਖੇਧੀ, ਗੁਰੂ ਸਾਹਿਬ ਦੀ ਬੀੜ ਥਾਣੇ ਲਿਜਾਣ ਨੂੰ ਦੱਸਿਆ ਕਾਇਰਤਾ

ਅਜਨਾਲਾ ਥਾਣੇ ਬਾਹਰ ਹੋਈ ਹਿੰਸਾ ਦੀ ਰਾਜਾ ਵੜਿੰਗ ਨੇ ਕੀਤੀ ਨਿਖੇਧੀ, ਗੁਰੂ ਸਾਹਿਬ ਦੀ ਬੀੜ ਥਾਣੇ ਲਿਜਾਣ ਨੂੰ ਦੱਸਿਆ ਕਾਇਰਤਾ

Jass Grewal by Jass Grewal
February 24, 2023
in ਪੰਜਾਬ, ਰਾਜਨੀਤੀ
0 0
0
ਕਮਲਜੀਤ ਬਰਾੜ ਵਲੋਂ ਲਗਾਏ ਇਲਜ਼ਾਮਾਂ ‘ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਤੋੜੀ ਚੁੱਪੀ

ਆਪਣੀ ਸਾਥੀ ਤੂਫਾਨ ਸਿੰਘ ਨੂੰ ਰਿਹਾਅ ਕਰਵਾਉਣ ਦੀ ਮੰਗ ਨੂੰ ਲੈਕੇ ਅਜਨਾਲਾ ਥਾਣੇ ਬਾਹਰ ਹੋਈ ਹਿੰਸਾ ਦੀ ਹਰ ਪਾਸੇ ਨਿੰਦਿਆ ਹੋ ਰਹੀ ਹੈ। ਇਸ ਨੂੰ ਲੈਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ। ਬਾਕੀ ਆਗੂਆਂ ਵਾਂਗ ਹੁਣ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਅਜਨਾਲਾ ਥਾਣੇ ਬਾਹਰ ਹੋਈ ਹਿੰਸਾ ਦੀ ਨਿਖੇਧੀ ਕੀਤੀ ਹੈ, ਜਿੱਥੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਸਮਰਥਕਾਂ ਨੇ ਇਕ ਪੁਲਸ ਸਟੇਸ਼ਨ ’ਤੇ ਹਮਲਾ ਕਰਕੇ ਕਈ ਪੁਲਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਦਿੱਤਾ ਸੀ। ਉਨ੍ਹਾਂ ਧਰਨਾਕਾਰੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬੀੜ ਨੂੰ ਥਾਣੇ ਲਿਜਾਣ ਦੀ ਨਿਖੇਧੀ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਇਸ ਮਾਮਲੇ ਦਾ ਨੋਟਿਸ ਲੈ ਕੇ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ। ਵੜਿੰਗ ਨੇ ਕਿਹਾ ਕਿ ਇਹ ਉਨ੍ਹਾਂ (ਅੰਮ੍ਰਿਤਪਾਲ ਸਿੰਘ) ਦੀ ਕਾਇਰਤਾ ਨੂੰ ਹੀ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ, “ਜੇਕਰ ਤੁਹਾਨੂੰ ਸੱਚਮੁੱਚ ਗੁਰੂ ਵਿਚ ਵਿਸ਼ਵਾਸ ਹੈ, ਤਾਂ ਤੁਹਾਨੂੰ ਪੁਲਸ ਨਾਲ ਲੜਣ ਲਈ ਥਾਣੇ ਲਿਜਾਣ ਦੀ ਲੋੜ ਨਹੀਂ ਹੈ”।

ਵੜਿੰਗ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਾਨੂੰਨੀ ਕਾਰਵਾਈ ਦੇ ਬਿਨਾਂ ਅਜਾਈਂ ਨਹੀਂ ਜਾਣ ਦੇਣਾ ਚਾਹੀਦਾ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਨੂੰ ਮੁੜ ਹਿੰਸਾ ਦੇ ਕਾਲੇ ਦਿਨਾਂ ਵੱਲ ਧੱਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨਹੀਂ ਚੁਣੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਕਿਹਾ, “ਅੱਜ ਅਸੀਂ ਜੋ ਕੁਝ ਦੇਖ ਰਹੇ ਹਾਂ ਉਹ ਅਤੀਤ ਦੀ ਯਾਦ ਦਿਵਾਉਂਦਾ ਹੈ ਜਿਸ ਤੋਂ ਹਰ ਪੰਜਾਬੀ ਡਰਿਆ ਹੋਇਆ ਹੈ”। ਉਨ੍ਹਾਂ ਪ੍ਰਦਰਸ਼ਨਕਾਰੀਆਂ ਦੇ ਦਬਾਅ ਅੱਗੇ ਝੁਕ ਕੇ ਹਿੰਸਾ ਦੇ ਕੇਸ ਵਾਪਸ ਲੈਣ ਦੇ ਫੈਸਲੇ ਲਈ ਪੰਜਾਬ ਸਰਕਾਰ ਦੀ ਵੀ ਨਿਖੇਧੀ ਕੀਤੀ। ਵੜਿੰਗ ਨੇ ਕਿਹਾ, “ਤੁਸੀਂ ਇਕ ਖ਼ਤਰਨਾਕ ਮਿਸਾਲ ਕਾਇਮ ਕਰ ਰਹੇ ਹੋ ਅਤੇ ਇਸ ਦਾ ਕੋਈ ਅੰਤ ਨਹੀਂ ਹੋਵੇਗਾ”। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣ।

 

Tags: Amritpal SinghCongresspunjabWaris Punjab De
Previous Post

5ਵੇਂ ਪ੍ਰੋਗਰੈੱਸਿਵ ਨਿਵੇਸ਼ ਸੰਮੇਲਨ 2023 ‘ਚ ਮੁੱਖ ਮੰਤਰੀ ਮਾਨ ਨੇ ਕੀਤਾ ਸੰਬੋਧਨ, ਨਿਵੇਸ਼ਕਾਂ ਨੂੰ ਆਖੀ ਅਹਿਮ ਗੱਲ

Next Post

ਲਵਪ੍ਰੀਤ ਸਿੰਘ ਤੂਫਾਨ ਹੋਵੇਗਾ ਰਿਹਾਅ, ਐਸ.ਐਸ.ਪੀ. ਨੇ ਦਿੱਤਾ ਭਰੋਸਾ

Next Post
ਲਵਪ੍ਰੀਤ ਸਿੰਘ ਤੂਫਾਨ ਹੋਵੇਗਾ ਰਿਹਾਅ, ਐਸ.ਐਸ.ਪੀ. ਨੇ ਦਿੱਤਾ ਭਰੋਸਾ

ਲਵਪ੍ਰੀਤ ਸਿੰਘ ਤੂਫਾਨ ਹੋਵੇਗਾ ਰਿਹਾਅ, ਐਸ.ਐਸ.ਪੀ. ਨੇ ਦਿੱਤਾ ਭਰੋਸਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers