ਪੰਜਾਬ ਦੀ ਮਾਨ ਸਰਕਾਰ ਵਲੋਂ NRIs ਲਈ ਇੱਕ ਚੰਗਾ ਉਪਰਾਲਾ ਕੀਤਾ ਗਿਆ ਹੈ। ‘ਸਹੂਲਤਾਂ ਲੋਕਾਂ ਦੇ ਦੁਆਰ’ ਮਹਿੰਮ ਦੇ ਮਕਸਦ ਨਾਲ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਤੇ ਜਾਇਦਾਦ ਸੰਬੰਧੀ ਸੇਵਾਵਾਂ ਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਗਏ ਹਨ। ਇਸ ਦੌਰਾਨ NRIs ਲਈ ਵੱਖਰਾ ਨੰਬਰ ਜਾਰੀ ਕੀਤਾ ਤਾਂ ਜੋ ਉਹ ਵਿਦੇਸ਼ਾਂ ‘ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਅਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ। ਇਸ ਸਬੰਧੀ ਜਾਣਕਾਰੀ ਭਗਵੰਤ ਮਾਨ ਵੱਲੋਂ ਟਵਿੱਟਰ ‘ਤੇ ਸਾਂਝੀ ਕਰਕੇ ਦਿੱਤੀ ਗਈ ਹੈ।
NRIs ਲਈ ਇੱਕ ਚੰਗਾ ਉਪਰਾਲਾ…
ਸਹੂਲਤਾਂ ਲੋਕਾਂ ਦੇ ਦੁਆਰ ਦੇ ਮਕਸਦ ਤਹਿਤ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਤੇ ਜਾਇਦਾਦ ਸੰਬੰਧੀ ਸੇਵਾਵਾਂ ਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਨੇ…NRIs ਲਈ ਵੱਖਰਾ ਨੰਬਰ ਜਾਰੀ ਕੀਤਾ ਤਾਂ ਜੋ ਵਿਦੇਸ਼ਾਂ 'ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ… pic.twitter.com/bC7ziCdudW— Bhagwant Mann (@BhagwantMann) April 21, 2023
ਜਾਰੀ ਕੀਤੇ ਗਏ ਨੰਬਰਾਂ ਵਿਚੋਂ ਐੱਨ. ਆਰ. ਆਈਜ਼. ਪੰਜਾਬੀ ਵਟਸਐਪ ਨੰਬਰ 94641-00168 ਨੰਬਰ ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਇਸ ਦੇ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਭਾਰਤੀ ਵਸਨੀਕ ਆਪਣੀਆਂ ਸ਼ਿਕਾਇਤਾਂ 81849-00002 ‘ਤੇ ਦਰਜ ਕਰਵਾ ਸਕਦੇ ਹਨ।
