RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

NIA ਦੀ ਵੱਡੀ ਕਾਰਵਾਈ, ਬਿਸ਼ਨੋਈ ਦੇ ਬੰਦਿਆਂ ‘ਤੇ ਡਿੱਗੀ ਗਾਜ਼, ਗੈਂਗਸਟਰ ਨੂੰ ਵੱਡਾ ਝਟਕਾ

NIA ਦੀ ਵੱਡੀ ਕਾਰਵਾਈ, ਬਿਸ਼ਨੋਈ ਦੇ ਬੰਦਿਆਂ 'ਤੇ ਡਿੱਗੀ ਗਾਜ਼, ਗੈਂਗਸਟਰ ਨੂੰ ਵੱਡਾ ਝਟਕਾ

Jass Grewal by Jass Grewal
November 29, 2022
in ਦੇਸ਼, ਪੰਜਾਬ
Reading Time: 1 min read
0 0
0

ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧਤ ਕਈ ਟਿਕਾਣਿਆਂ ‘ਤੇ ਐਕਸ਼ਨ ਲੈਂਦੇ ਹੋਏ NIA (ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ) ਨੇ ਛਾਪੇਮਾਰੀ ਕੀਤੀ ਹੈ। NIA ਨੇ ਮੰਗਲਵਾਰ ਸਵੇਰੇ ਦਿੱਲੀ, ਰਾਜਸਥਾਨ ਅਤੇ ਹਰਿਆਣਾ ‘ਚ ਬਿਸ਼ਨੋਈ ਦੇ ਕਰੀਬੀ ਦੋਸਤਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਕੁਝ ਦਿਨ ਪਹਿਲਾਂ ਲਾਰੈਂਸ ਨੂੰ ਪੰਜਾਬ ਦੀ ਜੇਲ੍ਹ ਤੋਂ ਪੁੱਛਗਿੱਛ ਲਈ ਦਿੱਲੀ ਸਥਿਤ ਐਨਆਈਏ ਹੈੱਡਕੁਆਰਟਰ ਲਿਆਂਦਾ ਗਿਆ ਸੀ। ਗੈਂਗਸਟਰ ਤੋਂ ਪੁੱਛਗਿੱਛ ਤੋਂ ਬਾਅਦ ਕੇਂਦਰੀ ਏਜੰਸੀ ਨੇ ਇਹ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਹਾਲ ਹੀ ‘ਚ NIA ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ 25 ਤੋਂ ਵੱਧ ਗੈਂਗਸਟਰਾਂ ਦੀ ਸੂਚੀ ਦਿੱਤੀ ਸੀ, ਜਿਸ ‘ਚ ਦਿੱਲੀ, ਹਰਿਆਣਾ, ਪੰਜਾਬ ਦੇ 25 ਗੈਂਗਸਟਰਾਂ ਦੇ ਨਾਂ ਸਨ।

ਇਸ ਤਹਿਤ ਕੌਮੀ ਜਾਂਚ ਏਜੰਸੀ (ਐਨਆਈਏ) ਦੀ ਟੀਮ ਨੇ ਦੋਰਾਹਾ ਦੇ ਪਿੰਡ ਰਾਜਗੜ੍ਹ ਵਿਖੇ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਰੇਡ ਕੀਤੀ ਹੈ। ਰਵੀ ਰਾਜਗੜ੍ਹ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਰਵੀ ਨੂੰ ਸਿੱਧੂ ਮੂਸੇਵਾਲਾ ਕੇਸ ਵਿੱਚ ਵੀ ਲੋੜੀਂਦਾ ਦੱਸਿਆ ਜਾ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਅੱਜ ਸਵੇਰੇ ਐਨਆਈਏ ਦੀ ਟੀਮ ਨੇ ਰਵੀ ਦੇ ਘਰ ਰੇਡ ਕੀਤੀ। ਇਸ ਤੋਂ ਪਹਿਲਾਂ ਸਤੰਬਰ ਵਿੱਚ ਰਵੀ ਦੇ ਘਰ ਰੇਡ ਹੋਈ ਸੀ। ਰਵੀ ਖਿਲਾਫ 10 ਮੁਕੱਦਮੇ ਦਰਜ ਹਨ। 2011 ਵਿੱਚ ਕਤਲ ਕੇਸ ਵਿੱਚ ਰਵੀ ਨੂੰ ਉਮਰ ਕੈਦ ਸੁਣਾਈ ਗਈ ਸੀ।

ਨਾਲ ਹੀ ਤੁਹਾਨੂੰ ਦਸ ਦਈਏ ਕਿ ਕੇਂਦਰੀ ਏਜੰਸੀ ਨੇ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਹੈ ਕਿ ਇਨ੍ਹਾਂ ਸਾਰਿਆਂ ਨੂੰ ਉੱਤਰੀ ਭਾਰਤ ਦੀ ਬਜਾਏ ਦੱਖਣੀ ਭਾਰਤ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤਾ ਜਾਵੇ। ਦਰਅਸਲ, ਐਨਆਈਏ ਤੋਂ ਇਲਾਵਾ ਦਿੱਲੀ ਪੁਲਿਸ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗੈਂਗਸਟਰ ਜੇਲ੍ਹ ਵਿੱਚੋਂ ਆਪਣਾ ਨੈੱਟਵਰਕ ਚਲਾ ਰਹੇ ਹਨ। ਇਸ ਜਾਣਕਾਰੀ ਤੋਂ ਬਾਅਦ NIA ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਹ ਪੱਤਰ ਲਿਖਿਆ ਸੀ। ਐਨਆਈਏ ਦੇ ਸੂਤਰਾਂ ਅਨੁਸਾਰ ਇਨ੍ਹਾਂ ਗੈਂਗਸਟਰਾਂ ਦੇ ਗਠਜੋੜ ਨੂੰ ਤੋੜਨ ਲਈ ਇਨ੍ਹਾਂ ਨੂੰ ਉੱਤਰੀ ਭਾਰਤ ਤੋਂ ਦੂਰ ਦੱਖਣੀ ਰਾਜਾਂ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨਾ ਜ਼ਰੂਰੀ ਹੈ। ਯੂਏਪੀਏ ਤਹਿਤ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਸਾਰੇ ਗੈਂਗਸਟਰਾਂ ਤੋਂ ਪੁੱਛਗਿੱਛ ਦੇ ਆਧਾਰ ‘ਤੇ ਐਨਆਈਏ ਨੇ ਪਾਕਿਸਤਾਨੀ ਖੁਫ਼ੀਆ ਏਜੰਸੀ ਆਈਐਸਆਈ ਅਤੇ ਭਾਰਤੀ ਗੈਂਗਸਟਰਾਂ ਵਿਚਾਲੇ ਗਠਜੋੜ ਦੇ ਕਈ ਇਨਪੁਟ ਇਕੱਠੇ ਕੀਤੇ ਹਨ। ਪਾਕਿਸਤਾਨ ਇਨ੍ਹਾਂ ਗੈਂਗਸਟਰਾਂ ਨੂੰ ਅੱਤਵਾਦੀ ਫੰਡਿੰਗ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤ ਰਿਹਾ ਹੈ।

 

Tags: Gangster Lawrence BishnoiNational NewsNIAPunjab NewsRaid
Previous Post

ਦਿੱਲੀ ਦੇ ਇਕ ਸਕੂਲ ‘ਚ ਮਚੀ ਹਾਹਾਕਾਰ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Next Post

ਸੁਧੀਰ ਸੂਰੀ ਤੋਂ ਬਾਅਦ ਹੁਣ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ

Next Post
ਸੁਧੀਰ ਸੂਰੀ ਤੋਂ ਬਾਅਦ ਹੁਣ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਸੁਧੀਰ ਸੂਰੀ ਤੋਂ ਬਾਅਦ ਹੁਣ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers