RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

CM ਮਾਨ ਨੇ ਵਾਰਾਣਸੀ ਨੂੰ ਜਾਣ ਵਾਲੀ ਟ੍ਰੇਨ ਹਰੀ ਝੰਡੀ ਦੇ ਕੇ ਕੀਤੀ ਰਵਾਨਾ

CM ਮਾਨ ਨੇ ਵਾਰਾਣਸੀ ਨੂੰ ਜਾਣ ਵਾਲੀ ਟ੍ਰੇਨ ਹਰੀ ਝੰਡੀ ਦੇ ਕੇ ਕੀਤੀ ਰਵਾਨਾ

Jass Grewal by Jass Grewal
February 2, 2023
in ਪੰਜਾਬ, ਰਾਜਨੀਤੀ
0 0
0
CM ਮਾਨ ਨੇ ਵਾਰਾਣਸੀ ਨੂੰ ਜਾਣ ਵਾਲੀ ਟ੍ਰੇਨ ਹਰੀ ਝੰਡੀ ਦੇ ਕੇ ਕੀਤੀ ਰਵਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿਖੇ ਪਹੁੰਚੇ ਜਿਥੇ ਉਹਨਾਂ ਵਲੋਂ ਬੇਗਮਪੁਰਾ ਐਕਸਪ੍ਰੈੱਸ ਸਪੈਸ਼ਲ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਿਟੀ ਰੇਲਵੇ ਸਟੇਸ਼ਨ ‘ਤੇ ਆਸਥਾ ਦਾ ਹੜ੍ਹ ਵੇਖਣ ਨੂੰ ਮਿਲਿਆ। ਰੇਲਵੇ ਸਟੇਸ਼ਨ ‘ਤੇ ਸੰਗਤ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ ਅਤੇ ਹਰ ਪਾਸੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰੇ ਗੂੰਜੇ। ਦੱਸਣਯੋਗ ਹੈ ਕਿ ਜਲੰਧਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਸ਼ਰਧਾਲੂ ਡੇਰਾ ਬੱਲਾਂ ਤੋਂ ਸ਼ੋਭਾ ਯਾਤਰਾ ਕੱਢਦੇ ਹੋਏ ਸ਼ਹਿਰ ਦੇ ਰੇਲਵੇ ਸਟੇਸ਼ਨ ‘ਤੇ ਪਹੁੰਚਦੇ ਹਨ। ਸ਼ਰਧਾਲੂਆਂ ਲਈ ਵੱਖ-ਵੱਖ ਸੰਸਥਾਵਾਂ ਵੱਲੋਂ ਤਰ੍ਹਾਂ-ਤਰ੍ਹਾਂ ਦੇ ਲੰਗਰ ਲਗਾਏ ਹਨ।

ਰੇਲ ਗੱਡੀ ਰਾਹੀਂ ਡੇਰਾ ਸੱਚਖੰਡ ਬਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਦੀ ਅਗਵਾਈ ’ਚ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਨੀਅਤ ਅਤੇ ਦਿਲ ਬਿਲਕੁਲ ਸਾਫ਼ ਹੈ ਮੇਰਾ ਹਰਾ ਪੈੱਨ ਹਮੇਸ਼ਾ ਲੋਕਾਂ ਦੇ ਹੱਕ ਵਾਸਤੇ ਚੱਲਦਾ ਰਹੇਗਾ। ਉਨ੍ਹਾਂ ਸਮੂਹ ਸੰਗਤ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਬਰਾਬਰਤਾ ਦਾ ਸੰਦੇਸ਼ ਦਿੰਦੀ ਹੈ। ਮੈਂ ਇਹੀ ਅਰਦਾਸ ਕਰਦਾ ਹਾਂ ਕਿ ਜੋ ਸ਼ਰਧਾ ਲੈ ਕੇ ਸੰਗਤ ਜਾ ਰਹੀ ਹੈ, ਉਨ੍ਹਾਂ ਦੀਆਂ ਆਸਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਪੂਰੀਆਂ ਕਰਨ।

ਉਨ੍ਹਾਂ ਕਿਹਾ ਕਿ ਜਦੋਂ 16 ਮਾਰਚ ਨੂੰ ਖਟਕੜ ਕਲਾਂ ਵਿਖੇ ਸਹੁੰ ਚੁੱਕੀ ਸੀ ਤਾਂ ਅਸੀਂ ਉਸੇ ਦਿਨ ਫ਼ੈਸਲਾ ਕੀਤਾ ਸੀ ਕਿ ਸਰਕਾਰੀ ਦਫ਼ਤਰਾਂ ਵਿਚ ਮੇਰੀ ਤਸਵੀਰ ਨਹੀਂ ਸਗੋਂ ਸ਼ਹੀਦ ਭਗਤ ਸਿੰਘ ਜੀ ਅਤੇ ਡਾ. ਭੀਮਰਾਓ ਅੰਬੇਡਕਰ ਜੀ ਦੀ ਤਸਵੀਰ ਲੱਗੇਗੀ। ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਸੁਫ਼ਨਾ ਐਜੁਕੇਸ਼ਨ ਦਾ ਸੀ, ਇਹੀ ਉਨ੍ਹਾਂ ਦੀ ਤਰਜੀਹ ਸੀ। ਹੁਣ ਉਹੀ ਤਕਜੀਹ ਸਾਡੀ ਹੈ।  ਡਾ. ਭੀਮਰਾਓ ਅੰਬੇਡਕਰ ਜੀ ਦੇ ਅਧੂਰੇ ਸੁਫ਼ਨੇ ਨੂੰ ਅਸੀਂ ਪੂਰਾ ਕਰਾਂਗੇ।

Tags: CM Bhagwant Mann
Previous Post

ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਦੀ CM ਮਾਨ ਨਾਲ ਮੁਲਾਕਾਤ, ਸੋਸ਼ਲ ਮੀਡੀਆ ‘ਤੇ ਤਸਵੀਰਾਂ ਕੀਤੀਆਂ ਸਾਂਝੀਆਂ

Next Post

ਰਾਜਪਾਲ ਦਾ ਸਰਕਾਰ ਨੂੰ ਚੈਲੰਜ, “ਸਾਬਤ ਕਰੋ ਕਿ ਮੈਂ ਸਿਆਸਤ ਕਰ ਰਿਹਾ”

Next Post
ਰਾਜਪਾਲ ਦਾ ਸਰਕਾਰ ਨੂੰ ਚੈਲੰਜ, “ਸਾਬਤ ਕਰੋ ਕਿ ਮੈਂ ਸਿਆਸਤ ਕਰ ਰਿਹਾ”

ਰਾਜਪਾਲ ਦਾ ਸਰਕਾਰ ਨੂੰ ਚੈਲੰਜ, “ਸਾਬਤ ਕਰੋ ਕਿ ਮੈਂ ਸਿਆਸਤ ਕਰ ਰਿਹਾ”

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers