RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

Kamal Kaur Bhabhi ਕਤਲ ਕੇਸ ਦਾ ਮੁੱਖ ਮੁਲਜ਼ਮ ਅ੍ਰੰਮਿਤਪਾਲ ਮਹਿਰੋਂ ਪੁਲੀਸ ਨੇ ਕਿਵੇਂ ਫੜ੍ਹਿਆ ?

ਬਠਿੰਡਾ ਪੁਲੀਸ ਦੀ ਇੱਕ ਟੀਮ, ਜਿਸ ਦੀ ਅਗਵਾਈ ਡੀ ਐੱਸ ਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ, ਨੇ ਯੂ ਏ ਈ ਅਧਿਕਾਰੀਆਂ ਤੋਂ ਉਸ ਦੀ ਹਿਰਾਸਤ ਹਾਸਲ ਕਰ ਲਈ ਹੈ।

Jass Grewal by Jass Grewal
April 10, 2026
in ਪੰਜਾਬ
Reading Time: 1 min read
0 0
0
ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲੰਮੀ ਮੁਸ਼ੱਕਤ ਬਾਅਦ ਪੰਜਾਬੀ ਪੁਲੀਸ ਨੇ ਆਪਣੀ ਗ੍ਰਿਫ਼ਤ ’ਚ ਲੈ ਲਿਆ ਹੈ। ਜਾਂਚ ਵਿੱਚ ਸ਼ਾਮਲ ਨਾ ਹੋਣ ਕਾਰਨ ਬਠਿੰਡਾ ਦੀ ਅਦਾਲਤ ਨੇ ਫਰਵਰੀ 2026 ਵਿੱਚ ਉਸ ਨੂੰ ਭਗੌੜਾ ਕਰਾਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸੰਯੁਕਤ ਅਰਬ ਅਮੀਰਾਤ (UAE) ਵਿੱਚ ਸ਼ਾਰਜਾਹ ਪੁਲੀਸ ਨੇ ਜਨਵਰੀ 2026 ਵਿੱਚ ਵੀਜ਼ਾ ਸਬੰਧੀ ਪੁੱਛਗਿੱਛ ਦੌਰਾਨ ਹਿਰਾਸਤ ਵਿੱਚ ਲਿਆ ਸੀ। ਤਾਜ਼ਾ ਅਪਡੇਟ ਅਨੁਸਾਰ ਬਠਿੰਡਾ ਪੁਲੀਸ ਦੀ ਇੱਕ ਟੀਮ, ਜਿਸ ਦੀ ਅਗਵਾਈ ਡੀ ਐੱਸ ਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ, ਨੇ ਯੂ ਏ ਈ ਅਧਿਕਾਰੀਆਂ ਤੋਂ ਉਸ ਦੀ ਹਿਰਾਸਤ ਹਾਸਲ ਕਰ ਲਈ ਹੈ। ਮਹਿਰੋਂ ਨੂੰ ਹਵਾਈ ਜਹਾਜ਼ ਰਾਹੀਂ ਵਾਪਸ ਭਾਰਤ ਲਿਆਂਦਾ ਗਿਆ ਹੈ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਡੀਜੀਪੀ ਵੱਲੋਂ ਐਕਸ ’ਤੇ ਜਾਰੀ ਕੀਤੇ ਬਿਆਨ ਅਨੁਸਾਰ ਬਠਿੰਡਾ ਪੁਲੀਸ ਨੇ ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅਧੀਨ ਓਫਟੈੱਕ (OFTEC – ਓਵਰਸੀਜ਼ ਫਿਊਜੀਟਿਵ ਟ੍ਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ) ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ, ਭਗੌੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਮਿਡਲ ਈਸਟ (ਮੱਧ ਪੂਰਬ) ਤੋਂ ਦੇਸ਼ ਨਿਕਾਲਾ ਦਿੱਤੇ ਜਾਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ।

ਡੀ ਜੀ ਪੀ ਨੇ ਦੱਸਿਆ ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀਆਂ ਨਾਲ ਨਜ਼ਦੀਕੀ ਤਾਲਮੇਲ ਰਾਹੀਂ ਮਿਡਲ ਈਸਟ ਵਿੱਚ ਉਸਦੀ ਲੋਕੇਸ਼ਨ ਦਾ ਪਤਾ ਲਗਾਇਆ ਅਤੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ। ਇਸ ਤੋਂ ਬਾਅਦ ਉਸ ਨੂੰ ਹਿਰਾਸਤ ਵਿੱਚ ਲੈ ਕੇ ਭਾਰਤ ਵਾਪਸ ਭੇਜ ਦਿੱਤਾ ਗਿਆ, ਜਿੱਥੇ ਉਸ ਨੂੰ 10 ਅਪ੍ਰੈਲ, 2026 ਦੀ ਤੜਕਸਾਰ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ, ਦਿੱਲੀ ਵਿਖੇ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਸਨਸਨੀਖੇਜ਼ ਮਾਮਲਾ ਜੂਨ 2025 ਦਾ ਹੈ, ਜਦੋਂ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ  ਨੂੰ ਕਿਸੇ ਪ੍ਰੋਮੋਸ਼ਨਲ ਈਵੈਂਟ ਦੇ ਬਹਾਨੇ ਬਠਿੰਡਾ ਬੁਲਾਇਆ ਗਿਆ ਸੀ। 9-10 ਜੂਨ ਦੀ ਰਾਤ ਨੂੰ ਉਸ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ ਅਤੇ ਉਸ ਦੀ ਲਾਸ਼ ਤਿੰਨ ਦਿਨਾਂ ਬਾਅਦ (11 ਜੂਨ) ਆਦੇਸ਼ ਯੂਨੀਵਰਸਿਟੀ ਬਠਿੰਡਾ ਦੀ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਵਿੱਚੋਂ ਬਰਾਮਦ ਹੋਈ ਸੀ। ਪੁਲੀਸ ਅਨੁਸਾਰ ਕਤਲ ਦਾ ਕਾਰਨ ਕੰਚਨ ਦੀ ਸੋਸ਼ਲ ਮੀਡੀਆ ਸਮੱਗਰੀ ਸੀ, ਜਿਸ ਨੂੰ ਮੁਲਜ਼ਮਾਂ ਨੇ ਅਸ਼ਲੀਲ ਮੰਨਿਆ ਅਤੇ ਦਾਅਵਾ ਕੀਤਾ ਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਕੌਣ ਹੈ ਅੰਮ੍ਰਿਤਪਾਲ

ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਮਹਿਰੋਂ ਦਾ ਰਹਿਣ ਵਾਲਾ ਹੈ ਅਤੇ ਇੱਕ ਨਿਹੰਗ ਸਿੰਘ ਹੈ। ਉਹ ‘ਕੌਮ ਦੇ ਰਾਖੇ’ ਨਾਮਕ ਗਰੁੱਪ ਦਾ ਮੁਖੀ ਹੈ ਅਤੇ ਸੋਸ਼ਲ ਮੀਡੀਆ ‘ਤੇ ਮੋਰਲ ਪੁਲੀਸਿੰਗ (ਨੈਤਿਕਤਾ ਦੇ ਨਾਮ ‘ਤੇ ਪਹਿਰੇਦਾਰੀ) ਲਈ ਜਾਣਿਆ ਜਾਂਦਾ ਸੀ। ਵਾਰਦਾਤ ਤੋਂ ਬਾਅਦ ਉਹ 10 ਜੂਨ 2025 ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਯੂਏਈ ਫਰਾਰ ਹੋ ਗਿਆ ਸੀ ਅਤੇ ਫਰਵਰੀ 2026 ਵਿੱਚ ਅਦਾਲਤ ਨੇ ਉਸ ਨੂੰ ਭਗੌੜਾ (Proclaimed Offender) ਕਰਾਰ ਦਿੱਤਾ ਸੀ।

ਕੌਣ ਹੈ ਕੰਚਨ ਕੁਮਾਰੀ

ਕੰਚਨ ਕੁਮਾਰੀ ਲੁਧਿਆਣਾ ਦੀ ਰਹਿਣ ਵਾਲੀ ਇੱਕ ਮਕਬੂਲ ਸੋਸ਼ਲ ਮੀਡੀਆ ਇਨਫਲੂਐਂਸਰ ਸੀ, ਜਿਸ ਨੂੰ ਲੋਕ ‘ਕਮਲ ਕੌਰ ਭਾਬੀ’ ਦੇ ਨਾਂ ਨਾਲ ਜਾਣਦੇ ਸਨ। ਉਸ ਦੀ ਸੋਸ਼ਲ ਮੀਡੀਆ ‘ਤੇ ਵੱਡੀ ਫੈਨ ਫਾਲੋਇੰਗ ਸੀ, ਜਿਸ ਵਿੱਚ ਇੰਸਟਾਗ੍ਰਾਮ ‘ਤੇ 3.84 ਲੱਖ ਤੋਂ ਵੱਧ ਫਾਲੋਅਰਜ਼ ਸਨ। ਉਹ ‘ਫਨੀ ਭਾਬੀ ਟੀਵੀ’ (Funny Bhabhi TV) ਨਾਮਕ ਯੂਟਿਊਬ ਚੈਨਲ ਵੀ ਚਲਾਉਂਦੀ ਸੀ, ਜਿਸ ਦੇ 2.36 ਲੱਖ ਤੋਂ ਵੱਧ ਸਬਸਕ੍ਰਾਈਬਰ ਸਨ।

ਇਸ ਮਾਮਲੇ ਨੇ ਪੰਜਾਬ ਵਿੱਚ ਮੋਰਲ ਪੁਲਿਸਿੰਗ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵੱਡੀ ਬਹਿਸ ਛੇੜ ਦਿੱਤੀ ਸੀ।

Previous Post

ਜਲੰਧਰ ‘ਚ ਕਹਿਰ ਬਣੀ ਤੇਜ਼ ਰਫ਼ਤਾਰ ਕਾਰ: ਸਕੂਲ ਜਾ ਰਹੇ ਪਿਓ-ਪੁੱਤ ਨੂੰ ਮਾਰੀ ਟੱਕਰ, ਪਿਤਾ ਦੀ ਹਾਲਤ ਗੰਭੀਰ

Next Post

ਅੰਬੇਡਕਰ ਕਾਰਨ ਜੇਐਨਯੂ ਵਿਚ ਪਹਿਲੀ ਮਹਿਲਾ ਵੀਸੀ ਬਣਨਾ ਸੰਭਵ ਹੋਇਆ: ਪੰਡਿਤ

Next Post
ਅੰਬੇਡਕਰ ਕਾਰਨ ਜੇਐਨਯੂ ਵਿਚ ਪਹਿਲੀ ਮਹਿਲਾ ਵੀਸੀ ਬਣਨਾ ਸੰਭਵ ਹੋਇਆ: ਪੰਡਿਤ

ਅੰਬੇਡਕਰ ਕਾਰਨ ਜੇਐਨਯੂ ਵਿਚ ਪਹਿਲੀ ਮਹਿਲਾ ਵੀਸੀ ਬਣਨਾ ਸੰਭਵ ਹੋਇਆ: ਪੰਡਿਤ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers