RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗੁਰਦਾਸਪੁਰ ‘ਚ ਅਣਪਛਾਤੇ ਵਿਅਕਤੀਆਂ ਵੱਲੋ ਕਾਂਗਰਸੀ ਸਰਪੰਚ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਅੰਮ੍ਰਿਤਸਰ ਇਲਾਜ ਦੌਰਾਨ ਹੋਈ ਮੌਤ

ਗੁਰਦਾਸਪੁਰ 'ਚ ਅਣਪਛਾਤੇ ਵਿਅਕਤੀਆਂ ਵੱਲੋ ਕਾਂਗਰਸੀ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਅੰਮ੍ਰਿਤਸਰ ਇਲਾਜ ਦੌਰਾਨ ਹੋਈ ਮੌਤ

Jass Grewal by Jass Grewal
August 15, 2023
in ਪੰਜਾਬ
Reading Time: 1 min read
0 0
0

ਗੁਰਦਾਸਪੁਰ ਦੇ ਪਿੰਡ ਸਦਰੰਗ ‘ਚ ਸੋਮਵਾਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਮੌਜੂਦਾ ਕਾਂਗਰਸੀ ਸਰਪੰਚ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮ੍ਰਿਤਕ ਸਰਪੰਚ ਦੀ ਪਛਾਣ ਬਲਜੀਤ ਸਿੰਘ (48) ਵਜੋਂ ਹੋਈ ਹੈ। ਉਹ ਪਿੰਡ ਵਿੱਚ ਹੀ ਰਹਿੰਦਾ ਸੀ।

ਬਲਜੀਤ ਸਿੰਘ ਨੂੰ ਜ਼ਖਮੀ ਹਾਲਤ ਵਿਚ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਮੰਗਲਵਾਰ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਸਰਪੰਚ ਦੇ ਭਰਾ ਗੁਰਮੀਤ ਸਿੰਘ ਲੱਕੀ ਨੇ ਦੱਸਿਆ ਕਿ ਬਲਜੀਤ ਸੋਮਵਾਰ ਸ਼ਾਮ ਨੂੰ ਆਪਣਾ ਕੰਮ ਖਤਮ ਕਰਕੇ ਘਰ ਵੱਲ ਜਾ ਰਿਹਾ ਸੀ। ਉਦੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਪਿੱਛਿਓਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਦੋਂ ਰਾਹਗੀਰਾਂ ਨੇ ਪਰਿਵਾਰ ਨੂੰ ਕਤਲ ਦੀ ਸੂਚਨਾ ਦਿੱਤੀ ਤਾਂ ਬਲਜੀਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ, ਜਲਦ ਹੀ ਕੀਤੀ ਜਾਵੇਗੀ ਗ੍ਰਿਫਤਾਰੀ
ਘਟਨਾ ਦੀ ਸੂਚਨਾ ਮਿਲਦਿਆਂ ਹੀ ਗੁਰਦਾਸਪੁਰ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਸੀਆਈਏ ਟੀਮਾਂ ਜਾਂਚ ਲਈ ਮੌਕੇ ‘ਤੇ ਪਹੁੰਚ ਗਈਆਂ ਸਨ। ਸਭ ਤੋਂ ਪਹਿਲਾਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਨੇ ਥਾਣਾ ਰਾਗੜ ਨੰਗਲ ਵਿੱਚ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਕਤਲ ਦਾ ਕਾਰਨ ਕੀ ਹੈ, ਇਹ ਤਾਂ ਗ੍ਰਿਫਤਾਰੀ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

Previous Post

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਲਹਿਰਾਇਆ ਝੰਡਾ, 13 ਅਧਿਕਾਰੀਆਂ ਅਤੇ ਸ਼ਖਸੀਅਤਾਂ ਨੂੰ ਕੀਤਾ ਗਿਆ ਸਨਮਾਨਿਤ

Next Post

ਕਪੂਰਥਲਾ ਡਿਪੂ ਤੋਂ ਟਾਂਡਾ ਜਾ ਰਹੀ ਪੀਆਰਟੀਸੀ ਬੱਸ ਪਲਟੀ, ਸਵਾਰੀਆਂ ਦਾ ਹੋਇਆ ਬਚਾਅ

Next Post
ਕਪੂਰਥਲਾ ਡਿਪੂ

ਕਪੂਰਥਲਾ ਡਿਪੂ ਤੋਂ ਟਾਂਡਾ ਜਾ ਰਹੀ ਪੀਆਰਟੀਸੀ ਬੱਸ ਪਲਟੀ, ਸਵਾਰੀਆਂ ਦਾ ਹੋਇਆ ਬਚਾਅ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers