ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੇ ਨੀਤੀਜਆਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਮੁੜ ਤੋਂ ਲੜਕੀਆਂ ਨੇ ਬਾਜ਼ੀ ਮਾਰ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ਦੀ ਗਗਨਦੀਪ ਕੌਰ ਪਹਿਲੇ ਨੰਬਰ ‘ਤੇ ਆਈ ਹੈ। ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਫਰੀਦਕੋਟ ਦੀ ਨਵਜੋਤ ਆਈ ਹੈ ਅਤੇ ਮਾਨਸਾ ਦੀ ਹਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।
ਦਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਨੀਤੀਜਆਂ ਦਾ ਐਲਾਨ ਕੀਤਾ ਸੀ ਜਿਸ ਵਿਚ ਵੀ ਪਹਿਲੇ ਤਿੰਨ ਨੰਬਰਾਂ ‘ਤੇ ਲੜਕੀਆਂ ਨੇ ਆਪਣੀ ਥਾਂ ਬਣਾਈ ਸੀ। ਨੀਤੀਜਆਂ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਪਹਿਲੇ-ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੀਆਂ ਨੂੰ 51-51 ਹਜ਼ਾਰ ਦੇਣ ਦਾ ਐਲਾਨ ਕੀਤਾ ਸੀ।
