RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

Breaking News: ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਭਾਜਪਾ ਦੀ ਝੋਲੀ ਪਈ ਮੇਅਰ ਦੀ ਸੀਟ

Breaking News: ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਭਾਜਪਾ ਦੀ ਝੋਲੀ ਪਈ ਮੇਅਰ ਦੀ ਸੀਟ

Jass Grewal by Jass Grewal
January 17, 2023
in ਚੰਡੀਗੜ੍ਹ, ਰਾਜਨੀਤੀ
Reading Time: 1 min read
0 0
0

ਸਿਟੀ ਬਿਊਟੀਫੁੱਲ’ ਚੰਡੀਗੜ੍ਹ ‘ਚ ਨਵੇਂ ਮੇਅਰ ਦੀ ਚੋਣ ਹੋ ਚੁੱਕੀ ਹੈ। ਚੰਡੀਗੜ੍ਹ ਨਗਰ ਨਿਗਮ ਭਵਨ ਦੇ ਅਸੈਂਬਲੀ ਹਾਲ ਵਿੱਚ ਹੋਈ ਮੇਅਰ ਦੀ ਚੋਣ ਵਿਚ ਇਸ ਵਾਰ ਵੀ ਮੇਅਰ ਦੀ ਸੀਟ ਭਾਜਪਾ ਦੀ ਝੋਲੀ ਪਈ ਹੈ।  ਭਾਜਪਾ ਦੇ ਅਨੂਪ ਗੁਪਤਾ ਨੂੰ ਚੰਡੀਗੜ੍ਹ ਦਾ ਨਵਾਂ ਮੇਅਰ ਬਣਾ ਦਿੱਤਾ ਗਿਆ ਹੈ। ਬੀਜੇਪੀ ਦੀ ਇਸ ਜਿੱਤ ਤੋਂ ਬਾਅਦ ਭਾਜਪਾ ਵਰਕਰਾਂ ‘ਚ ਕਾਫੀ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ। ਆਪ ਦੇ ਉਮੀਦਵਾਰ ਜਸਬੀਰ ਸਿੰਘ ਨੂੰ ਹਰਾਕੇ ਅਨੂਪ ਗੁਪਤਾ ਚੰਡੀਗੜ੍ਹ ਦੇ ਨਵੇਂ ਮੇਅਰ ਬਣ ਚੁੱਕੇ ਹਨ।

ਦਸ ਦਈਏ ਕਿ ਚੰਡੀਗੜ੍ਹ ਨਗਰ ਨਿਗਮ ਭਵਨ ਦੇ ਅਸੈਂਬਲੀ ਹਾਲ ਵਿਖੇ ਸਵੇਰੇ 11 ਵਜੇ ਤੋਂ ਹੀ ਮੇਅਰ ਸਮੇਤ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣ ਹੋ ਰਹੀ ਸੀ। ਇਨ੍ਹਾਂ ਚੋਣਾਂ ਵਿੱਚ ਮੁੱਖ ਮੁਕਾਬਲਾ ਭਾਜਪਾ ਤੇ ਆਮ ਆਦਮੀ ਪਾਰਟੀ ਦਰਮਿਆਨ ਰਿਹਾ। ਨਾਲ ਹੀ ਤੁਹਾਨੂੰ ਦਸ ਦਈਏ ਕਿ ਚੋਣਾਂ ਤੋਂ ਇੱਕ ਦਿਨ ਪਹਿਲਾਂ ਹੀ ਕਾਂਗਰਸ ਵੱਲੋਂ ਚੋਣਾਂ ਵਿੱਚ ਹਿੱਸਾ ਨਾ ਲੈਣ ਦੇ ਐਲਾਨ ਕਾਰਨ ਜਿੱਥੇ ਭਾਜਪਾ ਦੇ ਖੇਮੇ ਵਿੱਚ ਖੁਸ਼ੀ ਦੀ ਲਹਿਰ ਹੈ, ਉੱਥੇ ਆਮ ਆਦਮੀ ਪਾਰਟੀ ਦੀਆਂ ਕਾਂਗਰਸ ਤੋਂ ਹਮਾਇਤ ਲੈਣ ਦੀਆਂ ਉਮੀਦਾਂ ’ਤੇ ਪਾਣੀ ਫਿਰ ਗਿਆ ਹੈ। ਦੂਜੇ ਪਾਸੇ ਨਗਰ ਨਿਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਕੌਂਸਲਰ ਵੱਲੋਂ ਵੋਟਿੰਗ ਵਿੱਚ ਸ਼ਾਮਲ ਹੋਣ ਸਬੰਧੀ ਅੰਤਿਮ ਫੈਸਲਾ ਨਾ ਹੋਣ ਕਾਰਨ ਚੋਣਾਂ ਦਿਲਚਸਪ ਬਣੀਆਂ ਹੋਈਆਂ ਸੀ।

ਜ਼ਿਕਰਯੋਗ ਹੈ ਕਿ ਭਾਜਪਾ ਨੇ ਨਿਗਮ ਦੀ ਪਹਿਲੀ ਵਾਰ ਚੋਣ ਜਿੱਤਣ ਵਾਲੇ ਅਨੂਪ ਗੁਪਤਾ ਨੂੰ ਮੇਅਰ ਦੇ ਅਹੁਦੇ ਲਈ ਆਪਣਾ ਉਮੀਦਵਾਰ ਬਣਾਇਆ ਸੀ। ਦੂਜੇ ਪਾਸੇ ‘ਆਪ’ ਨੇ ਆਪਣੇ ਕੌਂਸਲਰ ਜਸਬੀਰ ਸਿੰਘ ਲਾਡੀ ਨੂੰ ਮੇਅਰ ਦੇ ਅਹੁਦੇ ਲਈ ਉਮੀਦਵਾਰ ਬਣਾਇਆ । ਭਾਜਪਾ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕੰਵਰ ਰਾਣਾ ਤੇ ਡਿਪਟੀ ਮੇਅਰ ਦੇ ਅਹੁਦੇ ਲਈ ਹਰਜੀਤ ਸਿੰਘ ਨੂੰ ਉਮੀਦਵਾਰ ਚੁਣਿਆ । ਦੂਜੇ ਪਾਸੇ ‘ਆਪ’ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਤਰੁਣਾ ਮਹਿਤਾ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਸੁਮਨ ਸ਼ਰਮਾ ਨੂੰ ਉਮੀਦਵਾਰ ਬਣਾਇਆ, ਪਰ ਹੁਣ ਇਸ ਚੋਣਾਂ ਦੇ ਵਿਚ ਭਾਜਪਾ ਦੀ ਵੱਡੀ ਜਿੱਤ ਹੋਈ ਹੈ ਅਤੇ ਚੰਡੀਗੜ੍ਹ ਨੂੰ ਇਕ ਨਵਾਂ ਮੇਅਰ ਮਿਲ ਚੁੱਕਾ ਹੈ।

 

 

Tags: ChandigarhChandigarh NewsPolitics Newspunjabi news
Previous Post

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਕੁਤਾਹੀ, ਸੁਰੱਖਿਆ ਘੇਰਾ ਤੋੜ ਵਿਅਕਤੀ ਨੇ ਲਗਾਇਆ ਗਲੇ

Next Post

Breaking News: ਜ਼ੀਰਾ ਸ਼ਰਾਬ ਫੈਕਟਰੀ ਹੋਵੇਗੀ ਬੰਦ, ਮਾਨ ਨੇ ਦਿੱਤੇ ਹੁਕਮ

Next Post
Breaking News: ਜ਼ੀਰਾ ਸ਼ਰਾਬ ਫੈਕਟਰੀ ਹੋਵੇਗੀ ਬੰਦ, ਮਾਨ ਨੇ ਦਿੱਤੇ ਹੁਕਮ

Breaking News: ਜ਼ੀਰਾ ਸ਼ਰਾਬ ਫੈਕਟਰੀ ਹੋਵੇਗੀ ਬੰਦ, ਮਾਨ ਨੇ ਦਿੱਤੇ ਹੁਕਮ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers