ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਨੇ 3 ਕਾਰ ਸਵਾਰਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਏ.ਐਸ.ਆਈ ਧਰਮਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਨੇ ਬੱਬਰੀ ਬਾਈਪਾਸ ‘ਤੇ ਨਾਕਾਬੰਦੀ ਕਰਕੇ ਆਮ ਵਾਂਗ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਬਟਾਲਾ ਵੱਲੋਂ ਇੱਕ ਗੱਡੀ ਨੰਬਰ (ਪੀ.ਬੀ.07-ਬੀਪੀ-2021) ਆਈ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ।
ਇਨ੍ਹਾਂ ਵਿੱਚ ਅਨਿਲ ਡਡਵਾਲ ਵਾਸੀ ਪਿੰਡ ਖਾਨਪੁਰ, ਦੀਪਕ ਸਿਨ ਵਾਸੀ ਜ਼ਿਲ੍ਹਾ ਹੁਸ਼ਿਆਰਪੁਰ, ਰਿੱਕੀ ਵਾਸੀ ਹੁਸ਼ਿਆਰਪੁਰ ਸ਼ਾਮਲ ਹਨ। ਉਕਤ ਵਿਅਕਤੀਆਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਜਦੋਂ ਕਾਰ ਦੀ ਚੈਕਿੰਗ ਕੀਤੀ ਗਈ ਤਾਂ ਇਸ ਦੌਰਾਨ ਕਾਰ ਦੇ ਡੈਸ਼ ਬੋਰਡ ‘ਤੇ ਚਿੱਟੇ ਰੰਗ ਦਾ ਮੋਮੀ ਲਿਫਾਫਾ ਮਿਲਿਆ ਅਤੇ ਇਸ ਦੀ ਸੂਚਨਾ ਪੁਲਸ ਥਾਣਾ ਸਦਰ ਗੁਰਦਾਸਪੁਰ ਨੂੰ ਦਿੱਤੀ ਗਈ, ਜਿਸ ‘ਤੇ ਸ਼ੱਕ ਦੇ ਆਧਾਰ ‘ਤੇ ਨਸ਼ੀਲਾ ਪਦਾਰਥ ਹੋਣ ਦੀ ਸੂਚਨਾ ਦਿੱਤੀ ਗਈ। ਅਧਿਕਾਰੀ ਏ.ਐਸ. ਹਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ‘ਚੋਂ 55 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

