RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸੁਖਬੀਰ ਬਾਦਲ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸਾਨਾਂ ਨੂੰ ਗੁੰਮਰਾਹ ਕਰ ਰਿਹੈ: ਸਰਕਾਰੀਆ

Jass Grewal by Jass Grewal
July 3, 2021
in ਪੰਜਾਬ
Reading Time: 1 min read
0 0
0

ਚੰਡੀਗੜ: ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਗਲਤ ਬਿਆਨਬਾਜ਼ੀ ਕਰਕੇ ਸੂਬੇ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਵਿਚ ਨਹਿਰੀ ਪਾਣੀ ਦੀ ਸਪਲਾਈ ਦੀ ਅਸਲ ਤਸਵੀਰ ਪੇਸ਼ ਕੀਤੀ ਹੈ।

ਉਨਾਂ ਕਿਹਾ ਕਿ ਸੁਖਬੀਰ ਦਾ ਇਹ ਦਾਅਵਾ ਸਿਆਸੀ ਸ਼ੋਹਰਤ ਖੱਟਣ ਤੋਂ ਇਲਾਵਾ ਕੁਝ ਨਹੀਂ ਜਿਸ ਵਿਚ ਉਸ ਨੇ ਕਿਹਾ ਹੈ ਕਿ ਜੇਕਰ ਅਗਲੇ 2 ਦਿਨਾਂ ਵਿਚ ਬਿਜਲੀ ਪਾਣੀ ਦੀ ਸਪਲਾਈ ਨਾ ਹੋਈ ਤਾਂ ਝੋਨੇ ਦੀ ਬੀਜੀ ਫਸਲ ਤਬਾਹ ਹੋ ਜਾਵੇਗੀ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਪੂਰੇ ਪੰਜਾਬ ਵਿਚ ਕਿਤੇ ਵੀ ਕੋਈ ਕਮੀ ਨਹੀਂ ਹੈ ਅਤੇ ਇਸ ਸਬੰਧੀ ਹਾਲੇ ਤੱਕ ਇਕ ਵੀ ਕਿਸਾਨ ਵੱਲੋਂ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਪਰ ਸੁਖਬੀਰ ਗਲਤ ਤੱਥ ਪੇਸ਼ ਕਰਕੇ ਪੰਜਾਬਵਾਸੀਆਂ ਨੂੰ ਗੁੰਮਰਾਹ ਕਰ ਰਿਹਾ ਹੈ।

ਉਨਾਂ ਦੱਸਿਆ ਕਿ ਪੰਜਾਬ ਰਾਜ ਨੂੰ ਨਹਿਰੀ ਪਾਣੀ ਭਾਖੜਾ ਡੈਮ, ਪੌਂਗ ਡੈਮ ਅਤੇ ਰਣਜੀਤ ਸਾਗਰ ਡੈਮ ਤੋਂ ਉਪਲੱਬਧ ਹੁੰਦਾ ਹੈ। ਹਾਲਾਂਕਿ ਇਸ ਸਾਲ ਬਰਫ ਘੱਟ ਪੈਣ ਕਰਕੇ ਅਤੇ ਬਰਸਾਤਾਂ ਘੱਟ ਹੋਣ ਕਰਕੇ ਭਾਖੜਾ ਡੈਮ, ਪੌਂਗ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਕ੍ਰਮਵਾਰ 56.24 ਫੁੱਟ, 55.84 ਫੁੱਟ ਅਤੇ 10.10 ਮੀਟਰ ਘੱਟ ਹੈ। ਇਸ ਦੇ ਉਲਟ ਬਰਸਾਤ ਘੱਟ ਹੋਣ ਕਰਕੇ ਨਹਿਰੀ ਪਾਣੀ ਦੀ ਮੰਗ ਬਹੁਤ ਜ਼ਿਆਦਾ ਵੱਧ ਗਈ ਹੈ।

ਉਨਾਂ ਦੱਸਿਆ ਕਿ ਡੈਮਾਂ ਵਿੱਚ ਉਪਰੋਕਤ ਦਰਸਾਏ ਲੈਵਲਾਂ ਦੇ ਬਾਵਜੂਦ ਨਹਿਰਾਂ ਵਿੱਚ ਪਾਣੀ ਹਰ ਸਾਲ ਦੀ ਤਰਾਂ ਪੂਰੀ ਸਮਰੱਥਾ ਨਾਲ ਛੱਡਿਆ ਜਾ ਰਿਹਾ ਹੈ ਜਿਵੇਂ ਕਿ ਮਾਲਵਾ ਖੇਤਰ ਨੂੰ ਪਾਣੀ ਦੀ ਸਪਲਾਈ ਕਰਨ ਵਾਲਾ ਸਰਹੰਦ ਨਹਿਰ ਸਿਸਟਮ ਆਪਣੀ ਸਮਰੱਥਾ ਅਨੁਸਾਰ 11000 ਕਿਊਸਿਕ ਅਤੇ ਫਿਰੋਜ਼ਪੁਰ ਨਹਿਰ ਸਿਸਟਮ ਲਗਭਗ 10000 ਕਿਊਸਿਕ ਸਮਰੱਥਾ ਨਾਲ ਚੱਲ ਰਿਹਾ ਹੈ।

ਇਸੇ ਤਰਾਂ ਦੁਆਬਾ ਖੇਤਰ ਨੂੰ ਨਹਿਰੀ ਪਾਣੀ ਸਪਲਾਈ ਕਰਨ ਵਾਲੀ ਬਿਸਤ ਦੁਆਬ ਨਹਿਰ 1450 ਕਿਊਸਿਕ, ਸ਼ਾਹ ਨਹਿਰ ਸਿਸਟਮ ਲਗਭਗ 600 ਕਿਊਸਿਕ ਅਤੇ ਮਾਝਾ ਖੇਤਰ ਨੂੰ ਪਾਣੀ ਦੀ ਸਪਲਾਈ ਕਰਨ ਵਾਲਾ ਅੱਪਰ ਬਾਰੀ ਦੁਆਬ ਨਹਿਰ ਸਿਸਟਮ ਲਗਭਗ 6000 ਕਿਊਸਿਕ ਸਮਰੱਥਾ ਨਾਲ ਚੱਲ ਰਿਹਾ ਹੈ।

ਜਲ ਸਰੋਤ ਮੰਤਰੀ ਅਨੁਸਾਰ ਜਿੱਥੇ ਕਿਤੇ ਵੀ ਨਹਿਰਾਂ/ਕੱਸੀਆਂ ਦੀ ਹਾਲਤ ਠੀਕ ਨਾ ਹੋਣ ਕਾਰਣ ਨਹਿਰਾਂ ਸਮਰੱਥਾ ਅਨੁਸਾਰ ਪਾਣੀ ਨਹੀਂ ਲੈ ਸਕਦੀਆਂ ਉੱਥੇ ਹਰ ਸਾਲ ਦੀ ਤਰਾਂ ਰੋਟੇਸ਼ਨ ਸਿਸਟਮ ਲਾਗੂ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਟੇਲਾਂ ’ਤੇ ਵੀ ਲਗਭਗ ਪੂਰਾ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀ ਇਸ ਨੂੰ ਰੋਜ਼ਾਨਾ ਮੋਨੀਟਰ ਵੀ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਰੱਤੀ ਭਰ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇਗਾ।

ਉਨਾਂ ਦੱਸਿਆ ਕਿ ਬਿਜਲੀ ਦੀ ਸਮੱਸਿਆ ਵੀ ਇਕ-ਦੋ ਦਿਨਾਂ ਵਿਚ ਠੀਕ ਹੋ ਜਾਵੇਗੀ ਕਿਉਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਬੰਧੀ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਕਹਿਣਾ ਸਰਾਸਰ ਗਲਤ ਅਤੇ ਤੱਥਰਹਿਤ ਹੈ ਕਿ ਜ਼ਮੀਨਾਂ ਨੂੰ ਨਹਿਰੀ ਪਾਣੀ ਉਪਲੱਬਧ ਨਾ ਹੋਣ ਕਰਕੇ ਝੋਨੇ ਦੀ ਬੀਜੀ ਫਸਲ ਤਬਾਹ ਹੋ ਰਹੀ ਹੈ। ਸਰਕਾਰੀਆ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਮੁਕਾਬਲੇ ਮੌਜੂਦਾ ਸਰਕਾਰ ਦੇ ਫੈਸਲੇ ਕਿਸਾਨਾਂ ਪੱਖੀ ਹਨ ਅਤੇ ਕਿਸਾਨਾਂ ਦੀ ਖੁਸ਼ਹਾਲੀ ਲਈ ਕੈਪਟਨ ਸਰਕਾਰ ਨੇ ਬਹੁਤ ਸਾਰੇ ਕਾਰਗਰ ਕਦਮ ਚੁੱਕੇ ਹਨ।

Previous Post

ਸ਼ਰਦ ਪਵਾਰ ਵੱਲੋਂ ਭਾਜਪਾ ਦੀ ਹਮਾਇਤ

Next Post

ਪਰਾਲੀ ਸਾੜਨ ਤੋਂ ਰੋਕਣ ਲਈ 878 ਕਰੋੜ ਦੀ ਕਾਰਜ ਯੋਜਨਾ: ਮੁੱਖ ਸਕੱਤਰ

Next Post
ਪਰਾਲੀ ਸਾੜਨ ਤੋਂ ਰੋਕਣ ਲਈ 878 ਕਰੋੜ ਦੀ ਕਾਰਜ ਯੋਜਨਾ: ਮੁੱਖ ਸਕੱਤਰ

ਪਰਾਲੀ ਸਾੜਨ ਤੋਂ ਰੋਕਣ ਲਈ 878 ਕਰੋੜ ਦੀ ਕਾਰਜ ਯੋਜਨਾ: ਮੁੱਖ ਸਕੱਤਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers