RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਮੁੜ ਦਿੱਲੀ ਵੱਲ ਚਾਲੇ ਪਾਉਣਗੇ ਕਿਸਾਨ, ਸ਼ੁਰੂ ਹੋਵੇਗਾ ਸੰਘਰਸ਼!

ਮੁੜ ਦਿੱਲੀ ਵੱਲ ਚਾਲੇ ਪਾਉਣਗੇ ਕਿਸਾਨ, ਸ਼ੁਰੂ ਹੋਵੇਗਾ ਸੰਘਰਸ਼!

Jass Grewal by Jass Grewal
March 1, 2023
in ਕਿਸਾਨੀ ਸੰਘਰਸ਼, ਦੇਸ਼, ਪੰਜਾਬ
Reading Time: 1 min read
0 0
0

ਵੱਖ-ਵੱਖ ਮੁੱਦਿਆਂ ਨੂੰ ਲੈਕੇ ਚੰਡੀਗੜ੍ਹ ‘ਚ ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਹੈ। ਇਸ ਦੌਰਾਨ ਉਹਨਾਂ ਵਲੋਂ ਮੀਟਿੰਗ ‘ਚ ਲਏ ਫੈਸਿਲਆਂ ਦੀ ਜਾਣਕਾਰੀ ਪ੍ਰੈੱਸ ਵਾਰਤਾ ਰਾਹੀ ਸਾਂਝੀ ਕੀਤੀ ਹੈ।  ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਪਾਣੀ ਅਤੇ ਵਾਤਾਵਰਣ ਦੇ ਨਾਲ-ਨਾਲ ਹੋਰ ਕਈ ਮੁੱਦਿਆਂ ਨੂੰ ਲੈਕੇ 13 ਮਾਰਚ ਨੂੰ ਦਿੱਲੀ ‘ਚ ਪਾਰਲੀਮੈਂਟ ਵੱਲ ਰਵਾਨਾ ਹੋਵਾਂਗੇ।

ਜ਼ਿਕਰ ਕਰ ਦਈਏ ਕਿ ਪੰਜਾਬ ਦੇ ਕਿਸਾਨ ਸੰਗਠਨ ਫਿਰ ਤੋਂ ਸੰਘਰਸ਼ ਦੇ ਮੂਡ ਵਿਚ ਆ ਚੁੱਕੇ ਹਨ। ਮੰਗਲਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਆਪਣੇ ਅਗਲੇ ਸੰਘਰਸ਼ ਦੇ ਸੰਬੰਧ ਵਿਚ ਜਾਣਕਾਰੀ ਸਾਂਝੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੇ ਗ਼ੈਰ-ਸੰਵਿਧਾਨਕ ਸਮਝੌਤਿਆਂ ਜ਼ਰੀਏ ਹੋ ਰਹੀ ਲੁੱਟ, ਰਾਜ ਵਿਚ ਪਾਣੀ ਅਤੇ ਹਵਾ ਦੇ ਪ੍ਰਦੂਸ਼ਣ ਨਾਲ ਹੋ ਰਹੇ ਪੰਜਾਬੀਆਂ ਦੇ ਨੁਕਸਾਨ ਰੋਕਣ ਸਮੇਤ ਕਿਸਾਨ ਅੰਦੋਲਨ ਦੌਰਾਨ ਕੇਂਦਰੀ ਸਰਕਾਰ ਵਲੋਂ ਮੰਨ ਲਈਆਂ ਗਈਆਂ ਮੰਗਾਂ ਦੇ ਹਾਲੇ ਵੀ ਪੈਂਡਿੰਗ ਪਏ ਰਹਿਣ ਦੇ ਮੁੱਦੇ ’ਤੇ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ। ਰਾਜੇਵਾਲ ਨੇ ਕਿਹਾ ਕਿ ਇਨ੍ਹਾਂ ਮੰਗਾਂ ਅਤੇ ਹੋਰ ਕਿਸਾਨੀ ਮੁੱਦਿਆਂ ਦੇ ਸੰਬੰਧ ਵਿਚ ਕਿਸਾਨ ਸੰਗਠਨ 13 ਮਾਰਚ ਨੂੰ ਦਿੱਲੀ ਵਿਚ ਸੰਸਦ ਮਾਰਚ ਕਰਨਗੇ ਅਤੇ ਪ੍ਰਧਾਨ ਮੰਤਰੀ ਤੱਕ ਆਪਣਾ ਮੰਗ-ਪੱਤਰ ਪਹੁੰਚਾਉਣਗੇ।

ਉੱਧਰ, ਸੰਯੁਕਤ ਕਿਸਾਨ ਮੋਰਚੇ ਦੇ ਕਈ ਸੰਗਠਨਾਂ ਦੇ ਨੇਤਾਵਾਂ ਨੇ ਮੰਗਲਵਾਰ ਨੂੰ ਹੀ ਪੰਜਾਬ ਦੇ ਰਾਜਭਵਨ ਪਹੁੰਚ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ-ਪੱਤਰ ਸੌਂਪਿਆ। ਕਿਸਾਨ ਨੇਤਾ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਕਿਸਾਨ ਮੋਰਚੇ ਵਿਚ ਅਹਿਮ ਭੂਮਿਕਾਵਾਂ ਨਿਭਾਉਣ ਵਾਲੇ ਕਿਸਾਨ ਨੇਤਾਵਾਂ ’ਤੇ ਇਸ ਤਰ੍ਹਾਂ ਦੀ ਕਾਰਵਾਈ ਨੂੰ ਤੁਰੰਤ ਰੁਕਵਾਉਣ ਦੀ ਮੰਗ ਸਬੰਧੀ ਰਾਜਪਾਲ ਨੂੰ ਮੰਗ-ਪੱਤਰ ਸੌਂਪਿਆ ਗਿਆ ਹੈ, ਜੇਕਰ ਅਜਿਹੀ ਦਬਾਅ ਵਾਲੀ ਕਾਰਵਾਈ ਨੂੰ ਕੇਂਦਰ ਸਰਕਾਰ ਨੇ ਜਾਰੀ ਰੱਖਿਆ ਤਾਂ ਸਾਰੇ ਕਿਸਾਨ ਸੰਗਠਨ ਫਿਰ ਤੋਂ ਸੰਘਰਸ਼ ਸ਼ੁਰੂ ਕਰ ਦੇਣਗੇ। ਨਾਲ ਹੀ ਉਹਨਾਂ ਦੱਸਿਆ ਕਿ ਬੀਤੇ ਦਿਨੀਂ ਕਿਸਾਨ ਸੰਗਠਨਾਂ ਦੇ ਨੇਤਾ ਸਤਨਾਮ ਸਿੰਘ ਬੈਹਰੂ ਅਤੇ ਹਰਿੰਦਰ ਸਿੰਘ ਲੱਖੋਵਾਲ ਦੇ ਘਰਾਂ ’ਤੇ ਸੀ.ਬੀ.ਆਈ. ਵਲੋਂ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਕਾਰਵਾਈ ਦੌਰਾਨ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰੇਸ਼ਾਨ ਵੀ ਕੀਤਾ ਗਿਆ।

Tags: DelhiFarmer
Previous Post

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਕਤਲਕਾਂਡ ਦੀ ਸੁਲਝੀ ਗੁੱਥੀ, ਬਿਜਲੀ ਬਿੱਲ ਨਾ ਭਰਨ ‘ਤੇ ਹੋਇਆ ਕ.ਤਲ

Next Post

ਡੇਰਾ ਸਿਰਸਾ ਦੇ ਪ੍ਰੇਮੀਆਂ ਦਾ ਵੱਡਾ ਕਾਰਨਾਮਾ, ਜ਼ਬਰਦਸਤੀ ਸਬਸਕ੍ਰਾਈਬ ਕਰਵਾ ਰਹੇ ਡੇਰਾ ਸਿਰਸਾ ਦਾ ਯੂ-ਟਿਊਬ ਚੈਨਲ

Next Post
ਹਰਿਆਣਾ ‘ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈਕੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਡੇਰਾ ਸਿਰਸਾ ਦੇ ਪ੍ਰੇਮੀਆਂ ਦਾ ਵੱਡਾ ਕਾਰਨਾਮਾ, ਜ਼ਬਰਦਸਤੀ ਸਬਸਕ੍ਰਾਈਬ ਕਰਵਾ ਰਹੇ ਡੇਰਾ ਸਿਰਸਾ ਦਾ ਯੂ-ਟਿਊਬ ਚੈਨਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers