RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

Haryana Police ਨੇ ਸੋਸ਼ਲ ਮੀਡੀਆ ’ਤੇ ਗੰਨ ਕਲਚਰ ਤੇ ਅਸ਼ਲੀਲਤਾ ਫੈਲਾਉਣ ਵਾਲੇ 6 ਹਜ਼ਾਰ ਤੋਂ ਵੱਧ URL ਉਡਾਏ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਸ ਮੁੱਦੇ ਨੂੰ ਲੈ ਕੇ ਬੇਹੱਦ ਗੰਭੀਰ ਹਨ ਅਤੇ ਸਰਕਾਰ ਸੂਬੇ ਵਿੱਚ ਸਕਾਰਾਤਮਕ ਸਮਾਜਿਕ ਮਾਹੌਲ ਬਣਾਈ ਰੱਖਣ ਲਈ ਵਚਨਬੱਧ ਹੈ।

Jass Grewal by Jass Grewal
April 11, 2026
in ਦੇਸ਼
Reading Time: 1 min read
0 0
0

ਹਰਿਆਣਾ ਦੇ ਡੀਜੀਪੀ ਅਜੈ ਸਿੰਘਲ ਨੇ ਸੋਸ਼ਲ ਮੀਡੀਆ ’ਤੇ ਗੰਨ ਕਲਚਰ, ਹਿੰਸਾ ਅਤੇ ਗੁਮਰਾਹਕੁੰਨ ਸਮੱਗਰੀ ਨੂੰ ਉਤਸ਼ਾਹਿਤ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲੀ ਕੋਈ ਵੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੁਲੀਸ ਨੇ 1 ਜਨਵਰੀ ਤੋਂ 10 ਅਪਰੈਲ 2026 ਦਰਮਿਆਨ ਕਾਰਵਾਈ ਕਰਦਿਆਂ ਕੁੱਲ 6,083 ਇਤਰਾਜ਼ਯੋਗ ਯੂਆਰਐੱਲ (URL), ਐਪਸ ਅਤੇ ਵੈੱਬਸਾਈਟਾਂ ਨੂੰ ਹਟਾਇਆ ਹੈ।

ਅੰਕੜਿਆਂ ਅਨੁਸਾਰ, ਸਭ ਤੋਂ ਵੱਧ 4,278 ਲਿੰਕ ਮੈਟਾ (ਫੇਸਬੁੱਕ, ਇੰਸਟਾਗ੍ਰਾਮ, ਵਟਸਐਪ) ਨਾਲ ਸਬੰਧਤ ਸਨ, ਜਦੋਂਕਿ 1,172 ਯੂਟਿਊਬ, 372 ਐਕਸ (ਟਵਿੱਟਰ), 53 ਟੈਲੀਗ੍ਰਾਮ ਅਤੇ 36 ਰੈਡਿਟ ਤੋਂ ਹਟਾਏ ਗਏ ਹਨ। ਡੀਜੀਪੀ ਨੇ ਸਪੱਸ਼ਟ ਕੀਤਾ ਕਿ ਹਥਿਆਰਾਂ ਦਾ ਪ੍ਰਦਰਸ਼ਨ ਕਰਨ, ਔਰਤਾਂ ਤੇ ਬੱਚਿਆਂ ਖ਼ਿਲਾਫ਼ ਅਸ਼ਲੀਲ ਸਮੱਗਰੀ ਪਾਉਣ ਅਤੇ ਹਰਿਆਣਾ ਦੇ ਅਕਸ ਨੂੰ ਖ਼ਰਾਬ ਕਰਨ ਵਾਲੇ ਫਰਜ਼ੀ ਕੰਟੈਂਟ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡੀਜੀਪੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਸ ਮੁੱਦੇ ਨੂੰ ਲੈ ਕੇ ਬੇਹੱਦ ਗੰਭੀਰ ਹਨ ਅਤੇ ਸਰਕਾਰ ਸੂਬੇ ਵਿੱਚ ਸਕਾਰਾਤਮਕ ਸਮਾਜਿਕ ਮਾਹੌਲ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕ ਮਿਹਨਤੀ ਅਤੇ ਸ਼ਾਂਤੀ ਪਸੰਦ ਹਨ, ਜਿਨ੍ਹਾਂ ਨੇ ਖੇਤੀਬਾੜੀ, ਫੌਜ, ਉਦਯੋਗ ਅਤੇ ਖੇਡਾਂ ਸਮੇਤ ਹਰ ਖੇਤਰ ਵਿੱਚ ਦੇਸ਼ ਦੇ ਨਿਰਮਾਣ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸੱਭਿਆਚਾਰ ਅਤੇ ਲੋਕਾਂ ਦੇ ਅਕਸ ਨੂੰ ਕਿਸੇ ਵੀ ਤਰ੍ਹਾਂ ਦੇ ਮਾੜੇ ਪ੍ਰਚਾਰ ਰਾਹੀਂ ਢਾਹ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਜਿਹੀਆਂ ਗਤੀਵਿਧੀਆਂ ਨਾ ਸਿਰਫ਼ ਸਮਾਜਿਕ ਕਦਰਾਂ-ਕੀਮਤਾਂ ਨੂੰ ਸੱਟ ਮਾਰਦੀਆਂ ਹਨ, ਸਗੋਂ ਭਾਈਚਾਰਕ ਸਾਂਝ ਨੂੰ ਵੀ ਪ੍ਰਭਾਵਿਤ ਕਰਦੀਆਂ ਹਨ, ਜਿਸ ਕਾਰਨ ਪੁਲੀਸ ਹੁਣ ਅਜਿਹੇ ਅਨਸਰਾਂ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ।

Previous Post

ਸਰਕਾਰੀ ਵਿਭਾਗਾਂ ਸਿਰ PSPCL ਦਾ 2733 ਕਰੋੜ ਬਕਾਇਆ; ਸਮਾਰਟ ਮੀਟਰ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ

Next Post

ਟੀ.ਐਮ.ਸੀ.ਸਰਕਾਰ ਨੇ ਜਨਤਾ ਨੂੰ ਪਹੁੰਚਾਇਆ ਬਹੁਤ ਨੁਕਸਾਨ- ਪ੍ਰਧਾਨ ਮੰਤਰੀ ਮੋਦੀ

Next Post
ਟੀ.ਐਮ.ਸੀ.ਸਰਕਾਰ ਨੇ ਜਨਤਾ ਨੂੰ ਪਹੁੰਚਾਇਆ ਬਹੁਤ ਨੁਕਸਾਨ- ਪ੍ਰਧਾਨ ਮੰਤਰੀ ਮੋਦੀ

ਟੀ.ਐਮ.ਸੀ.ਸਰਕਾਰ ਨੇ ਜਨਤਾ ਨੂੰ ਪਹੁੰਚਾਇਆ ਬਹੁਤ ਨੁਕਸਾਨ- ਪ੍ਰਧਾਨ ਮੰਤਰੀ ਮੋਦੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers