ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦਾ ਨਤੀਜਿਆਂ ਦਾ ਐਲਾਨ ਕਰ ਦਿੱਤਾ ਸੀ। ਇਸ ਦੌਰਾਨ ਸੂਬੇ ਵਿਚੋਂ ਟੌਪ ਕਰਨ ਵਾਲੀਆਂ ਵਿਦਿਆਰਥਣਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦੇ ਨਤੀਜਿਆਂ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਨੰਬਰ ‘ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51-51 ਹਜ਼ਾਰ ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਸ ਦੀ ਜਾਣਕਾਰੀ ਉਹਨਾਂ ਨੇ ਖੁਦ ਸੋਸ਼ਲ ਮੀਡੀਆ ਰਾਹੀ ਸਾਂਝੀ ਕੀਤੀ ਹੈ।
ਪੰਜਾਬ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ
…ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਲਵਪ੍ਰੀਤ ਕੌਰ ਨੰਬਰ 600/600…ਗੁਰਅੰਕਿਤ ਕੌਰ 600/600 ਜੋ ਕਿ ਸਰਕਾਰੀ ਸਕੂਲ ਬੁਢਲਾਡਾ ਜਿਲਾ ਮਾਨਸਾ ਦੀਆਂ ਵਿਦਿਆਰਥਣਾਂ ਨੇ .,,ਸਮਰਪ੍ਰੀਤ ਕੌਰ ਬੱਸੀਆਂ(ਲੁਧਿਆਣਾ ) ਨੇ ਜੋ ਮੱਲਾਂ ਮਾਰੀਆਂ ਨੇ ਉਸ ਲਈ ਵਧਾਈਆਂ ਤੇ ਸ਼ਾਬਾਸ਼ੀ…ਸਰਕਾਰੀ ਸਕੂਲਾਂ ਅਤੇ ਵਿੱਦਿੱਆ ਦਾ…— Bhagwant Mann (@BhagwantMann) April 29, 2023
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ…ਪਹਿਲੇ..ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51000-51000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ..ਇੰਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ … pic.twitter.com/gd7BrPqYgz
— Bhagwant Mann (@BhagwantMann) April 29, 2023
ਨਾਲ ਹੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ। ਦੱਸਣਯੋਗ ਹੈ ਕਿ 8ਵੀਂ ਜਮਾਤ ਦੇ ਨਤੀਜਿਆਂ ਦੌਰਾਨ ਜ਼ਿਲ੍ਹਾ ਮਾਨਸਾ ਦੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ ਨੇ ਪਹਿਲਾ, ਗੁਰਅੰਕਿਤ ਕੌਰ ਨੇ ਦੂਜਾ ਅਤੇ ਲੁਧਿਆਣਾ ਦੀ ਸਮਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਮੱਲਾਂ ਮਾਰੀਆਂ ਹਨ।

