ਆਖਿਰਕਾਰ ਪੁਲਿਸ ਦੀ ਭਾਲ ਖਤਮ ਹੋ ਹੀ ਗਈ। 18 ਮਾਰਚ ਤੋਂ ਫਰਾਰ ਚੱਲ ਰਹੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਤਮ-ਸਮਰਪਣ ਕਰ ਦਿੱਤਾ ਹੈ।

ਪੰਜਾਬ ਪੁਲਿਸ ਨੇ ਖੁਦ ਇਸਦੀ ਪੁਸ਼ਟੀ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਹੁਣ ਅੰਮ੍ਰਿਤਾਪਲ ਸਿੰਘ ਨੂੰ ਵੀ ਆਸਾਮ ਦੀ ਡਿਬਰੂਗੜ੍ਹ ਜੇਲ ਭੇਜਿਆ ਜਾਵੇਗਾ। ਉਸ ਖ਼ਿਲਾਫ਼ ਵੀ ਐੱਨਐੱਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ।
ਪੰਜਾਬ ਪੁਲਿਸ ਵੱਲੋਂ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ, ਕੋਈ ਵੀ ਜਾਅਲੀ ਖ਼ਬਰਾਂ ਸਾਂਝੀਆਂ ਨਾ ਕਰੋ, ਹਮੇਸ਼ਾਂ ਤਸਦੀਕ ਕਰੋ ਅਤੇ ਸਾਂਝਾ ਕਰੋ।
— Punjab Police India (@PunjabPoliceInd) April 23, 2023
ਦਸਣਯੋਗ ਹੈ ਕਿ ਅੰਮ੍ਰਿਤਪਾਲ ਪਿਛਲੇ 36 ਦਿਨਾਂ ਯਾਨੀ ਕਿ 18 ਮਾਰਚ ਤੋਂ ਫਰਾਰ ਚੱਲ ਰਿਹਾ ਸੀ। ਪੁਲਿਸ ਉਹਨਾਂ ਨੂੰ ਲੱਭਣ ਲਈ ਥਾਂ-ਥਾਂ ਛਾਪੇਮਾਰੀ ਕਰ ਰਹੀ ਸੀ। ਇਥੋਂ ਤੱਕ ਕਿ ਪੰਜਾਬ ਅਤੇ ਹੋਰਨਾਂ ਸੂਬਿਆਂ ‘ਚ ਉਸਦੀ ਸੂਚਨਾ ਦੇਣ ਵਾਲੇ ਪੋਸਟਰ ਵੀ ਲਗਾਏ ਗਏ ਸੀ ਅਤੇ ਅੰਮ੍ਰਿਤਪਾਲ ਸਿੰਘ ਦੀ ਭਾਲ ਲਗਾਤਾਰ ਜਾਰੀ ਸੀ ਪਰ ਅੱਜ ਹੁਣ ਪੁਲਿਸ ਦੀ ਭਾਲ ਖਤਮ ਹੋ ਗਈ ਹੈ।

