RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home Uncategorized

Goldy in Punjab: ਗੋਲਡੀ ਬਰਾੜ ਆਵੇਗਾ ਪੰਜਾਬ ! ਡੀਜੀਪੀ ਦਾ ਸਖ਼ਤ ਐਕਸ਼ਨ

Goldy in Punjab: ਗੋਲਡੀ ਬਰਾੜ ਆਵੇਗਾ ਪੰਜਾਬ ! ਡੀਜੀਪੀ ਦਾ ਸਖ਼ਤ ਐਕਸ਼ਨ

Jass Grewal by Jass Grewal
November 21, 2022
in Uncategorized
Reading Time: 1 min read
0 0
0

ਇਸ ਵੇਲੇ ਦੀ ਵੱਡੀ ਖ਼ਬਰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਹੁਣ ਗੋਲਡੀ ਬਰਾੜ ਨੂੰ ਪੁਲਿਸ ਪੰਜਾਬ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਗੋਲਡੀ ਬਰਾੜ ਦੇ ਰੈਡ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਉਸ ਨੂੰ ਛੇਤੀ ਹੀ ਪੰਜਾਬ ਲਿਆਂਦਾ ਜਾਵੇਗਾ।

ਡੀਜੀਪੀ ਗੌਰਵ ਯਾਦਵ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ ਵਿੱਚ ਰਾਜਸਥਾਨ ਤੋਂ 6ਵੇਂ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਂਦਰੀ ਏਜੰਸੀਆਂ ਅਤੇ ਰਾਜਸਥਾਨ ਪੁਲਿਸ ਦੇ ਨਾਲ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਕਾਰਵਾਈ ਸਫਲ ਰਹੀ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਡੇਰਾ ਪ੍ਰੇਮੀ ਦੇ ਕਤਲ ‘ਚ ਸ਼ਾਮਲ ਰਮਜਾਨ ਖਾਨ ਉਰਫ ਰਾਜ ਹੁੱਡਾ ਰਾਜਸਥਾਨ ਦੇ ਜੈਪੁਰ ‘ਚ ਐਨਕਾਊਂਟਰ ਤੋਂ ਬਾਅਦ ਫੜਿਆ ਗਿਆ ਹੈ।
ਫਰੀਦਕੋਟ ‘ਚ ਡੇਰਾ ਪ੍ਰੇਮੀ ਦਾ ਕਤਲ ਕਰਨ ਵਾਲਾ ਹਰਿਆਣਾ ਦਾ ਗੈਂਗਸਟਰ ਰਮਜਾਨ ਖਾਨ ਉਰਫ ਰਾਜ ਹੁੱਡਾ ਭੱਜ ਕੇ ਰਾਜਸਥਾਨ ਦੇ ਜੈਪੁਰ ਪਹੁੰਚ ਗਿਆ ਸੀ। ਜੈਪੁਰ ‘ਚ ਉਸ ਨੇ ਰਾਮਨਗਰੀਆ ਥਾਣਾ ਖੇਤਰ ‘ਚ ਕਿਰਾਏ ‘ਤੇ ਕਮਰਾ ਲਿਆ ਸੀ। ਰਾਜ ਹੁੱਡਾ ਨੇ ਉੱਥੇ ਇੱਕ ਵਿਦਿਅਕ ਸੰਸਥਾ ਦਾ ਵਿਦਿਆਰਥੀ ਹੋਣ ਦਾ ਬਹਾਨਾ ਲਗਾ ਕੇ ਇੱਕ ਕਮਰਾ ਲੈ ਲਿਆ ਸੀ।

ਰਾਜ ਹੁੱਡਾ ਨੇ ਮਕਾਨ ਮਾਲਕਾਂ ਨੂੰ ਦੱਸਿਆ ਕਿ ਉਹ ਵਿਦਿਆਰਥੀ ਹੈ ਅਤੇ ਇੱਥੇ ਪੜ੍ਹਨ ਆਇਆ ਹੈ। ਇਸ ’ਤੇ ਮਕਾਨ ਮਾਲਕਾਂ ਨੇ ਉਸ ਨੂੰ ਕਿਰਾਏ ’ਤੇ ਕਮਰਾ ਦੇ ਦਿੱਤਾ ਸੀ। ਪਰ ਰਾਜਸਥਾਨ ਦੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੈਪੁਰ ‘ਚ ਲੁਕੇ ਇਸ ਵਿਅਕਤੀ ਨੂੰ ਪੰਜਾਬ ਤੋਂ ਵਾਰਦਾਤ ਕਰਨ ਤੋਂ ਬਾਅਦ ਬਿਨਾਂ ਕਿਸੇ ਤਸਦੀਕ ਦੇ ਕਿਵੇਂ ਕਮਰਾ ਦਿੱਤਾ ਗਿਆ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਉਸ ਦਾ ਗੈਂਗਸਟਰਾਂ ਨਾਲ ਕੋਈ ਸਬੰਧ ਹੈ। ਜ਼ਿਕਰ ਕਰ ਦਈਏ ਕਿ 10 ਨਵੰਬਰ ਨੂੰ ਕੋਟਕਪੂਰਾ ਵਿੱਚ ਪ੍ਰਦੀਪ ਨੂੰ ਉਸ ਦੀ ਦੁਕਾਨ ਦੇ ਬਾਹਰ 6 ਸ਼ੂਟਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲ ਦੀ ਜ਼ਿੰਮੇਵਾਰੀ ਦੀ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਉੱਤੇ ਲਈ ਸੀ।

ਦੱਸ ਦਈਏ ਕਿ 29 ਮਈ ਨੂੰ ਪਿੰਡ ਜਵਾਹਰੇ ਵਿੱਚ ਸਿੱਧੂ ਮੂਸੇਵਾਲਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਜਿਸ ਤੋਂ ਬਾਅਦ ਜ਼ਿਆਦਾਤਰ ਇਸ ਮਾਮਲੇ ਵਿੱਚ ਨਾਮਜ਼ਦ ਵਿਅਕਤੀ ਤਾਂ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ ਪਰ ਗੋਲਡੀ ਬਰਾੜ ਹਾਲੇ ਵੀ ਆਜ਼ਾਦ ਘੁੰਮ ਰਿਹਾ ਹੈ ਜਿਸ ਨੂੰ ਲੈ ਕੇ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਇਸ ਦੌਰਾਨ ਇੱਕ ਵਾਰ ਮੁੜ ਤੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਛੇਤੀ ਹੀ ਪੰਜਾਬ ਲਿਆਂਦਾ ਜਾਵੇਗਾ।

 

Tags: DGP Gaurav YadavDGP PunjabGangsterGoldy BrarPunjab Police
Previous Post

ਵਿਵਾਦਾਂ ‘ਚ ਅੰਮ੍ਰਿਤਪਾਲ ਸਿੰਘ, ਹਥਿਆਰਾਂ ਸਮੇਤ ਤਸਵੀਰ ਵਾਇਰਲ, ਰਾਜਾ ਵੜਿੰਗ ਨੇ ਆਖੀ ਵੱਡੀ ਗੱਲ

Next Post

ਰਾਮ ਰਹੀਮ ਨੇ ਕੀਤੀ ਸੀ 24 ਸਾਲ ਪਹਿਲਾਂ ਟੀ-20 ਕ੍ਰਿਕਟ ਦੀ ਸ਼ੁਰੂਆਤ, ਹੋਇਆ ਦਾਅਵਾ

Next Post
ਰਾਮ ਰਹੀਮ ਨੇ ਕੀਤੀ ਸੀ 24 ਸਾਲ ਪਹਿਲਾਂ ਟੀ-20 ਕ੍ਰਿਕਟ ਦੀ ਸ਼ੁਰੂਆਤ, ਹੋਇਆ ਦਾਅਵਾ

ਰਾਮ ਰਹੀਮ ਨੇ ਕੀਤੀ ਸੀ 24 ਸਾਲ ਪਹਿਲਾਂ ਟੀ-20 ਕ੍ਰਿਕਟ ਦੀ ਸ਼ੁਰੂਆਤ, ਹੋਇਆ ਦਾਅਵਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers