RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

Punjab ਵਿੱਚ ਬਿਜਲੀ ਦੀ ਮੰਗ 10 ਹਜ਼ਾਰ ਮੈਗਾਵਾਟ ਤੋਂ ਟੱਪੀ

ਪਿਛਲੇ ਸਾਲ ਬਿਜਲੀ ਦੀ ਵੱਧ ਤੋਂ ਵੱਧ ਮੰਗ 17,233 ਮੈਗਾਵਾਟ ਦਰਜ ਹੋਈ ਸੀ,

Jass Grewal by Jass Grewal
April 22, 2026
in ਪੰਜਾਬ
Reading Time: 1 min read
0 0
0

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਵਧ ਰਹੀ ਗਰਮੀ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਤਿੱਖੀ ਧੁੱਪ ਅਤੇ ਵਧਦੇ ਤਾਪਮਾਨ ਕਾਰਨ ਲੋਕਾਂ ਦਾ ਦਿਨ ਵੇਲੇ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਤਾਪਮਾਨ ਵਿੱਚ ਹੋ ਰਹੇ ਲਗਾਤਾਰ ਵਾਧੇ ਕਾਰਨ ਪਾਵਰਕੌਮ ਦੀਆਂ ਚਿੰਤਾਵਾਂ ਵੀ ਵਧ ਗਈਆਂ ਹਨ। ਅੱਜ ਸੂਬੇ ਵਿੱਚ ਬਿਜਲੀ ਦੀ ਮੰਗ 10,396 ਮੈਗਾਵਾਟ ਤੱਕ ਪਹੁੰਚ ਗਈ। ਸ਼ਾਮ ਵੇਲੇ ਇਹ ਘਟ ਕੇ 8,500 ਮੈਗਾਵਾਟ ਰਹਿ ਗਈ ਸੀ, ਪਰ ਰਾਤ ਹੁੰਦਿਆਂ ਹੀ ਇਸ ਵਿੱਚ ਮੁੜ ਉਛਾਲ ਦੇਖਣ ਨੂੰ ਮਿਲਿਆ।

ਅੰਕੜਿਆਂ ਮੁਤਾਬਕ ਸਾਲ 2024 ਵਿੱਚ ਅੱਜ ਦੇ ਦਿਨ ਬਿਜਲੀ ਦੀ ਮੰਗ 8,000 ਮੈਗਾਵਾਟ ਅਤੇ ਸਾਲ 2025 ਵਿੱਚ 9,430 ਮੈਗਾਵਾਟ ਸੀ। ਪਿਛਲੇ ਸਾਲ ਬਿਜਲੀ ਦੀ ਵੱਧ ਤੋਂ ਵੱਧ ਮੰਗ 17,233 ਮੈਗਾਵਾਟ ਦਰਜ ਹੋਈ ਸੀ, ਜਿਸ ਰਿਕਾਰਡ ਦੇ ਇਸ ਵਾਰ ਟੁੱਟਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਬਠਿੰਡਾ ਅਤੇ ਫਰੀਦਕੋਟ ਅੱਜ ਸਭ ਤੋਂ ਵੱਧ ਗਰਮ ਰਹੇ, ਜਿੱਥੇ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ ਇੱਕ ਤੋਂ ਦੋ ਡਿਗਰੀ ਵਧੇਰੇ ਹੈ। ਸੂਬੇ ਦੇ ਹੋਰ ਸ਼ਹਿਰਾਂ ਵਿੱਚ ਵੀ ਤਾਪਮਾਨ 36 ਤੋਂ 40 ਡਿਗਰੀ ਦੇ ਵਿਚਕਾਰ ਰਿਹਾ।

ਵਧ ਰਹੀ ਗਰਮੀ ਅਤੇ ਬਿਜਲੀ ਦੇ ਕੱਟਾਂ ਨੇ ਸਬਜ਼ੀ ਕਾਸ਼ਤਕਾਰਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਕਿਸਾਨ ਆਗੂ ਸ਼ਰਨਜੀਤ ਸਿੰਘ ਜੋਗੀਪੁਰ ਅਤੇ ਅਕਾਲੀ ਆਗੂ ਕ੍ਰਿਸ਼ਨ ਸਿੰਘ ਸਨੌਰ ਨੇ ਕਿਹਾ ਕਿ ਸਨੌਰ ਇਲਾਕਾ ਸਬਜ਼ੀ ਦੀ ਕਾਸ਼ਤ ਲਈ ਜਾਣਿਆ ਜਾਂਦਾ ਹੈ, ਪਰ ਬਿਜਲੀ ਕੱਟ ਫ਼ਸਲਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਕਿਸਾਨ ਆਗੂ ਸਤਿਨਾਮ ਸਿੰਘ ਬਹਿਰੂ ਨੇ ਖੇਤੀ ਲਈ ਦਿੱਤੀ ਜਾ ਰਹੀ ਚਾਰ ਘੰਟੇ ਦੀ ਸਪਲਾਈ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਖੇਤੀ ਵਿਗਿਆਨੀਆਂ ਅਨੁਸਾਰ ਇਸ ਨਾਜ਼ੁਕ ਪੜਾਅ ’ਤੇ ਸਿੰਜਾਈ ਵਿੱਚ ਦੇਰੀ ਸਬਜ਼ੀਆਂ ਨੂੰ ਬਰਬਾਦ ਕਰ ਸਕਦੀ ਹੈ।

ਤਿੰਨ ਦਿਨਾਂ ਲਈ ਯੈਲੋ ਅਲਰਟ

ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧਣ ਦੇ ਆਸਾਰ ਹਨ। ਇਸ ਲਈ ਵਿਭਾਗ ਨੇ 22, 23 ਅਤੇ 24 ਅਪਰੈਲ ਲਈ ‘ਯੈਲੋ ਅਲਰਟ’ ਜਾਰੀ ਕਰਦਿਆਂ ਲੋਕਾਂ ਨੂੰ ਬਿਨਾਂ ਕਾਰਨ ਧੁੱਪ ਵਿੱਚ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਮਾਹਿਰਾਂ ਅਨੁਸਾਰ ਸਿਹਤ ਦਾ ਖ਼ਿਆਲ ਰੱਖਣ ਲਈ ਤਰਲ ਪਦਾਰਥਾਂ ਦੀ ਵਰਤੋਂ ਵਧਾਉਣੀ ਚਾਹੀਦੀ ਹੈ।

Previous Post

ਇਮਾਰਤ ਦੇ ਸੌਦੇ ਨੂੰ ਲੈ ਕੇ ‘ਆਪ’ ਵਿਧਾਇਕ ’ਤੇ ਪਰੇਸ਼ਾਨ ਕਰਨ ਦੇ ਇਲਜ਼ਾਮ

Next Post

ਪ੍ਰਧਾਨ ਮੰਤਰੀ ਮੋਦੀ ਨੇ ਕੇਰਲਾ ‘ਚ ਹੋਈ ਅਗਜ਼ਨੀ ਦੀ ਘਟਨਾ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Next Post
ਪ੍ਰਧਾਨ ਮੰਤਰੀ ਮੋਦੀ ਨੇ ਕੇਰਲਾ ‘ਚ ਹੋਈ ਅਗਜ਼ਨੀ ਦੀ ਘਟਨਾ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਕੇਰਲਾ 'ਚ ਹੋਈ ਅਗਜ਼ਨੀ ਦੀ ਘਟਨਾ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers