RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

Breaking News: ਜ਼ੀਰਾ ਸ਼ਰਾਬ ਫੈਕਟਰੀ ਹੋਵੇਗੀ ਬੰਦ, ਮਾਨ ਨੇ ਦਿੱਤੇ ਹੁਕਮ

Breaking News: ਜ਼ੀਰਾ ਸ਼ਰਾਬ ਫੈਕਟਰੀ ਹੋਵੇਗੀ ਬੰਦ, ਮਾਨ ਨੇ ਦਿੱਤੇ ਹੁਕਮ

Jass Grewal by Jass Grewal
January 17, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਇਸ ਵੇਲੇ ਦੀ ਵੱਡੀ ਖ਼ਬਰ ਜ਼ੀਰਾ ਸ਼ਰਾਬ ਫੈਕਟਰੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।  ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਜਾ ਰਹੀ ਹੈ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਇਹ ਬਿਆਨ ਦਿੱਤਾ ਹੈ ਕਿ ਪੰਜਾਬ ਦਾ ਪਾਣੀ, ਪੰਜਾਬ ਦੀ ਹਵਾ ਅਤੇ ਪੰਜਾਬ ਦੀ ਧਰਤੀ ਦੀ ਸ਼ੁਦਤਾ ਲਈ ਤੇ ਲੋਕ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਮੈਂ ਐਲਾਨ ਕਰਦਾ ਕਿ ਮਾਲਬਰੋਜ਼ ਕੰਪਨੀ ਦੀ ਸ਼ਰਾਬ ਫੈਕਟਰੀ ਜੋ ਜ਼ੀਰਾ ਵਿਖੇ ਚਲ ਰਹੀ ਹੈ ਉਸਨੂੰ ਤੁਰੰਤ ਪ੍ਰਭਾਵ ਦੇ ਨਾਲ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖ਼ਰਾਬ ਕਰਨ ਨਹੀਂ ਦਿੱਤਾ ਜਾਵੇਗਾ। ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕ ਹਿੱਤ ਵਿਚ ਇਕ ਵੱਡਾ ਫੈਸਲਾ ਲਿਆ ਗਿਆ ਹੈ।  ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਭਵਿੱਖ ‘ਚ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ ਉਸਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਦਸ ਦਈਏ ਕਿ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਕਿਸਾਨ ਅਤੇ ਇਲਾਕਾ ਨਿਵਾਸੀ ਲਗਾਤਾਰ ਪਿਛਲੇ ਕਰੀਬ 6-7 ਮਹੀਨਿਆਂ ਤੋਂ ਧਰਨੇ ਪ੍ਰਦਰਸ਼ਨ ਕਰ ਰਹੇ ਸੀ। ਉਹਨਾਂ ਦੇ ਇਲਾਜ਼ਾਮ ਸੀ ਕਿ ਫੈਕਟਰੀ ਦੇ ਵਿਚੋਂ ਨਿਕਲਣ ਵਾਲਾ ਗੰਦਲਾ ਪਾਣੀ ਅਤੇ ਧੂੰਆਂ, ਵਾਤਾਵਰਣ ਅਤੇ ਧਰਤੀ ਨੂੰ ਖ਼ਰਾਬ ਕਰ ਰਿਹਾ ਹੈ। ਇਸ ਸਬੰਧ ਵਿਚ ਲੋਕਾਂ ਦੀ ਪ੍ਰਸ਼ਾਸਨ ਨਾਲ ਕਈ ਮੀਟਿੰਗਾਂ ਵੀ ਹੋਈਆਂ ਪਰ ਬੇਸਿੱਟਾ ਰਹੀਆਂ ਪਰ ਹੁਣ ਅੱਜ ਮੁੱਖ ਮੰਤਰੀ ਮਾਨ ਨੇ ਐਲਾਨ ਕਰ ਦਿੱਤਾ ਹੈ ਕਿ ਜ਼ੀਰਾ ਸ਼ਰਾਬ ਫੈਕਟਰੀ ਤੁਰੰਤ ਪ੍ਰਭਾਵ ਦੇ ਨਾਲ ਬੰਦ ਹੋਵੇਗੀ ਜਿਸ ਦੇ ਉਹਨਾਂ ਨੇ ਆਦੇਸ਼ ਵੀ ਜਾਰੀ ਕਰ ਦਿੱਤੇ ਹਨ।

Tags: Announcementbreaking newsCM Bhagwant MannPunjab Newspunjabi news
Previous Post

Breaking News: ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਭਾਜਪਾ ਦੀ ਝੋਲੀ ਪਈ ਮੇਅਰ ਦੀ ਸੀਟ

Next Post

1984 ਸਿੱਖ ਕਤਲੇਆਮ ’ਤੇ ਰਾਹੁਲ ਗਾਂਧੀ ਨੇ ਤੋੜੀ ਚੁੱਪੀ, ਦਿੱਤਾ ਵੱਡਾ ਬਿਆਨ

Next Post
1984 ਸਿੱਖ ਕਤਲੇਆਮ ’ਤੇ ਰਾਹੁਲ ਗਾਂਧੀ ਨੇ ਤੋੜੀ ਚੁੱਪੀ, ਦਿੱਤਾ ਵੱਡਾ ਬਿਆਨ

1984 ਸਿੱਖ ਕਤਲੇਆਮ ’ਤੇ ਰਾਹੁਲ ਗਾਂਧੀ ਨੇ ਤੋੜੀ ਚੁੱਪੀ, ਦਿੱਤਾ ਵੱਡਾ ਬਿਆਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers