RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

Breaking News: ਰਿਸ਼ਵਤਖੋਰੀ ‘ਚ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਗ੍ਰਿਫ਼ਤਾਰ

Breaking News: ਰਿਸ਼ਵਤਖੋਰੀ 'ਚ 'ਆਪ' ਵਿਧਾਇਕ ਅਮਿਤ ਰਤਨ ਕੋਟਫੱਤਾ ਗ੍ਰਿਫ਼ਤਾਰ

Jass Grewal by Jass Grewal
February 23, 2023
in ਪੰਜਾਬ, ਰਾਜਨੀਤੀ
0 0
0
ਬਠਿੰਡਾ ‘ਚ ਰਿਸ਼ਵਤ ਮਾਮਲੇ ‘ਚ ਹੋਈ ਗ੍ਰਿਫ਼ਤਾਰੀ ਨੂੰ ਲੇਕੇ ‘ਆਪ’ ਵਿਧਾਇਕ ਦਾ ਆਇਆ ਵੱਡਾ ਬਿਆਨ

ਇਸ ਵੇਲੇ ਦੀ ਵੱਡੀ ਖ਼ਬਰ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।  ਪੰਜਾਬ ਵਿਜੀਲੈਂਸ ਨੇ ‘ਆਪ’ ਵਿਧਾਇਕ ਅਮਿਤ ਰਤਨ ਨੂੰ ਬਿੱਲ ਪਾਸ ਕਰਵਾਉਣ ਦੇ ਬਦਲੇ ਸਰਪੰਚ ਤੋਂ 4-5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਵਿਜੀਲੈਂਸ ਵਿਭਾਗ ਨੇ ਰਾਜਪੁਰਾ ਤੋਂ ਗ੍ਰਿਫ਼ਤਾਰ ਕੀਤਾ ਹੈ। ਦਸਣਯੋਗ ਹੈ ਕਿ ਇਸ ਮਾਮਲੇ ਵਿਚ ਕੋਟਫੱਤਾ ਦੇ ਕਰੀਬੀ ਰਿਸ਼ਮ ਗਰਗ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹਾਲਾਂਕਿ, ਉਸ ਸਮੇਂ ਵਿਧਾਇਕ ਨੇ ਕਿਹਾ ਸੀ ਕਿ ਰਸ਼ਮ ਗਰਗ ਨਾਲ ਉਨ੍ਹਾਂ ਦਾ ਕੋਈ ਸੰਬੰਧ ਨਹੀਂ ਹੈ। ਰਸ਼ਮ ਉਨ੍ਹਾਂ ਦਾ ਪੀ. ਏ. ਵੀ ਨਹੀਂ ਹੈ। ਜਿਸ ਨੇ ਵੀ ਰਿਸ਼ਵਤ ਲਈ ਹੈ, ਉਸ ਖ਼ਿਲਾਫ਼ ਤੁਰੰਤ ਐਕਸ਼ਨ ਲਿਆ ਜਾਵੇ। ਅਮਿਤ ਨੇ ਪੁਲਸ ਪ੍ਰਸ਼ਾਸ਼ਨ ਤੋਂ ਇਸ ਮਾਮਲੇ ਵਿਚ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ, ਪਰ ਜਦੋਂ ਵਿਜੀਲੈਂਸ ਨੇ ਲਾਈਵ ਰੇਡ ਦੀ ਵੀਡੀਓ ਜਾਰੀ ਕੀਤੀ ਸੀ ਤਾਂ ਉਸ ਸਮੇਂ ਵਿਧਾਇਕ ਕੋਟਫੱਤਾ ਆਪਣੀ ਕਰੀਬੀ ਰਸ਼ਮ ਗਰਗ ਨਾਲ ਰਿਸ਼ਵਤ ਲੈਂਦੇ ਵੇਖੇ ਗਏ ਸੀ।

ਦੱਸਣਯੋਗ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸੱਤਾ ‘ਚ ਆਉਣ ਦੇ 11 ਮਹੀਨਿਆਂ ‘ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਦੋ ਮੰਤਰੀ ਕੁਰਸੀ ਗੁਆ ਚੁੱਕੇ ਹਨ। ਪਹਿਲਾਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕੀਤਾ ਗਿਆ ਸੀ। ਉਨ੍ਹਾਂ ‘ਤੇ ਕੰਮ ਦੇ ਬਦਲੇ ਠੇਕੇਦਾਰ ਤੋਂ ਕਮਿਸ਼ਨ ਮੰਗਣ ਦਾ ਦੋਸ਼ ਸੀ ਅਤੇ ਹੁਣ ਰਿਸ਼ਵਤ ਮਾਮਲੇ ਵਿਚ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਗ੍ਰਿਫ਼ਤਾਰ ਹੋ ਗਏ ਹਨ। ਵੇਖਣਾ ਹੋਵੇਗਾ ਕੀ ਹੁਣ ਅਮਿਤ ਰਤਨ ਵੀ ਪਾਰਟੀ ‘ਚੋਂ ਬਾਰਹ ਹੁੰਦੇ ਹਨ ਜਾਂ ਨਹੀਂ।

Tags: aam aadmi partyArrest
Previous Post

ਗੈਂਗਸਟਰਾਂ ਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ, ਪੁਲਿਸ ਨੇ ਕੀਤਾ ਐਨਕਾਊਂਟਰ

Next Post

ਗ੍ਰਿਫ਼ਤਾਰ ਕੀਤੇ ‘ਆਪ’ ਵਿਧਾਇਕ ਅਮਿਤ ਰਤਨ ‘ਤੇ ਗਰਮਾਈ ਸਿਆਸਤ, ਸੀ.ਐਮ. ਮਾਨ ਦਾ ਆਇਆ ਬਿਆਨ

Next Post
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ: ਮੁੱਖ ਮੰਤਰੀ ਨੇ ਸੁਣਾਏ ਫੈਸਲੇ, ਕੱਚੇ ਮੁਲਾਜ਼ਮ ਹੋਏ ਪੱਕੇ

ਗ੍ਰਿਫ਼ਤਾਰ ਕੀਤੇ ‘ਆਪ’ ਵਿਧਾਇਕ ਅਮਿਤ ਰਤਨ ‘ਤੇ ਗਰਮਾਈ ਸਿਆਸਤ, ਸੀ.ਐਮ. ਮਾਨ ਦਾ ਆਇਆ ਬਿਆਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers