RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਤਕਨਾਲੋਜੀ

ISRO ਲਈ ਚਿੱਪ ਬਣਾਉਣ ਨੂੰ ਲੈਕੇ ਮੁੱਖ ਮੰਤਰੀ ਮਾਨ ਨੇ ਵਿਦਿਆਰਥਣਾਂ ਦੀ ਕੀਤੀ ਹੌਂਸਲਾ-ਅਫ਼ਜ਼ਾਈ

ISRO ਲਈ ਚਿੱਪ ਬਣਾਉਣ ਨੂੰ ਲੈਕੇ ਮੁੱਖ ਮੰਤਰੀ ਮਾਨ ਨੇ ਵਿਦਿਆਰਥਣਾਂ ਦੀ ਕੀਤੀ ਹੌਂਸਲਾ-ਅਫ਼ਜ਼ਾਈ

Jass Grewal by Jass Grewal
February 8, 2023
in ਤਕਨਾਲੋਜੀ, ਪੰਜਾਬ
Reading Time: 1 min read
0 0
0

ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਵਲੋਂ ਵੱਡਾ ਉਪਰਾਲਾ ਕਰਦੇ ਹੋਏ ਇਸਰੋ ਲਈ ਇਕ ਚਿੱਪ ਬਣਾਈ ਗਈ ਜਿਸ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਸਨਮਾਨਿਤ ਕੀਤਾ। ਦਸ ਦਈਏ ਕਿ ਸਕੂਲ ਦੀਆਂ 10 ਵਿਦਿਆਰਥਣਾਂ ਦਾ ਇਕ ਵਫ਼ਦ ਇਸਰੋ ਸ੍ਰੀਹਰੀਕੋਟਾ ਜਾ ਰਿਹਾ ਹੈ। ਜਿਸ ਸਬੰਧ ਵਿਚ ਮੁੱਖ ਮੰਤਰੀ ਮਾਨ ਨੇ ਵਿਦਿਆਰਥਣਾਂ ਦੀ ਹੌਂਸਲਾ-ਅਫ਼ਜ਼ਾਈ ਕੀਤੀ। ਇਸ ਚਿੱਪ ਨੂੰ ਇਸਰੋ ਦੇ ਉਪਗ੍ਰਹਿ ਵਿੱਚ ਲਗਾਇਆ ਗਿਆ ਹੈ। ਮੁੱਖ ਮੰਤਰੀ ਨੇ ਇੱਥੇ ਮਾਲ ਰੋਡ ਉਤੇ ਸਥਿਤ ਇਸ ਸਕੂਲ ਦੀਆਂ ਵਿਦਿਆਰਥਣਾਂ ਨੂੰ ਇਸ ਮਾਅਰਕੇ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦਾ ਇਹ ਵਿਲੱਖਣ ਮਾਅਰਕਾ ਭਵਿੱਖ ਵਿੱਚ ਹੋਰ ਵਿਦਿਆਰਥੀਆਂ ਨੂੰ ਵੀ ਅਜਿਹੀਆਂ ਉਪਲਬਧੀਆਂ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪੂਰੇ ਸੂਬੇ ਲਈ ਵੱਡੇ ਮਾਣ ਵਾਲੀ ਗੱਲ ਹੈ। ਇਸ ਤੋਂ ਇਹ ਗੱਲ ਮੁੜ ਸਾਬਤ ਹੋਈ ਕਿ ਪੰਜਾਬ ਕੋਲ ਅਥਾਹ ਹੁਨਰ ਹੈ, ਜਿਸ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਲੋੜ ਹੈ।

ਇਸਨੂੰ ਲੈਕੇ ਮੁੱਖ ਮੰਤਰੀ ਨੇ ਪੋਸਟ ਵੀ ਸ਼ੇਅਰ ਕੀਤੀ ਹੈ ਜਿਸ ਵਿਚ ਉਹਨਾ ਲਿਖਿਆ, “ISRO ਦੇ ਸੈਟਾਲਾਈਟ ‘ਚ ਇੱਕ ਚਿੱਪ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਕੂਲ ਦੀਆਂ ਬੱਚੀਆਂ-ਅਧਿਆਪਕ ਸਹਿਬਾਨਾਂ ਦੀ ਮਿਹਨਤ ਸਦਕਾ ਲਗਾਈ ਗਈ ਹੈ…ਪੂਰੇ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ…ਬੱਚੀਆਂ ਤੇ ਅਧਿਆਪਕਾਂ ਨੂੰ ਸ਼੍ਰੀਹਰੀਕੋਟਾ ਜਾਣ ਲਈ ਖ਼ਰਚਾ ਦੇ ਤੌਰ ‘ਤੇ ₹3 ਲੱਖ ਦਾ ਚੈੱਕ ਭੇਟ ਕੀਤਾ…ਭਵਿੱਖ ‘ਚ ਹੋਰ ਵਧੀਆ ਖੋਜਾਂ ਕਰਨ ਲਈ ਹੱਲਾਸ਼ੇਰੀ ਦਿੱਤੀ”

