ਸੰਗਰੂਰ ਤੋਂ ਲੋਕਸਭਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਅੱਜ ਦਿੱਲੀ ‘ਚ ਧਰਨਾ ਦੇਣਗੇ। ਦਰਅਸਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜੰਤਰ-ਮੰਤਰ ‘ਚ ਧਰਨਾ ਦਿੱਤਾ ਜਾਵੇਗਾ। ਪਾਰਟੀ ਦੇ ਹੋਰ ਨੇਤਾ ਤੇ ਵਰਕਰ ਇਸ ਧਰਨੇ ਵਿਚ ਸ਼ਾਮਲ ਹੋਣਗੇ। ਪੰਜਾਬ ਤੋਂ ਵੀ ਜੱਥੇ ਦਿੱਲੀ ਲਈ ਰਵਾਨਾ ਹੋਏ ਹਨ।