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸਾਬਤ ਕਰ ਦਿੱਤਾ ਕਿ ਪੰਜਾਬ ਦੇ ਵਿਦਿਆਰਥੀਆਂ ਵਿੱਚ ਨਵੀਨਤਾ ਤੇ ਮੁਹਾਰਤ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਇਨ੍ਹਾਂ ਵਿਦਿਆਰਥਣਾਂ ਨੂੰ ਸਹੀ ਪਲੇਟਫਾਰਮ ਮਿਲੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾ ਸਕਦੀਆਂ ਹਨ। ਇਸੇ ਲਈ ਪੰਜਾਬ ਸਰਕਾਰ ਵਿਦਿਆਰਥਣਾਂ ਨੂੰ ਉਤਸ਼ਾਹਤ ਕਰਨ ਲਈ ਹਰੇਕ ਸੰਭਵ ਕੋਸ਼ਿਸ਼ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹੀ ਇਕ ਨਿਮਾਣੀ ਜਿਹੀ ਕੋਸ਼ਿਸ਼ ਤਹਿਤ ਸੂਬੇ ਭਰ ਵਿੱਚ ‘ਸਕੂਲ ਆਫ ਐਮੀਨੈਂਸ’ ਦਾ ਨਿਰਮਾਣ ਕਰ ਰਹੀ ਹੈ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਰੁਚੀਆਂ ਮੁਤਾਬਕ ਭਵਿੱਖੀ ਮੁਕਾਬਲਿਆਂ ਲਈ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਆਪਣੇ ਪਸੰਦੀਦਾ ਖੇਤਰ ਵਿੱਚ ਪ੍ਰਾਪਤੀਆਂ ਹਾਸਲ ਕਰਨ ਵਿੱਚ ਮਦਦ ਮਿਲੇਗੀ ਅਤੇ ਉਹ ਕਾਨਵੈਂਟ ਤੋਂ ਪੜ੍ਹੇ ਆਪਣੇ ਹਾਣੀਆਂ ਦਾ ਆਲਮੀ ਪੱਧਰ ਉਤੇ ਮੁਕਾਬਲਾ ਕਰਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਸ੍ਰੀ ਹਰੀਕੋਟਾ ਜਾਣ ਦੇ ਖ਼ਰਚੇ ਲਈ ਇਨ੍ਹਾਂ ਵਿਦਿਆਰਥਣਾਂ ਨੂੰ ਤਿੰਨ ਲੱਖ ਦਾ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਹਿਯੋਗ ਦੇਣ ਦੇ ਮਹਾਨ ਕਾਰਜ ਦੀ ਸਫ਼ਲਤਾ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Tags: AmritsarBhagwant MannChief Ministerpunjabi news
Previous Post

ਕੌਮੀ ਇਨਸਾਫ਼ ਮੋਰਚਾ: ਦੂਜੇ ਦਿਨ ਚੰਡੀਗੜ੍ਹ ਬਾਰਡਰ ’ਤੇ ਗਰਮਾਇਆ ਮਾਹੌਲ, ਪੁਲਿਸ ਤੇ ਪ੍ਰਦਰਸ਼ਨਕਾਰੀ ਆਹਮੋ-ਸਾਹਮਣੇ

Next Post

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ਼ ਪ੍ਰਕਾਸ਼ ਸਿੰਘ ਦੀ ਕੋਠੀ ਖਾਲੀ ਕਰਵਾਉਣ ਗਈ ਟੀਮ ਪਰਤੀ ਖਾਲ੍ਹੀ ਹੱਥ

Next Post
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ਼ ਪ੍ਰਕਾਸ਼ ਸਿੰਘ ਦੀ ਕੋਠੀ ਖਾਲੀ ਕਰਵਾਉਣ ਗਈ ਟੀਮ ਪਰਤੀ ਖਾਲ੍ਹੀ ਹੱਥ

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ਼ ਪ੍ਰਕਾਸ਼ ਸਿੰਘ ਦੀ ਕੋਠੀ ਖਾਲੀ ਕਰਵਾਉਣ ਗਈ ਟੀਮ ਪਰਤੀ ਖਾਲ੍ਹੀ ਹੱਥ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers